Share on Facebook Share on Twitter Share on Google+ Share on Pinterest Share on Linkedin ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਜਿੱਤ ਨੇ ਐਤਕੀਂ ਸਾਰੀਆਂ ਪੁਰਾਣੀਆਂ ਧਾਰਨਾ ਵੀ ਕੀਤੀਆਂ ਖ਼ਤਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ: ਮੁਹਾਲੀ ਵਿੱਚ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਜਿੱਤ ਨੇ ਐਤਕੀਂ ਸਾਰੀਆਂ ਪੁਰਾਣੀਆਂ ਧਾਰਨਾ ਵੀ ਖ਼ਤਮ ਕਰ ਦਿੱਤੀਆਂ ਹਨ। ਪਹਿਲਾਂ ਅਕਸਰ ਇਹ ਧਾਰਨ ਬਣੀ ਹੋਈ ਸੀ ਕਿ ਜੇਕਰ ਸ੍ਰੀ ਸਿੱਧੂ ਚੋਣ ਜਿੱਤਦੇ ਹਨ ਤਾਂ ਸਰਕਾਰ ਵਿਰੋਧੀ ਪਾਰਟੀ ਦੀ ਬਣੇਗੀ ਪਰ ਇਸ ਵਾਰ ਸਿੱਧੂ ਪਹਿਲਾਂ ਨਾਲੋਂ ਵੀ ਤਾਕਤਵਰ ਆਗੂ ਬਣ ਕੇ ਉੱਭਰੇ ਹਨ ਅਤੇ 16 ਮਾਰਚ ਨੂੰ ਪੰਜਾਬ ਵਿੱਚ ਸਰਕਾਰ ਵੀ ਕਾਂਗਰਸ ਦੀ ਬਣੇਗੀ। ਕੈਪਟਨ ਵਜ਼ਾਰਤ ਵਿੱਚ ਸ੍ਰੀ ਸਿੱਧੂ ਸਥਾਨਕ ਸਰਕਾਰਾਂ ਵਿਭਾਗ ਲੈਣ ਦੇ ਚਾਹਵਾਨ ਹਨ ਕਿਉਂਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਮੁਹਾਲੀ ਨਗਰ ਨਿਗਮ ’ਤੇ ਮੇਅਰ ਕੁਲਵੰਤ ਸਿੰਘ ਨਾਲ ਮਿਲ ਕੇ ਆਪਣਾ ਕਬਜ਼ਾ ਜਮਾਇਆ ਸੀ। ਹਾਲਾਂਕਿ ਕੁਲਵੰਤ ਸਿੰਘ ਪਿਛੇ ਜਿਹੇ ਆਪਣੇ ਸਾਥੀਆਂ ਨਾਲ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸੀ ਲੇਕਿਨ ਅਜੇ ਤਾਈਂ ਨਗਰ ਨਿਗਮ ਵਿੱਚ ਉਨ੍ਹਾਂ ਦੀ ਭਾਈਵਾਲੀ ਕਾਂਗਰਸ ਨਾਲ ਹੀ ਚਲ ਰਹੀ ਹੈ ਅਤੇ ਕਾਂਗਰਸ ਦੇ ਕੌਂਸਲਰ ਰਿਸਵ ਜੈਨ ਸੀਨੀਅਰ ਡਿਪਟੀ ਮੇਅਰ ਬਣੇ ਹੋਏ ਹਨ। ਸ੍ਰੀ ਸਿੱਧੂ ਦਾ ਕਹਿਣਾ ਹੈ ਕਿ ਉਹ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਹਲਕੇ ਨੂੰ ਪੰਜਾਬ ਦਾ ਸਭ ਤੋਂ ਵਧੀਆਂ ਅਤੇ ਮਾਡਲ ਵਿਧਾਨ ਸਭਾ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਬਾਦਲ ਸਰਕਾਰ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਵਿਧਾਇਕ ਹੋਣ ਕਾਰਨ ਵਿਕਾਸ ਲਈ ਪਿਛਲੇ 10 ਸਾਲਾਂ ਵਿੱਚ ਇੱਕ ਫੁੱਟੀ ਕੌੜੀ ਤੱਕ ਨਹੀਂ ਦਿੱਤੀ ਹੈ ਲੇਕਿਨ ਉਨ੍ਹਾਂ ਨੇ ਸ੍ਰੀਮਤੀ ਅੰਬਿਕਾ ਸੋਨੀ ਅਤੇ ਰਵਨੀਤ ਸਿੰਘ ਬਿੱਟੂ ਦੇ ਅਖ਼ਤਿਆਰੇ ਦੀਆਂ ਗਰਾਂਟਾਂ ਵੰਡੀਆਂ ਹਨ ਅਤੇ ਹਮੇਸ਼ਾਂ ਹੀ ਲੋਕਾਂ ਦੇ ਦੁੱਖ ਸੁੱਖ ਵਿੱਚ ਨਾਲ ਖੜੇ ਹੋਏ ਹਨ ਅਤੇ ਹਮੇਸ਼ਾ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਦੇ ਸਖ਼ਤ ਖ਼ਿਲਾਫ਼ ਹਨ ਅਤੇ ਉਨ੍ਹਾਂ ਦੀ ਪੁਰੀ ਕੋਸ਼ਿਸ਼ ਹੋਵੇਗੀ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਭ ਨੂੰ ਨਾਲ ਲੈ ਕੇ ਚਲਿਆ ਜਾਵੇ ਅਤੇ ਆਮ ਲੋਕਾਂ ਨੂੰ ਵੀ ਰਾਇ ਜਾਣੀ ਜਾਵੇ। ਉਨ੍ਹਾਂ ਮੁੜ ਦੁਹਰਾਇਆ ਕਿ ਉਹ ਲੋਕਾਂ ਦਾ ਨਿਮਾਣਾ ਜਿਹਾ ਸੇਵਕ ਅਤੇ ਸੇਵਾਦਾਰ ਬਣ ਕੇ ਇਲਾਕੇ ਦੀ ਸੱਚੇ ਮਨੋਂ ਚੌਕੀਦਾਰੀ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ