Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਬਾਸ਼ਿੰਦੇ ਛੇ ਆਗੂ ਬਣੇ ਵਿਧਾਇਕ, ਕਿਸੇ ਨੂੰ ਨਹੀਂ ਮਿਲੀ ਝੰਡੀ ਵਾਲੀ ਕਾਰ ਅਕਾਲੀ ਤੇ ਭਾਜਪਾ ਦਾ ਵੀ ਵਿਗੜਿਆ ਗਣਿਤ, ਮੁਹਾਲੀ ਵਾਸੀਆਂ ਦੀਆਂ ਆਸਾਂ ’ਤੇ ਫਿਰਿਆ ਪਾਣੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ: ਪੰਜਾਬ ਵਿੱਚ ਬੀਤੀ 4 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਜਿਨ੍ਹਾਂ ਦੇ ਨਤੀਜੇ ਬੀਤੇ ਦਿਨ ਪਹਿਲਾਂ ਐਲਾਨੇ ਗਏ ਹਨ। ਇਨ੍ਹਾਂ ਚੋਣਾਂ ਵਿੱਚ ਮੁਹਾਲੀ ਦੇ ਵਸਨੀਕ ਛੇ ਆਗੂ ਵਿਧਾਇਕ ਬਣਨ ਵਿੱਚ ਸਫਲ ਹੋਏ ਹਨ। ਜਿਨ੍ਹਾਂ ਵਿੱਚ 4 ਕਾਂਗਰਸ, ਇੱਕ ਅਕਾਲੀ ਦਲ ਅਤੇ ਇੱਕ ਭਾਜਪਾ ਦੀ ਟਿਕਟ ਤੋਂ ਚੋਣ ਜਿੱਤੇ ਹਨ। ਪੰਜਾਬ ਦੀ ਸਿਆਸਤ ਵਿੱਚ ਮੁਹਾਲੀ ਸ਼ਹਿਰ ਦਾ ਦਬਦਬਾ ਭੂਰੀ ਤਰ੍ਹਾਂ ਭਾਰੀ ਰਿਹਾ ਹੈ। ਉਂਜ ਵੀ ਇੱਥੇ ਪੀਸੀਏ ਸਟੇਡੀਅਮ ਤੋਂ ਬਾਅਦ ਕੌਮਾਂਤਰੀ ਏਅਰਪੋਰਟ ਅਤੇ ਵਿਸ਼ਵ ਦਾ ਪਹਿਲਾ ਏਸੀ ਬੱਸ ਟਰਮੀਨਲ ਬਣਨ ਮੁਹਾਲੀ ਦੁਨੀਆ ਦੇ ਨਕਸ਼ੇ ’ਤੇ ਛਾਇਆ ਹੋਇਆ ਹੈ। ਇੱਥੋਂ ਦੇ ਫੇਜ਼-2 ਵਿੱਚ ਰਹਿੰਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਤੇ ਸੀਨੀਅਰ ਯੂਥ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਜ਼ਿਲ੍ਹਾ ਪਟਿਆਲਾ ਦੇ ਹਲਾਕ ਸਨੌਰ ਤੋਂ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀ ਟਿਕਟ ’ਤੇ ਪਹਿਲੀ ਵਾਰ ਚੋਣ ਲੜੀ ਹੈ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਗਈ। ਉਨ੍ਹਾਂ ਲੇ ਕਾਂਗਰਸ ਦੇ ਹਰਿੰਦਰ ਸਿੰਘ ਮਾਨ ਉਰਫ਼ ਹੈਰੀ ਮਾਨ ਅਤੇ ਆਪ ਦੀ ਉਮੀਦਵਾਰ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਕਰੀਬ 4870 ਵੋਟਾਂ ਦੇ ਅੰਤਰ ਨਾਲ ਹਰਾਇਆ ਹੈ। ਉਂਜ ਚੰਦੂਮਾਜਰਾ ਖ਼ੁਦ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਖੇਮੇ ਵਿੱਚ ਪਹਿਲੀ ਕਤਾਰ ਦੇ ਆਗੂਆਂ ’ਚੋਂ ਇੱਕ ਹਨ। ਪਰ ਇੱਕ ਕਹਾਵਤ ਹੈ ਕਿ ਸਿਆਸਤ ਤੇ ਜੰਗ ਵਿੱਚ ਸਭ ਕੁੱਝ ਜਾਇਜ਼ ਹੈ। ਇਸੇ ਤਰ੍ਹਾਂ ਸਥਾਨਕ ਸੈਕਟਰ-71 ਦੇ ਵਸਨੀਕ ਤੇ ਸੇਵਾਮੁਕਤ ਆਈਏਐਸ ਅਧਿਕਾਰੀ ਸੋਮ ਪ੍ਰਕਾਸ਼ ਦੂਜੀ ਵਾਰ ਭਾਜਪਾ ਦੀ ਟਿਕਟ ’ਤੇ ਚੋਣ ਜਿੱਤ ਕੇ ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਬਣੇ ਹਨ। ਉਨ੍ਹਾਂ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਦੇ ਭਾਜਣੇ ਕਾਂਗਰਸ ਆਗੂ ਜੋਗਿੰਦਰ ਸਿੰਘ ਮਾਨ ਤੇ ਆਪ ਦੇ ਜਰਨੈਲ ਸਿੰਘ ਨੰਗਲ ਨੂੰ 2009 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇੰਝ ਹੀ ਇੱਥੋਂ ਦੇ ਫੇਜ਼-7 ਵਿੱਚ ਰਹਿੰਦੇ ਬਲਬੀਰ ਸਿੰਘ ਸਿੱਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਤਕੀਂ ਤੀਜੀ ਵਾਰ ਮੁਹਾਲੀ ਤੋਂ ਵਿਧਾਇਕ ਬਣੇ ਹਨ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਅਤੇ ਆਪਣੇ ਵਿਰੋਧੀ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ 27 ਹਜ਼ਾਰ 873 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਜਦੋਂ ਕਿ ਅਕਾਲੀ ਦਲ ਦੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਿਰੋਧੀ ਲਹਿਰ ਅਤੇ ਅੰਦਰਖਾਤੇ ਆਪਣਿਆਂ ਦੀ ਸਖ਼ਤ ਵਿਰੋਧਤਾ ਦੇ ਕਾਰਨ ਤੀਜੇ ਸਥਾਨ ’ਤੇ ਰਹੇ ਹਨ। ਉਧਰ, ਇੱਥੋਂ ਦੇ ਫੇਜ਼-3ਏ ਦੇ ਬਾਸ਼ਿੰਦੇ ਗੁਰਪ੍ਰੀਤ ਸਿੰਘ ਜੀਪੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾ ਤੋਂ ਕਾਂਗਰਸ ਦੇ ਵਿਧਾਇਕ ਬਣੇ ਹਨ। ਉਨ੍ਹਾਂ ਨੇ ਆਪ ਦੇ ਉਮੀਦਵਾਰ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਉਮੀਦਵਾਰ ਤੇ ਸੇਵਾਮੁਕਤ ਆਈਏਐਸ ਡੀ.ਐਸ. ਗੁਰੂ ਨੂੰ 10046 ਵੋਟਾਂ ਦੇ ਅੰਤਰ ਨਾਲ ਹਰਾਇਆ ਹੈ। ਜੀਪੀ ਸਿੰਘ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਅਤਿ ਕਰੀਬੀ ਹਨ। ਪਿਛਲੀ ਵਾਰ ਪਾਰਟੀ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਨੇ ਬਾਗੀ ਹੋ ਕੇ ਪੀਪੀਪੀ ਦੀ ਟਿਕਟ ’ਤੇ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਇੰਝ ਹੀ ਇੱਥੋਂ ਦੇ ਫੇਜ਼-3ਏ ਦੇ ਵਸਨੀਕ ਕੁਲਜੀਤ ਸਿੰਘ ਨਾਗਰਾ ਫਤਹਿਗੜ੍ਹ ਸਾਹਿਬ ਤੋਂ ਲਗਾਤਾਰ ਦੂਜੀ ਵਾਰ ਕਾਂਗਰਸ ਦੇ ਵਿਧਾਇਕ ਬਣੇ ਹਨ। ਉਨ੍ਹਾਂ ਨੇ ਅਕਾਲੀ ਦਲ ਦੇ ਅਜਾਇਬ ਸਿੰਘ ਭੱਟੀ ਅਤੇ ਆਪ ਦੇ ਲਖਵੀਰ ਸਿੰਘ ਰਾਏ ਨੂੰ 23 ਹਜ਼ਾਰ 867 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇਸੇ ਤਰ੍ਹਾਂ ਸਥਾਨਕ ਸੈਕਟਰ-69 ਵਿੱਚ ਰਹਿੰਦੇ ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਤੀਜੀ ਵਾਰ ਡੇਰਾ ਬਾਬਾ ਨਾਨਕ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਅਕਾਲੀ ਦਲ ਅਤੇ ਆਪ ਦੇ ਉਮੀਦਵਾਰਾਂ ਨੂੰ 1194 ਵੋਟਾਂ ਦੇ ਅੰਤਰ ਨਾਲ ਹਰਾਇਆ ਹੈ। ਉਧਰ, ਸੂਤਰਾਂ ਦੀ ਜਾਣਕਾਰੀ ਅਨੁਸਾਰ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸੋਮ ਪ੍ਰਕਾਸ਼ ਨੂੰ ਛੱਡ ਕੇ ਬਾਕੀ ਚਾਰਾਂ ’ਚੋਂ ਕਿਸੇ ਇੱਕ ਵੀ ਵਿਧਾਇਕ ਨੂੰ ਕੈਪਟਨ ਵਜ਼ਾਰਤ ਵਿੱਚ ਨੁਮਾਇੰਦਗੀ ਨਹੀਂ ਮਿਲੀ। ਇਸ ਤਰ੍ਹਾਂ ਇਹ ਵਿਧਾਇਕ ਐਤਕੀਂ ਫਿਲਹਾਲ ਨਵੀਂ ਸਰਕਾਰ ਦੇ ਗਠਨ ਦੇ ਪਹਿਲੇ ਗੇੜ ਵਿੱਚ ਝੰਡੀ ਵਾਲੀ ਕਾਰ ਮਿਲਣ ਤੋਂ ਵਾਂਝੇ ਰਹਿ ਗਏ ਹਨ। ਹਾਲਾਂਕਿ ਮੁਹਾਲੀ ਤੋਂ ਲਗਾਤਾਰ ਤੀਜੀ ਵਾਰ ਵੱਡੇ ਅੰਤਰ ਨਾਲ ਚੋਣ ਜਿੱਤੇ ਬਲਬੀਰ ਸਿੰਘ ਸਿੱਧੂ ਬਾਰੇ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਐਤਕੀਂ ਮੁਹਾਲੀ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਯੋਗ ਨੁਮਾਇੰਦਗੀ ਮਿਲੇਗੀ ਲੇਕਿਨ ਫਿਲਹਾਲ ਸ੍ਰੀ ਸਿੱਧੂ ਨੂੰ ਮੰਤਰੀ ਮੰਡਲ ਵਿੱਚ ਨਹੀਂ ਲਿਆ ਗਿਆ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਥਾਂ ’ਤੇ ਚਕਮੌਰ ਸਾਹਿਬ ਹਲਕੇ ਤੋਂ ਵਿਧਾਇਕ ਅਤੇ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕੈਬਨਿਟ ਵਿੱਚ ਲਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵੱਲੋਂ ਹਲਫ਼ ਲੈਣ ਤੋਂ ਬਾਅਦ ਮੰਤਰੀ ਮੰਡਲ ਦੇ ਵਿਸਥਾਰ ਮੌਕੇ ਦੂਜੇ ਪੜਾਅ ਵਿੱਚ ਸ੍ਰੀ ਸਿੱਧੂ ਦੀ ਲਾਟਰੀ ਲੱਗ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ