Share on Facebook Share on Twitter Share on Google+ Share on Pinterest Share on Linkedin ???????????????????????????????????? ਕੈਪਟਨ ਅਮਰਿੰਦਰ 16 ਮਾਰਚ ਨੂੰ ਚੁੱਕਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ, ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਨੂੰ ਚੁਣਿਆਂ ਕਾਂਗਰਸ ਵਿਧਾਇਕ ਦਲ ਦਾ ਨਵਾਂ ਨੇਤਾ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਕੈਪਟਨ ਅਮਰਿੰਦਰ ਨੂੰ ਨਵੀਂ ਸਰਕਾਰ ਬਣਾਉਣ ਲਈ ਰਸਮੀ ਤੌਰ ’ਤੇ ਦਿੱਤਾ ਸੱਦਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਮਾਰਚ: ਕੈਪਟਨ ਅਮਰਿੰਦਰ ਸਿੰਘ ਨੂੰ ਐਤਵਾਰ ਨੂੰ ਸਰਬਸੰਮਤੀ ਨਾਲ ਪੰਜਾਬ ’ਚ ਕਾਂਗਰਸ ਵਿਧਾਇਕ ਧਿਰ ਦਾ ਨਵਾਂ ਲੀਡਰ ਚੁਣ ਲਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਰਸਮੀ ਤੌਰ ’ਤੇ ਰਾਜਪਾਲ ਨੂੰ ਮਿੱਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਇਸਦੇ ਨਾਲ ਹੀ ਉਨ੍ਹਾਂ ਦਾ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਾ ਸਪੱਸ਼ਟ ਹੋ ਗਿਆ ਹੈ। ਸਹੁੰ ਚੁੱਕ ਸਮਾਰੋਹ ਇੱਥੇ 16 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹੋਵੇਗਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਲ ਕੈਬਿਨੇਟ ਦੇ ਕੁਝ ਮੈਂਬਰ ਵੀ ਅਹੁਦੇ ਦੀ ਸਹੁੰ ਚੁੱਕਣਗੇ, ਪਰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਏ.ਆਈ.ਸੀ.ਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਲਈ ਇੰਚਾਰਜ਼ ਆਸ਼ਾ ਕੁਮਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਦੀ ਕਾਂਗਰਸ ਵਿਧਾਇਕ ਧਿਰ ਦੇ ਲੀਡਰ ਵਜੋਂ ਚੋਣ ਕਾਂਗਰਸ ਭਵਨ ’ਚ ਹੋਈ, ਜਿਥੇ ਸਾਰਿਆਂ ਨਵੇਂ ਚੁਣੇ ਵਿਧਾਇਕਾਂ ਨੇ ਇਕ ਲਾਈਨ ਦਾ ਮਤਾ ਪਾਸ ਕਰਕੇ ਕਾਂਗਰਸ ਵਿਧਾਇਕ ਧਿਰ ਦੇ ਨਵੇਂ ਲੀਡਰ ’ਤੇ ਫੈਸਲਾ ਲੈਣ ਬਾਰੇ ਏ.ਆਈ.ਸੀ.ਸੀ ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਅਧਿਕਾਰ ਸੌਂਪ ਦਿੱਤਾ। ਆਸ਼ਾ ਕੁਮਾਰੀ ਨੇ ਇਸ ਤੋਂ ਬਾਅਦ, ਕਾਂਗਰਸ ਵਿਧਾਇਕ ਧਿਰ ਦੇ ਫੈਸਲੇ ਤੋਂ ਜਾਣੂ ਕਰਵਾਉਣ ਲਈ ਰਾਹੁਲ ਗਾਂਧੀ ਨੂੰ ਫੋਨ ਕੀਤਾ। ਉਨ੍ਹਾਂ ਨੇ ਬਾਅਦ ’ਚ ਵਿਧਾਇਕਾਂ ਨੂੰ ਦੱਸਿਆ ਕਿ ਰਾਹੁਲ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਦੇ ਨਾਂਮ ਦਾ ਨਵੇਂ ਸੀ.ਐਲ.ਪੀ ਲੀਡਰ ਵਜੋਂ ਪ੍ਰਸਤਾਅ ਦਿੱਤਾ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਆਪਣੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਨੂੰ ਆਪਣਾ ਲੀਡਰ ਚੁਣ ਲਿਆ। ਇਸ ਮੌਕੇ ਆਸ਼ਾ ਕੁਮਾਰੀ ਤੋਂ ਇਲਾਵਾ, ਕਾਂਗਰਸ ਵਿਧਾਇਕ ਧਿਰ ਦੀ ਮੀਟਿੰਗ ’ਚ ਮੌਜ਼ੂਦ ਹੋਰ ਏ.ਆਈ.ਸੀ.ਸੀ ਆਗੂਆਂ ’ਚ ਅਸ਼ੋਕ ਗਹਿਲੋਤ (ਪੰਜਾਬ ਚੋਣਾਂ ਲਈ ਕਾਂਗਰਸ ਸਕ੍ਰੀਨਿੰਗ ਕਮੇਟੀ ਦੇ ਮੁਖੀ) ਤੇ ਹਰੀਸ਼ ਚੌਧਰੀ (ਏ.ਆਈ.ਸੀ.ਸੀ ਸਕੱਤਰ) ਵੀ ਮੌਜੂਦ ਰਹੇ। ਮੀਟਿੰਗ ’ਚ ਅਹੁਦਾ ਛੱਡ ਰਹੇ ਕਾਂਗਰਸ ਵਿਧਾਇਕ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਇਕ ਬਿਆਨ ਪੜ੍ਹ ਕੇ ਪੰਜਾਬ ਦੇ ਲੋਕਾਂ ਦਾ ਹਾਲੇ ਵਿੱਚ ਪੂਰੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ। ਕੈਪਟਨ ਅਮਰਿੰਦਰ ਬਾਅਦ ਵਿੱਚ ਗਹਿਲੋਤ, ਆਸ਼ਾ ਕੁਮਾਰੀ ਤੇ ਚੌਧਰੀ ਨਾਲ ਰਾਜ ਭਵਨ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਮਿਲਣ ਗਏ ਅਤੇ ਰਸਮੀ ਤੌਰ ’ਤੇ ਪੰਜਾਬ ਵਿੱਚ ਕਾਂਗਰਸ ਦੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਰਾਜਪਾਲ ਨੇ ਕਾਂਗਰਸ ਦੀ ਜਿੱਤ ਲਈ ਕੈਪਟਨ ਅਮਰਿੰਦਰ ਨੂੰ ਵਧਾਈ ਦਿੱਤੀ ਅਤੇ ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਲਈ ਰਸਮੀ ਤੌਰ ’ਤੇ ਸੱਦਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ