Share on Facebook Share on Twitter Share on Google+ Share on Pinterest Share on Linkedin ਇਲਾਕੇ ਦੇ ਲੋਕਾਂ ਨੇ ਮੇਰੇ ਬੇਟੇ ਡਾ. ਕਰਨ ਸੰਧੂ ਨੂੰ ਸੱਚੀ ਸ਼ਰਧਾਂਜਲੀ ਭੇਟ ਦਿੱਤੀ: ਕੰਵਰ ਸੰਧੂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਲਦੀ ਹੀ ਸਿਰਜੋੜ ਕੇ ਬੈਠਾਂਗੇ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਕੰਵਰ ਸੰਧੂ ਨੇ ਕਿਹਾ ਕਿ ਖਰੜ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇ ਕੇ ਉਸ ਦੇ ਬੇਟੇ ਡਾ. ਕਰਨ ਸੰਧੂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਵਰ ਸੰਧੂ ਨੇ ਕਿਹਾ ਕਿ ਖਰੜ ਸਮੇਤ ਸਮੁੱਚੇ ਪੰਜਾਬ ਵਿੱਚ ਲੋਕਾਂ ਨੇ ਅਕਾਲੀ ਦਲ ਦੀਆਂ ਮਾੜੀਆਂ ਨੀਤੀਆਂ ਨੂੰ ਨਕਾਰ ਕੇ ਸੱਤਾ ਤੋਂ ਲਾਂਭੇ ਕੀਤਾ ਹੈ। ਉਨ੍ਹਾਂ ਆਪਣੀ ਜਿੱਤ ਨੂੰ ਲੋਕਤੰਤਰ ਦੀ ਜਿੱਤ ਦੱਸਦੇ ਹੋਏ ਭਰੋਸਾ ਦਿੱਤਾ ਕਿ ਲੰਮੇ ਸਮੇਂ ਤੋਂ ਸਰਕਾਰਾਂ ਦੇ ਅਣਗੌਲੇ ਹੋਏ ਖਰੜ ਹਲਕੇ ਦੇ ਵਿਕਾਸ ਲਈ ਯੋਗ ਪੈਰਵੀ ਕੀਤੀ ਜਾਵੇਗੀ। ਸ੍ਰੀ ਕੰਵਰ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਦਾ ਬੇਟਾ ਡਾ. ਕਰਨ ਸੰਧੂ ਕੈਨੇਡਾ ਤੋਂ ਸਪੈਸ਼ਲ ਚੋਣ ਪ੍ਰਚਾਰ ਕਰਨ ਆਇਆ ਸੀ ਅਤੇ ਉਸ ਨੇ ਆਪਣੇ ਸਾਥੀਆਂ ਨਾਲ ਉਸ ਏਰੀਆ ਵਿੱਚ ਸਖ਼ਤ ਮਿਹਨਤ ਕੀਤੀ ਕਿ ਜਿੱਥੇ ਲਗਦਾ ਸੀ ਕਿ ਆਪ ਪਾਰਟੀ ਕਮਜ਼ੋਰ ਹੈ। ਚੋਣਾਂ ਦੌਰਾਨ ਕਰਨ ਨੇ ਨੌਜਵਾਨ ਵਰਗ ਨੂੰ ਆਪ ਨਾਲ ਜੋੜਨ ਲਈ ਪੂਰੀ ਵਾਹ ਲਗਾ ਦਿੱਤੀ ਸੀ ਅਤੇ ਇਲਾਕੇ ਦੇ ਲੋਕਾਂ ਨੇ ਬਿਨਾਂ ਸ਼ਰਤ ਭਰਵਾ ਹੁੰਗਾਰਾ ਦਿੱਤਾ ਗਿਆ। ਜਿਸ ਦੇ ਫਲਸਰੂਪ ਉਹ ਸਖ਼ਤ ਮੁਕਾਬਲਾ ਹੋਣ ਦੇ ਬਾਵਜੂਦ ਚੋਣ ਜਿੱਤ ਗਏ ਹਨ। ਇਸ ਮੌਕੇ ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਆਪ ਦੀ ਕਰਾਰੀ ਹਾਰ ਬਾਰੇ ਪੁੱਛੇ ਜਾਣ ’ਤੇ ਕੰਵਰ ਸੰਧੂ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸੂਬੇ ਵਿੱਚ ਉਨ੍ਹਾਂ ਦੀ ਪਾਰਟੀ ਦੀ ਨਿਰਾਸ਼ਾ ਜਨਕ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਨੇ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਖ਼ੁਦ ਰਾਜ ਕੇ ਲੋਕਾਂ ਦੇ ਸੁਝਾਅ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਚੋਣ ਮੈਨੀਫੈਸਟੋ ਤਿਆਰ ਕੀਤਾ ਸੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਿੱਥੇ ਕੀ ਗਲਤੀ ਹੋਈ ਜਾਂ ਕਮੀ ਰਹਿ ਗਈ ਹੈ। ਉਸ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਲਦੀ ਹੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਲੀਡਰਸ਼ਿਪ ਸਿਰਜੋੜ ਕੇ ਬੈਠੇਗੀ ਅਤੇ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇ ਆਪ ਪਾਰਟੀ ਹਾਰ ਗਈ ਹੈ ਪ੍ਰੰਤੂ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਪੰਜਾਬ ਦੇ ਹੱਕਾਂ ਲਈ ਸਮਾਜਿਕ ਅਤੇ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਇਸ ਮੌਕੇ ਕੰਵਰ ਸੰਧੂ ਦੇ ਛੋਟੇ ਬੇਟੇ ਤਨਵੀਰ ਸਿੰਘ ਸੰਧੂ ਨੇ ਇਲਾਕੇ ਦੇ ਲੋਕਾਂ ਅਤੇ ਆਪ ਵਾਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਿਤਾ ਖਰੜ ਤੋਂ ਚੋਣ ਜਿੱਤ ਗਏ ਹਨ ਅਤੇ ਵਾਲੰਟੀਅਰ ਵੀ ਕਾਫੀ ਖੁਸ਼ ਹਨ ਪ੍ਰੰਤੂ ਉਨ੍ਹਾਂ ਦੇ ਵੱਡੇ ਭਰਾ ਡਾ. ਕਰਨ ਸੰਧੂ ਦੀ ਬੇਵਕਤੀ ਮੌਤ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਹੈ। ਉਨ੍ਹਾਂ ਦੀ ਕਮੀ ਹਮੇਸ਼ਾਂ ਖਲਦੀ ਰਹੇਗੀ। ਇਸ ਮੌਕੇ ਆਪ ਦੇ ਸਰਗਰਮ ਵਾਲੰਟੀਅਰ ਜਗਦੇਵ ਸਿੰਘ ਮਲੋਆ, ਨਵਦੀਪ ਸਿੰਘ ਬੱਬੂ ਅਤੇ ਹੋਰ ਵਾਲੰਟੀਅਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ