Share on Facebook Share on Twitter Share on Google+ Share on Pinterest Share on Linkedin ਆਖਰਕਾਰ ਕਾਂਗਰਸ ਸਰਕਾਰ ਵੀ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਲਾਗੂ ਕਰਨ ਲਈ ਮਜਬੂਰ ਹੋਈ: ਫੂਲਕਾ ਕੈਪਟਨ ਸਰਕਾਰ ਨੇ ਆਪ ਦੀ ਰੀਸ ਕਰਕੇ ਲਿਆ ਲਾਲ ਬੱਤੀ ਛੱਡਣ ਤੇ ਕਿਸਾਨ ਹਿਤੈਸ਼ੀ ਫੈਸਲਾ: ਫੂਲਕਾ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਈ ਫੈਸਲਿਆਂ ਉੱਤੇ ਆਮ ਆਦਮੀ ਪਾਰਟੀ ਦੇ ਪ੍ਰਭਾਵ ਦਾ ਸਿੱਧਾ ਅਸਰ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਮਾਰਚ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਅੱਜ ਕੈਬਿਨੇਟ ਮੀਟਿੰਗ ਵਿੱਚ ਲਾਲ ਬੱਤੀ ਅਤੇ ਵੀਆਈਪੀ ਕਲਚਰ ਤਿਆਗਣ ਅਤੇ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀਆਂ ਰੋਕਣ ਵਰਗੇ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਇਸ ਸਿਹਰਾ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਆਪਣੇ ਵਲੰਟੀਅਰਾਂ ਸਿਰ ਬੰਨ੍ਹਿਆਂ ਹੈ। ਅੱਜ ਇੱਥੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਆਪ ਦੇ ਵਲੰਟੀਅਰਾਂ ਅਤੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਸਿਆਸਤ ਨੂੰ ਬਦਲਣ ਲਈ ਤੁਹਾਡੇ ਵੱਲੋਂ ਨਿਡਰਤਾ ਨਾਲ ਵਿੱਢੇ ਜਨ ਅੰਦੋਲਨ ਅਤੇ ਅਣਥੱਕ ਮਿਹਨਤ ਸਦਕਾ ਅੱਜ ਕਾਂਗਰਸ ਸਰਕਾਰ ਵੀ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਲਾਗੂ ਕਰਨ ਲਈ ਮਜਬੂਰ ਹੋ ਗਈ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਲਾਲ ਬੱਤੀ ਕਲਚਰ ਤਿਆਗਣ, ਕਿਸਾਨਾਂ ਦੀ ਜਮੀਨਾਂ ਦੀ ਨਿਲਾਮੀ ਰੋਕਣ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ‘ਚ ਸੰਕੇਤਕ ਕਟੌਤੀ ਕਰਨ ਜਿਹੇ ਫੈਸਲੇ ਲੈਣ ਲਈ ਮਜਬੂਰ ਕਰਨਾ ਆਮ ਆਦਮੀ ਪਾਰਟੀ ਦੀ ਜਿੱਤ ਹੈ। ਫੂਲਕਾ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ‘ਆਪ’ ਦੇ ਅਸਰ ਕਾਰਨ ਪੰਜਾਬ ਕਾਂਗਰਸ ਨੂੰ ਆਪਣਾ ਰਿਵਾਇਤੀ ਵੀਆਈਪੀ ਕਲਚਰ ਛੱਡਣਾਂ ਪੈ ਰਿਹਾ ਹੈ ਅਤੇ ਆਦਤਾਂ ਬਦਲਣੀਆਂ ਪੈ ਰਹੀਆਂ ਹਨ, ਕਿਉਂਕਿ ‘ਆਪ’ ਨੇ ਪੰਜਾਬ ਦੀ ਜਨਤਾ ਨੂੰ ਜਾਗਰੂਕ ਕਰ ਦਿੱਤਾ ਹੈ ਕਿ ਲੋਕਤੰਤਰ ਵਿਚ ਜਨਤਾ ਹੀ ਮਾਲਕ ਹੁੰਦੀ ਹੈ, ਲਾਲ ਬੱਤੀਆਂ ਵਾਲੇ ਅਫਸਰ, ਮੰਤਰੀ ਅਤੇ ਨੇਤਾ ਮਾਲਕ ਨਹੀਂ ਹੁੰਦੇ ਬਲਕਿ ਜਨਤਾ ਦੇ ਸੇਵਾਦਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਰਨ ਇਹ ਸਿਰਫ ਪੰਜਾਬ ਵਿਚ ਹੀ ਹੋਇਆ ਹੈ, ਵੈਸੇ ਤਾਂ 7 ਹੋਰ ਰਾਜਾਂ ਵਿਚ ਵੀ ਕਾਂਗਰਸ ਦੀਆਂ ਸਰਕਾਰਾਂ ਹਨ ਜਿੱਥੇ ਅਜਿਹੇ ਫੈਸਲੇ ਨਹੀਂ ਲਏ ਗਏ। ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਇਨ੍ਹਾਂ ਫੈਸਲਿਆਂ ਦੀ ਸ਼ਲਾਘਾ ਕਰਦੇ ਹੋਏ ਦੋਹਰਾਇਆ ਕਿ ਜਿੰਨੀ ਦੇਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਅਤੇ ਜਨਤਾ ਦੇ ਹਿੱਤ ਵਿਚ ਚੰਗੇ ਕੰਮ ਕਰੇਗੀ, ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਵਜੋਂ ਇਸਨੂੰ ਪੂਰਾ ਸਹਿਯੋਗ ਦੇਵੇਗੀ, ਪਰੰਤੂ ਜੇਕਰ ਕੈਪਟਨ ਸਰਕਾਰ ਆਪਣੇ ਵਾਅਦੇ ਸਮੇਂ ਸਿਰ ਪੂਰਾ ਨਹੀਂ ਕਰੇਗੀ ਅਤੇ ਜਨਤਾ ਵਿਰੋਧੀ ਕਦਮ ਚੁੱਕੇਗੀ ਤਾਂ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਸਕਰਾਤਮਕ ਭੂਮਿਕਾ ਨਿਭਾਉਂਦੇ ਹੋਏ ਕੈਪਟਨ ਸਰਕਾਰ ਕੋਲੋਂ ਜਬਰਦਸਤੀ ਵਾਅਦੇ ਪੂਰੇ ਕਰਵਾਵੇਗੀ। ਉਨ੍ਹਾਂ ਕਿਹਾ ਕਿ ਬੇਸ਼ਕ ਅੱਜ ਦੀ ਕੈਬਿਨੇਟ ਵਿਚ ਘਰ-ਘਰ ਨੌਕਰੀ ਲਈ ਕੋਈ ਸਕੀਮ ਅਤੇ ਕੁਝ ਹੋਰ ਅਹਿਮ ਵਾਅਦਿਆਂ ਬਾਰੇ ਕੋਈ ਗੱਲ ਨਹੀਂ ਹੋਈ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਿਚ ਲੋੜੀਂਦੀ ਕਟੌਤੀ ਨਹੀਂ ਕੀਤੀ ਗਈ। ਫਿਰ ਵੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਹ ਵਾਅਦੇ ਨਿਭਾਉਣ ਲਈ ਹੋਰ ਸਮਾਂ ਦਿੰਦੀ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਇਕ-ਇਕ ਵਾਅਦਾ ਨਿਰਧਾਰਿਤ ਸਮੇਂ ਅੰਦਰ ਪੂਰਾ ਕਰੇ। ਉਨ੍ਹਾਂ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੌਂਸਲਾ ਨਾ ਛੱਡਣ ਅਤੇ ਹਰ ਵਾਅਦਾ ਪੂਰਾ ਕਰਵਾਉਣ ਲਈ ਮੈਦਾਨ ਵਿਚ ਡੱਟੇ ਰਹਿਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ