Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਦੇ ਸੈਕਟਰ 28 ਸਥਿਤ ਗੁਰਦੁਆਰਾ ਨਾਨਕਸਰ ਵਿੱਚ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਨਮਾਨ ਲਈ ਬਾਬਾ ਗੁਰਦੇਵ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ। ਇਸ ਮੌਕੇ ਕਾਂਗਰਸੀ ੦ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਪੰਜਾਬ ਕਾਂਗਰਸ ਦੇ ਸਕੱਤਰ ਚੌਧਰੀ ਹਰੀਪਾਲ ਚੋਲਟਾ ਕਲਾਂ, ਕਿਸਾਨ ਸੈੱਲ ਦੇ ਵਾਈਸ ਚੇਅਰਮੈਨ ਜੀ.ਐੱਸ. ਰਿਆੜ, ਜਥੇਦਾਰ ਪ੍ਰਿਤਪਾਲ ਸਿੰਘ, ਗੁਰਚਰਨ ਸਿੰਘ ਭੰਵਰਾ, ਰਣਜੀਤ ਸਿੰਘ ਗਿੱਲ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਤਪਾਲ ਸਿੰਘ ਕਸਿਆਣਾ, ਜੀ.ਐੱਸ. ਢਿੱਲੋਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ