Share on Facebook Share on Twitter Share on Google+ Share on Pinterest Share on Linkedin ਇਲਾਕਾ ਨਿਵਾਸੀ ਤੇ ਮੁਸਲਿਮ ਭਾਈਚਾਰ ਦੇ ਲੋਕਾਂ ਨੇ ਵਿਧਾਇਕ ਬਲਬੀਰ ਸਿੱਧੂ ਨੂੰ ਦਿੱਤੀਆਂ ਵਧਾਈਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ: ਬੀਤੇ ਦਿਨ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੂੰ ਅੱਜ ਸਾਰਾ ਦਿਨ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਮੁਹਾਲੀ ਇਲਾਕੇ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ੍ਰੀ ਸਿੱਧੂ ਦੀ ਰਿਹਾਇਸ਼ ਉਤੇ ਪਹੁੰਚਕੇ ਉਨ੍ਹਾਂ ਨੂੰ ਇਸ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ। ਇਸ ਮੌਕੇ ਜਿਥੇ ਬਲਬੀਰ ਸਿੰਘ ਸਿੱਧੂ ਨੇ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ, ਉਥੇ ਹੀ ਕਿਹਾ ਕਿ ਉਨ੍ਹਾਂ ਨੂੰ ਮੁਹਾਲੀ ਹਲਕੇ ਦੇ ਲੋਕਾਂ ਉਪਰ ਬਹੁਤ ਮਾਣ ਹੈ, ਜਿਨ੍ਹਾਂ ਨੇ ਹਰੇਕ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਪੂਰੀ ਤਰ੍ਹਾਂ ਹਿਮਾਇਤ ਕੀਤੀ ਅਤੇ ਇਸੇ ਸਦਕਾ ਹੀ ਉਹ ਅੱਜ ਤੀਜੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੇ ਸੇਵਾਦਾਰ ਵਜੋਂ ਕੰਮ ਕੀਤਾ ਹੈ ਅਤੇ ਹੁਣ ਵੀ ਲੋਕਾਂ ਦੀ ਸੇਵਾ ਵਿਚ ਚੌਵੀ ਘੰਟੇ ਹਾਜ਼ਰ ਰਹਿਕੇ ਹਲਕਾ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇਣਗੇ। ਸ੍ਰੀ ਸਿੱਧੂ ਨੇ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਮੁਹਿੰਮ ਚਲਾਉਣ ਵਾਲੇ ਹਰੇਕ ਛੋਟੇ ਅਤੇ ਵੱਡੇ ਕਾਂਗਰਸੀ ਵਰਕਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਾਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਸੁਰਿੰਦਰ ਸਿੰਘ ਰਾਜਪੂਤ, ਚੌ. ਹਰੀਪਾਲ ਚੋਲਟਾ, ਗੁਰਚਰਨ ਸਿੰਘ ਭੰਵਰਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਜਗਰੂਪ ਸਿੰਘ ਕੁਰੜੀ, ਦਿਲਵਰ ਖਾਨ ਪ੍ਰਧਾਨ ਮੁਸਲਿਮ ਵੈਲਫੇਅਰ ਕਮੇਟੀ, ਬੀ.ਐੱਸ ਮਲਿਕ ਐਂਡ ਬ੍ਰਦਰਜ, ਸਲੀਮ ਐਡਵੋਕੇਟ, ਪਿਆਰਾ ਖਾਨ ਦੁਰਾਲੀ, ਦਿਲਸ਼ਾਦ ਅਖਤਰ, ਹੈਪੀ ਢੇਲਪੁਰ, ਅਜੈਬ ਸਿੰਘ, ਹਰਮੇਸ਼ ਕੁਮਾਰ,ਗੁਲਫਾਮ ਸ਼ਾਹੀ ਮਾਜਰਾ, ਸਲੀਮ ਖਾਨ ਨਢਿਆਲੀ, ਡਾ. ਜਮੀਲ ਐਂਡ ਕਮਰੂਦੀਨ ਗੁਰਦੇਵ ਸਿੰਘ ਚੌਹਾਨ, ਬੂਟਾ ਸਿੰਘ ਸੋਹਾਣਾ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ