ਪੰਜਾਬ ਸਟੇਟ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਧਾਇਕ ਸਿੱਧੂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਸਟੇਟ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਇਕਬਾਲ ਅਤੇ ਸਰਬਰੀ ਬੇਗਮ ਤੇ ਹੋਰਨਾਂ ਮੈਂਬਰ ਨੇ ਇੱਥੋਂ ਦੇ ਫੇਜ਼-7 ਵਿੱਚ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਸਿੱਧੂ ਨੇ ਹਮੇਸ਼ਾਂ ਹੀ ਗਰੀਬ ਵਰਗ ਅਤੇ ਘੱਟ ਗਿਣਤੀ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸ਼ਨ ਵਿੱਚ ਘੱਟ ਗਿਣਤੀ ਲੋਕ ਅਤੇ ਅੌਰਤਾਂ ਸੁਰੱਖਿਅਤ ਜੀਵਨ ਦੀ ਆਸ ਬੱਝੀ ਹੈ। ਇਸ ਮੌਕੇ ਸ੍ਰੀ ਸਿੱਧੂ ਨੇ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਗਰੀਬ ਤੇ ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀ ਲੋਕਾਂ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹੇਗੀ ਅਤੇ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਚੰਨੀ ਇਕਬਾਲ, ਅਮਨਦੀਪ ਸਿੰਘ, ਰਣਜੀਤ ਸੰਧੂ ਅਤੇ ਜੈਅੰਤ ਸ਼ਰਮਾ ਸਮੇਤ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ, ਜੀ.ਐਸ. ਰਿਆੜ, ਇੰਦਰਜੀਤ ਸਿੰਘ ਖੋਖਰ, ਗੁਰਦੇਵ ਸਿੰਘ ਚੌਹਾਨ, ਰਜਿੰਦਰ ਸਿੰਘ ਧਰਮਗੜ੍ਹ ਅਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਐਨ.ਕੇ. ਮਰਵਾਹਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…