ਜ਼ਿਲ੍ਹਾ ਮੁਹਾਲੀ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਦੀ ਵੋਟਾਂ ਦੀ ਗਿਣਤੀ ਵਿੱਚ ਪ੍ਰਬੰਧ ਮੁਕੰਮਲ: ਏਡੀਸੀ ਮਾਨ

ਪੱਤਰਕਾਰਾਂ ਦੀ ਸਹੂਲਤ ਲਈ ਡੀਪੀਆਰਓ ਦੀ ਨਿਗਰਾਨੀ ਹੇਠ ਤੀਜੀ ਮੰਜ਼ਲ ’ਤੇ ਬਣਾਇਆ ਮੀਡੀਆਂ ਸੈਂਟਰ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਜ਼ਿਲ੍ਹਾ ਮੁਹਾਲੀ ਵਿੱਚ ਬੀਤੀ 4 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ 11 ਮਾਰਚ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਲ ’ਤੇ ਸਥਾਪਿਤ ਕੀਤੇ ਗਿਣਤੀ ਕੇਂਦਰ ਵਿੱਚ ਹੋਵੇਗੀ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦੀ ਜਾਣਕਾਰੀ ਵਧੀਕ ਜਿਲ੍ਹਾ ਚੋਣ ਅਫਸਰ -ਕਮ -ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕਾਉਟਿੰਗ ਸੈਂਟਰ ਵਿਖੇ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਐਸ.ਏ.ਐਸ. ਨਗਰ ਅਤੇ ਹਲਕਾ ਖਰੜ ਲਈ ਸਥਾਪਿਤ ਕੀਤੇ ਗਏ ਕਾਉਟਿੰਗ ਸੈਟਰਾਂ ਦਾ ਜਾਇਜਾ ਵੀ ਲਿਆ।
ਵਧੀਕ ਜਿਲ੍ਹਾ ਚੋਣ ਅਫਸਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਪੱਤਰਕਾਰਾਂ ਦੀ ਸਹੂਲਤ ਲਈ ਬਣਾਏ ਗਏ ਮੀਡੀਆ ਸੈਂਟਰ ਦਾ ਜਾਇਜਾ ਵੀ ਲਿਆ। ਸ੍ਰੀ ਮਾਨ ਨੇ ਦੱਸਿਆ ਕਿ 11 ਮਾਰਚ ਨੂੰ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੂੁਰੂ ਹੋ ਜਾਵੇਗੀ ਜਦਕਿ ਵੋਟਾਂ ਦੀ ਗਿਣਤੀ ਵਾਲਾ ਕਾਉਟਿੰਗ ਸਟਾਫ ਤਿੰਨੋਂ ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਵੱਖਰੇ-ਵੱਖਰੇ ਕਾਊਟਿੰਗ ਹਾਲ ਵਿੱਚ ਸਵੇਰੇ 7 ਵਜੇ ਆਪਣੀ ਹਾਜਰੀ ਨੂੰ ਯਕੀਨੀ ਬਣਾਵੇਗਾ ਤਾਂ ਜੋ ਵੋਟਾਂ ਦੀ ਗਿਣਤੀ ਮਿੱਥੇ ਸਮੇਂ ਤੇ ਸ਼ੁਰੂ ਹੋ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਲਈ ਕਾਉਟਿੰਗ ਹਾਲਾਂ ਵਿੱਚ 14-14 ਟੇਬਲ ਗਿਣਤੀਕਾਰਾਂ ਲਈ ਲਗਾਏ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵੋਟਾ ਦੀ ਗਿਣਤੀ ਲਈ 20 ਸੁਪਰਵਾਇਜਰ, 20 ਕਾਉਟਿੰਗ ਅਸਿਸਟੈਂਟ ਅਤੇ 20 ਮਾਇਕਰੋ ਅਬਜਰਵਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਾਉÎਟਿੰਗ ਸਟਾਫ ਨੂੰ ਵੋਟਾ ਦੀ ਗਿਣਤੀ ਦੀ ਇੱਕ ਰਿਹਰਸਲ ਪਹਿਲਾ ਕਰਵਾਈ ਗਈ ਹੈ ਜਦੋਂ ਕਿ ਦੂਜੀ ਰਿਹਰਸਲ 10 ਮਾਰਚ ਭਲਕੇ ਕਰਵਾਈ ਜਾਵੇਗੀ ਤਾਂ ਜੋ ਕਾਉਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾਂ ਆਵੇ।
ਸ੍ਰੀ ਮਾਨ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਵੇਲੇ ਜਿਲ੍ਹੇ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਮੁੱਖ ਚੋਣ ਕਮਿਸ਼ਨ ਵੱਲੋਂ ਤਾਇਨਾਤ ਤਿੰਨ ਅਬਜਰਵਰ ਵੀ ਕਾਉਟਿੰਗ ਹਾਲਾਂ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 052-ਖਰੜ੍ਹ ਲਈ ਸ੍ਰੀ ਪੂਨਮ ਪਰਭਾ ਪੂਰਤੀ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ, ਹਲਕਾ 053- ਐਸ.ਏ.ਐਸ. ਨਗਰ ਲਈ ਸ੍ਰੀ ਰਾਜੀਵ ਰੰਜਨ ਅਤੇ 112-ਡੇਰਾਬਸੀ ਲਈ ਸ੍ਰੀ ਪ੍ਰਤਾਪ ਨਰਾਇਣ ਯਾਦਵ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਐਸ.ਪੀ. ਸੁਰÎੱਖਿਆ ਤੇ ਟਰੈਫਿਕ ਹਰਬੀਰ ਸਿੰਘ ਅੰਟਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਮੱਦੇਨਜਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੌ ਵੋਟਾਂ ਦੀ ਗਿਣਤੀ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਡੇਰਾਬਸੀ, ਕੁਮਾਰੀ ਰੂਹੀ ਦੁੱਗ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…