Share on Facebook Share on Twitter Share on Google+ Share on Pinterest Share on Linkedin ਹਿਮਾਂਸ਼ੂ ਧੀਮਾਨ ਵੱਲੋਂ ਅਵਾਰਾ ਪਸ਼ੂਆਂ ਨਾਲ ਨਗਰ ਕੌਂਸਲ ਦਾ ਘਿਰਾਓ ਕਰਨ ਦੀ ਚਿਤਾਵਨੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਾਰਚ: ਸ਼ਹਿਰ ਵਿਚ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਆਮ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ, ਜਿਸ ਨੂੰ ਵੇਖਦਿਆਂ ਯੂਥ ਆਗੂ ਹਿਮਾਂਸ਼ੂ ਧੀਮਾਨ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ 11 ਦਿਨ ਬਾਅਦ ਨਗਰ ਕੌਂਸਲ ਦਫਤਰ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ। ਹਿਮਾਂਸ਼ੂ ਧੀਮਾਨ ਨੇ ਲਿਖਤੀ ਸ਼ਿਕਾਇਤ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੰਦੇ ਹੋਏ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਘੁੰਮ ਰਹੇ ਅਵਾਰਾ ਪਸ਼ੂ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ ਉਥੇ ਇਨ੍ਹਾਂ ਪਸ਼ੂਆਂ ਨੇ ਆਮ ਲੋਕਾਂ ਤੇ ਹਮਲੇ ਕਰ ਕੇ ਜਖਮੀ ਕਰਨ ਦੇ ਨਾਲ ਚੱਲਦੇ ਤੇ ਖੜੇ ਵਾਹਨਾਂ ਦਾ ਸ਼ਹਿਰ ਵਿਚ ਕਈ ਵਾਰ ਨੁਕਸਾਨ ਕੀਤਾ ਹੈ। ਜਿਸ ਕਾਰਨ ਹਿਮਾਂਸ਼ੂ ਧੀਮਾਨ ਵੱਲੋਂ ਸ਼ਹਿਰ ਵਿਚ ਘੁੰਮ ਰਹੇ ਅਵਰਾ ਪਸ਼ੂਆਂ ਨੂੰ ਲੈਕੇ ਨਗਰ ਕੌਂਸਲ ਦਾ 11 ਦਿਨ ਬਾਅਦ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ