Share on Facebook Share on Twitter Share on Google+ Share on Pinterest Share on Linkedin ???????????????????????????????????? ਬਾਦਲ ਵਜ਼ਾਰਤ ਵੱਲੋਂ ਪੰਜਾਬ ਦੇ ਰਾਜਪਾਲ ਨੂੰ 14ਵੀਂ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਮੰਤਰੀ ਮੰਡਲ ਤੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਬਾਦਲ ਪਰਿਵਾਰ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ, ਬਾਦਲ ਨੇ ਪੁੱਤਰ ਦਾ ਕੀਤਾ ਬਚਾਅ ਬਾਦਲ ਵੱਲੋਂ ਸਾਥੀ ਮੰਤਰੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਪੂਰਨ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਮਾਰਚ: ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੇ ਖੰਡ (2) ਦੇ ਉਪ ਖੰਡ (ਅ) ਵਿੱਚ ਦਰਜ ਉਪਬੰਧਾਂ ਅਧੀਨ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਗਿਆ। ਇਹ ਪ੍ਰਗਟਾਵਾ ਕਰਦਿਆਂ ਮੱੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ 14ਵੀਂ ਵਿਧਾਨ ਸਭਾ ਫੌਰੀ ਭੰਗ ਕਰਨ ਬਾਰੇ ਤਜਵੀਜ਼ ਸੂਬੇ ਦੇ ਰਾਜਪਾਲ ਨੂੰ ਭੇਜਣ ਲਈ ਅਧਿਕਾਰਤ ਕੀਤਾ ਹੈ। ਮੀਟਿੰਗ ਦੇ ਅੰਤ ਵਿੱਚ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦਾ ਹਰ ਪੱਖੋਂ ਵਿਕਾਸ ਅਤੇ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਮੁੱਖ ਮੰਤਰੀ ਨੇ ਆਪਣੇ ਸਾਰੇ ਸਹਿਯੋਗੀ ਮੰਤਰੀਆਂ, ਸੂਬਾ ਸਰਕਾਰ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਧਰ, 10 ਸਾਲ ਸੱਤਾ ਦਾ ਨਿੱਘਾ ਮਾਣ ਤੋਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਕਾਰਨ ਕੈਬਨਿਟ ਮੰਤਰੀਆਂ ਅਤੇ ਹੋਰ ਸੀਨੀਅਰ ਆਗੂਆਂ ਨੇ ਚਿੰਤ ਕਰਦਿਆਂ ਮੀਟਿੰਗ ਵਿੱਚ ਮੁੱਖ ਮੰਤਰੀ ਬਾਦਲ ਪਰਿਵਾਰ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾਉਣ ਤੋਂ ਗੁਰੇਜ਼ ਨਹੀਂ ਕੀਤਾ। ਜਿਹੜੀ ਗੱਲ ਸਾਥੀਆਂ ਮੰਤਰੀਆਂ ਨੇ ਕਾਫੀ ਸਮਾਂ ਪਹਿਲਾਂ ਕਹਿਣੀ ਚਾਹੀਦੀ ਸੀ, ਉਹ ਗੱਲਾਂ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਕੀ ਲਾਭ? ਉਂਜ ਸਰਕਾਰ ਦੌਰਾਨ ਆਪਣੀ ਕੁਰਸੀ ਬਚਾਈ ਰੱਖਣ ਅਤੇ ਜੂਨੀਅਰ ਬਾਦਲ ਅਤੇ ਮਜੀਠੀਆ ਦੇ ਡੰਡੇ ਤੋਂ ਡਰਦਿਆਂ ਸ਼ਾਇਦ ਉਨ੍ਹਾਂ ਨੇ ਕਦੇ ਵੀ ਕੋਈ ਚੰਗੀ ਸਲਾਹ ਵੀ ਨਹੀਂ ਦਿੱਤੀ ਹੋਵੇਗੀ। ਇਹ ਸਾਰੀਆਂ ਗੱਲਾਂ ਐਤਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਭੰਗ ਕਰਨ ਅਤੇ ਸਰਕਾਰ ਦਾ ਅਸਤੀਫ਼ਾ ਦੇਣ ਲਈ ਸੱਦੀ ਮੀਟਿੰਗ ਵਿੱਚ ਉਭਰ ਕੇ ਸਾਹਮਣੇ ਆਈਆਂ ਹਨ। ਇਸ ਦੌਰਾਨ ਜਿਥੇ ਕਈ ਸੀਨੀਅਰ ਮੰਤਰੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨਾ ਹੀ ਪਾਰਟੀ ਨੂੰ ਮਹਿੰਗਾ ਪੈਣਾ ਦੱਸਿਆ ਹੈ, ਉਥੇ ਕਈ ਸੂਝਵਾਨ ਆਗੂਆਂ ਦਾ ਕਹਿਣਾ ਸੀ ਕਿ ਡੇਰਾ ਸਿਰਸਾ ਦੀ ਸ਼ਰਨ ਵਿੱਚ ਜਾਣਾ ਵੀ ਘਾਤਕ ਸਾਬਿਤ ਹੋਇਆ ਹੈ। ਜਦੋਂ ਕਿ ਇੱਕ ਆਗੂ ਨੇ ਕਿਹਾ ਕਿ ਬੇਅਦਬੀ, ਡੇਰਾ ਵਿਵਾਦ ਅਤੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਉੱਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਨੂੰ ਸੰਜੀਦਗੀ ਨਾਲ ਨਾ ਲੈਣਾ ਅਤੇ ਰੇਤਾ ਬਜਰੀ ਵੀ ਹਾਰ ਦੇ ਕਾਰਨ ਬਣੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ