ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਇੱਕ ਅਪਰੈਲ ਤੋਂ ਸ਼ੁਰੂ ਹੋਵੇਗੀ: ਅਮਨਿੰਦਰ ਕੌਰ ਬਰਾੜ

ਐਸਡੀਐਮ ਸ੍ਰੀਮਤੀ ਬਰਾੜ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਮਾਰਚ:
ਖਰੜ ਸਬ ਡਿਵੀਜ਼ਨ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਇੱਕ ਅਪਰੈਲ ਤੋਂ ਸ਼ੁਰੂ ਹੋਵੇਗੀ ਅਤੇ ਮੰਡੀਆਂ ਵਿਚ ਕਣਕ ਦੀ ਖਰੀਦ ਕਰਨ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਮਾਰਕੀਟ ਕਮੇਟੀ,ਖੁਰਾਕ ਤੇ ਸਪਲਾਈ ਤੇ ਅਧਿਕਾਰੀਆਂ, ਨਰੀਖਕਾਂ ਦੀ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਕਿਉਕਿ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਖਰੀਦ ਕਰਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੇ ਬੈਠਣ, ਪੀਣ ਵਾਲੇ ਪਾਣੀ, ਲੇਬਰ,ਵਾਰਦਾਨਾਂ, ਸਾਫ ਸਫਾਈ, ਬਿਜਲੀ ਦਾ ਪ੍ਰਬੰਧ ਕਰਨ ਸਬੰਧੀ ਮਾਰਕੀਟ ਕਮੇਟੀ ਖਰੜ, ਕੁਰਾਲੀ, ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਰਹਿੰਦੇ ਪ੍ਰਬੰਧ ਤੁਰੰਤ ਪੂਰੇ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਪ੍ਰੈਲ ਤੋਂ ਰੋਜ਼ਾਨਾ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖਰੀਦ ਸਬੰਧੀ ਰਿਪੋਰਟ ਦੇਣਗੇ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਅਨਾਜ ਮੰਡੀ ਖਰੜ ਵਿਚ ਪਨਗਰੇਨ, ਪੰਜਾਬ ਐਗਰੋ, ਮਾਰਕਫੈਡ, ਦਾਊਮਾਜਰਾ, ਭਾਗੋਮਾਜਰਾ ਸਬ ਮੰਡੀਆਂ ਵਿਚ ਪਨਸਪ, ਕੁਰਾਲੀ ਅਨਾਜ ਮੰਡੀ ਵਿਚ ਮਾਰਕਫੈਡ, ਪਨਸਪ, ਵੇਅਰ ਹਾਊਸ, ਪਨਗਰੇਨ ਖਰੀਦ ਏਜੰਸੀਆਂ ਕਣਕ ਦੀ ਖਰੀਦ ਕਰਨਗੀਆਂ। ਕਈ ਖਰੀਦ ਏਜੰਸੀਆਂ ਦਾ ਵਾਰਦਾਨ ਪੁੱਜ ਚੁੱਕਾ ਹੈ ਅਤੇ ਜਿਹੜੀਆਂ ਦਾ ਅਜੇ ਨਹੀਂ ਆਇਆ ਉਹ ਵੀ ਜਲਦੀ ਪੁੱਜ ਜਾਵੇਗਾ। ਮੀਟਿੰਗ ਵਿੱਚ ਖਰੜ ਦੇ ਤਹਿਸੀਲਦਾਰ ਗੁਰਮੰਦਰ ਸਿੰਘ, ਮਾਰਕੀਟ ਕਮੇਟੀ ਖਰੜ ਦੇ ਸਕੱਤਰ ਮਲਕੀਤ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਸਕੱਤਰ ਮਲਕੀਅਤ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫਸਰ ਖਰੜ ਇੰਦੂ ਬਾਲਾ,ਬਲਵਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਸ਼ਿਵ ਸੰਕਰ, ਭਵਨਜੀਤ ਸਿੰਘ, ਪੁਨੀਤ ਜੋਸ਼ੀ ਸਾਰੇ ਨਰੀਖਕ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…