ਅਵਤਾਰ ਸਿੰਘ ਨੇ ਸੰਭਾਲਿਆ ਕੁਰਾਲੀ ਟਰੈਫ਼ਿਕ ਇੰਚਾਰਜ ਦਾ ਅਹੁਦਾ

ਏਐਸਆਈ ਸਿਮਰਨਜੀਤ ਸਿੰਘ ਮਾਜਰੀ ਥਾਣੇ ਦੇ ਐਸਐਚਓ ਨਿਯੁਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਮਾਰਚ:
ਪੰਜਾਬ ਪੁਲੀਸ ਦੇ ਸਹਾਇਕ ਸਬ ਇੰਚਾਰਜ ਅਵਤਾਰ ਸਿੰਘ ਨੂੰ ਕੁਰਾਲੀ ਸ਼ਹਿਰ ਵਿੱਚ ਟਰੈਫ਼ਿਕ ਪੁਲੀਸ ਦਾ ਇੰਚਾਰਜ ਲਗਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਗੇ ਅਤੇ ਨਾਲ ਹੀ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਅਨੁਸਾਰ ਵਾਹਨ ਚਲਾਉਣ ਲਈ ਪ੍ਰੇਰਿਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਹੁਲੜਬਾਜਾਂ ਖਿਲਾਫ ਮੁਹਿੰਮ ਵਿੱਢੀ ਜਾਵੇਗੀ ਨਾਲ ਹੀ ਸ਼ਹਿਰ ਵਿਚ ਲੱਗਦੇ ਜਾਮ ਨੂੰ ਰੋਕਣ ਲਈ ਯੋਜਨਾ ਬਣਾਈ ਜਾਵੇਗੀ ਤੇ ਸ਼ਹਿਰ ਵਿਚ ਚੱਲਣ ਵਾਲੇ ਵਾਹਨਾਂ ਨੂੰ ਇੱਕ ਲਾਈਨ ਵਿਚ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸੜਕੀ ਹਾਦਸਿਆਂ ਨੂੰ ਨੱਥ ਪਾਈ ਜਾ ਸਕੇ।
ਉਧਰ, ਬਲਾਕ ਮਾਜਰੀ ਥਾਣਾ ਦੇ ਮੁਖੀ ਗੁਰਸੇਵਕ ਸਿੰਘ ਦਾ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਥਾਂ ਤੇ ਏ.ਐਸ.ਆਈ ਸਿਮਰਨਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਚਾਰਜ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਏ.ਐਸ.ਆਈ ਸਿਮਰਨਜੀਤ ਸਿੰਘ ਨੇ ਕਿਹਾ ਕਿ ਘੜ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਹ ਯਤਨਸੀਲ ਰਹਿਣਗੇ। ਉਨ੍ਹਾਂ ਕਿਹਾ ਕਿ ਬਲਾਕ ਮਾਜਰੀ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨਾ ਉਨ੍ਹਾਂ ਦਾ ਪਹਿਲਾ ਉਦੇਸ਼ ਹੈ ਤਾਂ ਜੋ ਜੁਆਨੀ ਨੂੰ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਗੈਕਾਨੂੰਨੀ ਮਾਈਨਿੰਗ ਖਿਲਾਫ ਵੀ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਗਲਤ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ। ਏ.ਐਸ.ਆਈ ਸਿਮਰਨਜੀਤ ਸਿੰਘ ਨੇ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…