ਕੈਪਟਨ ਅਮਰਿੰਦਰ ਸਰਕਾਰ ਦੇ ਫ਼ੈਸਲਿਆਂ ਨਾਲ ਪੰਜਾਬ ਖੁਸ਼ਹਾਲੀ ਦੇ ਰਾਹ ਤੁਰਿਆ: ਬੀਬੀ ਗਰਚਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਵਿੱਚ ਲਏ ਗਏ ਫ਼ੈਸਲਿਆਂ ਨਾਲ ਪੰਜਾਬ ਵਿੱਚ ਵਿਕਾਸ ਦੀ ਇੱਕ ਨਵੀਂ ਕਿਰਨ ਜਾਗੀ ਹੈ। ਇਹ ਗੱਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਲ਼ਸ.ਡੀ. ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਖਰੜ ਵਿਖੇ ਆਪਣੇ ਸਮਰਥਕਾਂ ਨਾਲ ਆਯੋਜਿਤ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ।
ਸ੍ਰੀਮਤੀ ਗਰਚਾ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਉਣ ਨਾਲ ਪੰਜਾਬ ਵਿੱਚੋੱ ਗੁੰਡਾ ਰਾਜ ਦਾ ਅੰਤ ਹੋਇਆ ਹੈ ਅਤੇ ਪੰਜਾਬ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਇੰਨੇ ਵੱਡੇ ਫ਼ੈਸਲੇ ਲੈ ਕੇ ਕੈਪਟਨ ਸਰਕਾਰ ਨੇ ਪੰਜਾਬ ਦੇ ਹਰ ਆਮ ਆਦਮੀ ਨੂੰ ਜਿੱਥੇ ਰਾਹਤ ਪਹੁੰਚਾਉਣ ਦੀ ਗੱਲ ਕੀਤੀ ਹੈ, ਉਸ ਦੇ ਨਾਲ ਹੀ ਅਫ਼ਸਰਸ਼ਾਹੀ ਨੂੰ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਸਹੀ ਸਮੇੱ ’ਤੇ ਹੱਲ ਲਈ ਜ਼ਿੰਮੇਵਾਰ ਬਣਾਇਆ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਗੱਡੀਆਂ ਤੋੱ ਲਾਲ ਬੱਤੀ ਹਟਾ ਕੇ ਜਿੱਥੇ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ ਦੀ ਨਵੀੱ ਪਿਰਤ ਪਾਈ ਹੈ, ਉਸ ਦੇ ਨਾਲ ਹੀ ਪੰਜਾਬ ਦੇ ਖਾਲੀ ਪਏ ਖਜ਼ਾਨੇ ਦੀ ਹਾਲਤ ਸੁਧਾਰਨ ਲਈ ਮੰਤਰੀਆਂ ਦੇ ਵਿਦੇਸ਼ੀ ਦੌਰਿਆਂ ’ਤੇ ਪਾਬੰਦੀ ਅਤੇ ਹੋਰ ਬਹੁਤ ਸਾਰੇ ਅਜਿਹੇ ਕਦਮ ਚੁੱਕੇ ਹਨ ਜਿਨ੍ਹਾਂ ਨਾਲ ਸਰਕਾਰ ਦੇ ਖਜ਼ਾਨੇ ’ਤੇ ਬੋਝ ਨਹੀੱ ਪਵੇਗਾ ਅਤੇ ਸਰਕਾਰ ਲੋਕਾਂ ਦੇ ਲਈ ਸਹੀ ਮਾਇਨਿਆਂ ਵਿੱਚ ਕੰਮ ਕਰੇਗੀ। ਇਸ ਮੌਕੇ ਪ੍ਰਿਤਪਾਲ ਸਿੰਘ ਢਿੱਲੋਂ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ, ਸੋਹਣ ਸਿੰਘ ਛੱਜੂਮਾਜਰਾ, ਨਰਿੰਦਰ ਸਿੰਘ ਪਡਿਆਲਾ, ਸਰਬਜੀਤ ਸਿੰਘ ਟੋਡਰਮਾਜਰਾ, ਅਮਰੀਕ ਸਿੰਘ ਹੈਪੀ, ਰਾਣਾ ਝੰਜੇੜੀ, ਬੱਲੀ ਸੈਣੀ ਕੁਰਾਲੀ, ਹਰਜੀਤ ਪੰਨੂ, ਜਸਪਾਲ ਸਿੰਘ ਐਲ਼ਸ.ਸੀ. ਸੈਲ਼ਲ, ਪੀਟਰ ਜੋਸਫ਼ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…