ਜਥੇਦਾਰ ਮਾਨ ਸਿੰਘ ਸੋਹਾਣਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ

ਐਸਜੀਪੀਸੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨੇੜਲੇ ਸਾਥੀਆਂ ਦੀ ਟੀਮ ਵਿੱਚ ਸ਼ਾਮਲ ਰਹੇ ਹਨ ਜਥੇਦਾਰ ਮਾਨ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਪੰਜਾਬ ਵਿੱਚ ਬੀਤੀ 4 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਵੇਂ ਕੁੱਝ ਵੀ ਹੋਣ ਲੇਕਿਨ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨੇੜਲੇ ਸਾਥੀਆਂ ਅਤੇ ਟਕਸਾਲੀ ਆਗੂਆਂ ਨੂੰ ਪਤਿਆਉਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਸਿਫਾਰਸ਼ ’ਤੇ ਹਾਲ ਹੀ ਵਿੱਚ ਜਥੇਦਾਰ ਟੌਹੜਾ ਦੀ ਭਰੋਸੇਯੋਗ ਟੀਮ ਵਿੱਚ ਸ਼ਾਮਲ ਰਹੇ ਜਥੇਦਾਰ ਮਾਨ ਸਿੰਘ ਸੋਹਾਣਾ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸ੍ਰੀ ਮਾਨ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਜਥੇਦਾਰ ਮਾਨ ਖਰੜ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਮਰਹੂਮ ਬਚਿੱਤਰ ਸਿੰਘ ਪਡਿਆਲਾ ਅਤੇ ਮਰਹੂਮ ਆਗੂ ਰਾਜਬੀਰ ਸਿੰਘ ਪਡਿਆਲਾ ਦੇ ਕੱਟਣ ਸਮਰਥਕ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਜਥੇਦਾਰ ਮਾਨ ਸਿੰਘ ਸੋਹਾਣਾ ਨੂੰ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਪੱਤਰ ਸੌਂਪਿਆ ਗਿਆ। ਇਸ ਮੌਕੇ ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਵੀ ਹਾਜ਼ਰ ਸਨ। ਸ੍ਰੀ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਨੇ ਜਿਸ ਨੇ ਹਮੇਸ਼ਾਂ ਆਪਣੇ ਟਕਸਾਲੀ ਅਤੇ ਸਰਗਰਮ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਆਉਣ ਨੂੰ ਸਿਰਫ਼ ਤਿੰਨ ਦਿਨ ਬਾਕੀ ਰਹਿ ਗਏ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਵਿਕਾਸ ਦੇ ਨਾਂ ’ਤੇ ਐਤਕੀਂ ਵੀ ਸੂਬੇ ਦੇ ਲੋਕ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਐਤਕੀਂ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਆਉਣ ਵਾਲੇ 4 ਦਹਾਕਿਆਂ ਵਿੱਚ ਕਾਂਗਰਸ ਅਤੇ ਆਪ ਦੇਸ਼ ਭਰ ਵਿੱਚ ਕਿਤੇ ਨਜ਼ਰ ਨਹੀਂ ਆਏਗੀ।
ਇਸ ਮੌਕੇ ਜਥੇਦਾਰ ਮਾਨ ਸਿੰਘ ਸੋਹਾਣਾ ਨੇ ਕਿਹਾ ਕਿ ਹਾਈ ਕਮਾਂਡ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨਗੇ। ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਆਪਣੇ ਵਫਾਦਾਰ ਵਰਕਰਾਂ ਨੂੰ ਸਨਮਾਨ ਦੇ ਕੇ ਨਿਵਾਜਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…