ਕੱਚੀ ਪਹੀ ’ਤੇ ਪੇਵਰ ਲਗਾਉਣ ਦੇ ਮਾਮਲੇ ਦੀ ਉੱਚ ਪੱਧਰ ਜਾਂਚ ਕਰਵਾਈ ਜਾਵੇ: ਬੀਬੀ ਗਰਚਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਮਾਰਚ:
ਵਿਧਾਨ ਸਭਾ ਹਲਕਾ ਖਰੜ ਵਿੱਚ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੀਡੀਆ ਰਾਹੀਂ ਉਭਾਰ ਕੇ ਹੱਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਸੀਨੀਅਰ ਆਗੂ ਲਖਵਿੰਦਰ ਕੌਰ ਗਰਚਾ ਨੇ ਸ਼ਹਿਰ ਕੁਰਾਲੀ ਦੀ ਅਨਾਜ਼ ਮੰਡੀ ਰੋਡ ਨੂੰ ਖੇਤਾਂ ਤੱਕ ਜੋੜਦੀ ਬੇਅਬਾਦ ਪਹੀ ਉਤੇ ਲੱਖਾਂ ਦੀ ਲਾਗਤ ਨਾਲ ਪੇਵਰ ਲਗਾਉਣ ਦੇ ਮਾਮਲੇ ’ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਰਚਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਗਰ ਕੌਂਸਲ ਵੱਲੋਂ ਜਿਨ੍ਹਾਂ ਰਿਹਾਇਸ਼ੀ ਖੇਤਰਾਂ ਵਿੱਚ ਜ਼ਰੂਰਤ ਹੈ, ਉੇਨ੍ਹਾਂ ਖੇਤਰਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਬਲਕਿ ਖੇਤਾਂ ਵਿੱਚ ਜਾਂਦੀ ਕੱਚੀ ਪਹੀ ਉਤੇ ਲੱਖਾਂ ਰੁਪਏ ਖਰਚ ਕਰ ਦਿੱਤੇ ਗਏ ਹਨ। ਨਗਰ ਕੌਂਸਲ ਵੱਲੋਂ ਕੀਤੇ ਗਏ ਇਸ ਕੰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਕਰਕੇ ਕੌਂਸਲ ਅਧਿਕਾਰੀਆਂ ਨੇ ਇਸ ਗੱਲ ਉਤੇ ਮੁਹਰ ਲਗਾ ਦਿੱਤੀ ਹੈ ਕਿ ਰਸੂਖਦਾਰ ਵਿਅਕਤੀ ਚਾਹੇ ਕੁਝ ਵੀ ਕਰਵਾ ਸਕਦਾ ਹੈ। ਗਰਚਾ ਨੇ ਹੈਰਾਨ ਪ੍ਰਗਟਾਉਂਦਿਆਂ ਕਿਹਾ ਕਿ ਨਗਰ ਕੌਂਸਲ ਦੇ ਈ.ਓ. ਅਤੇ ਪ੍ਰਧਾਨ ਦੇ ਬਿਆਨ ਵੀ ਆਪਸ ਵਿੱਚ ਮੇਲ ਨਹੀਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਉਕਤ ਕੱਚੀ ਪਹੀ ਵਿੱਚ ਲਗਾਏ ਪੇਵਰਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਅਜਿਹੇ ਕੰਮ ਪਹਿਲਾਂ ਜ਼ਰੂਰਤ ਵਾਲੀਆਂ ਰਿਹਾਇਸ਼ੀ ਕਾਲੋਨੀਆਂ ਵਿੱਚ ਕਰਵਾਏ ਜਾਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…