Share on Facebook Share on Twitter Share on Google+ Share on Pinterest Share on Linkedin ???????????????????????????????????? ਨਵਜੋਤ ਸਿੱਧੂ ਨੇ ਨਵਾਂ ਗਰਾਓਂ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਹਰ ਪ੍ਰਾਜੈਕਟ ਦਾ ਵਿਸਥਾਰ ਪੂਰਵਕ ਵੇਰਵਾ ਅਤੇ ਸਪੈਸੀਫਿਕੇਸ਼ਨਾਂ ਨੂੰ ਬੋਰਡ ਰਾਹੀਂ ਜਨਤਕ ਕਰਨ ਦੇ ਦਿੱਤੇ ਨਿਰਦੇਸ਼ ਐਸਟੀਪੀ ਦੀ ਤਜਵੀਜ਼ਤ ਜਗ੍ਹਾਂ ਦਾ ਦੌਰਾ ਕਰਕੇ ਥਾਂ ਬਦਲਣ ਲਈ ਮੁੜ ਤਜਵੀਜ਼ ਮੰਗੀ ਨਗਰ ਪੰਚਾਇਤ ਨਵਾਂ ਗਰਾਓਂ ਤੋਂ ਸਮੁੱਚੇ ਕਸਬੇ ਦੇ ਸਰਬਪੱਖੀ ਵਿਕਾਸ ਲਈ ਮੰਗਿਆਂ ਲਿਖਤੀ ਪਲਾਨ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ: ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਈ ਤਜਵੀਜ਼ਤ ਜਗ੍ਹਾਂ ਦਾ ਜਾਇਜ਼ਾ ਲਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਗਰ ਪੰਚਾਇਤ ਦੇ ਦਫਤਰ ਵਿਖੇ ਸਥਾਨਕ ਕੌਂਸਲਰਾਂ ਅਤੇ ਲੋਕਾਂ ਕੋਲੋਂ ਸਮੱਸਿਆਵਾਂ ਪੁੱਛੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਨਗਰ ਪੰਚਾਇਤ ਦੇ ਕਾਰਜਸਾਧਕ ਅਧਿਕਾਰੀ ਨੂੰ ਨਿਰਦੇਸ਼ ਜਾਰੀ ਕੀਤੇ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਲੋਕਾਂ ਵੱਲੋਂ ਵੱਡਾ ਫਤਵਾ ਮਿਲਿਆ ਹੈ ਅਤੇ ਹੁਣ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੇ ਫਤਵੇ ਦਾ ਸਨਮਾਨ ਕਰਦੀ ਹੋਈ ਆਪਣੀ ਜਵਾਬਦੇਹੀ ਨੂੰ ਸਮਝਦਿਆਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਇਕੋ ਉਦੇਸ਼ ਹੈ ਕਿ ‘ਲੋਕਾਂ ਦੀ ਸਰਕਾਰ-ਲੋਕਾਂ ਦੇ ਦੁਆਰ’ ਅਤੇ ਇਸੇ ਮਕਸਦ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਖੁਦ ਇਥੇ ਆ ਕੇ ਜ਼ਮੀਨੀ ਹਕੀਕਤਾਂ ਜਾਣਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲੜੀ ਜਾਰੀ ਰਹੇਗੀ ਅਤੇ ਆਉਂਦੇ ਸਮੇਂ ਵਿੱਚ ਹੋਰ ਸ਼ਹਿਰਾਂ/ਕਸਬਿਆਂ ਦਾ ਵੀ ਦੌਰਾ ਕੀਤਾ ਜਾਵੇਗਾ। ਸ੍ਰੀ ਸਿੱਧੂ ਨੇ ਨਵਾਂ ਗ੍ਰਾਓ ਕਸਬੇ ਦੀਆਂ ਸਮੱਸਿਆਵਾਂ ਨੂੰ ਜਾਣਨ ਉੁਪਰੰਤ ਈ.ਓ. ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਇਕ ਸਾਲ (2017-18) ਦੇ ਅੰਦਰ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਪਲਾਨ ਬਣਾ ਕੇ ਵਿਭਾਗ ਨੂੰ ਲਿਖਤੀ ਭੇਜਿਆ ਜਾਵੇ ਅਤੇ ਸਰਕਾਰ ਵੱਲੋਂ ਛੇ ਮਹੀਨਿਆਂ ਅੰਦਰ ਕੰਮ ਸ਼ੁਰੂ ਕਰਵਾਏ ਜਾਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦਾ ਮਕਸਦ ਸਥਾਨਕ ਸਰਕਾਰਾਂ ਨੂੰ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਸ਼ਹਿਰਾਂ ਤੇ ਕਸਬਿਆਂ ਵਿੱਚ ਵਿਕਾਸ ਕੰਮਾਂ ਵਿੱਚ ਆਈ ਖੜੋਤ ਨੂੰ ਖਤਮ ਕਰ ਕੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦਿਵਾਈਆਂ ਜਾਣ ਜਿਨ੍ਹਾਂ ਦੇ ਉਹ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਦੇ ਨਾਲ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦਾ ਤਹੱਈਆ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘‘ਮੈਂ ਸਰਬੱਤ ਦੇ ਭਲੇ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਸਾਰੇ ਕੌਂਸਲਰਾਂ ਤੇ ਲੋਕਾਂ ਤੋਂ ਵੀ ਇਹੋ ਉਮੀਦ ਕਰਦਾ ਹਾਂ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮੋਢੇ ਨਾਲ ਮੋਢਾ ਜੋੜ ਕੇ ਮਿਲ ਕੇ ਵਿਕਾਸ ਕੰਮ ਕਰਵਾਏ ਜਾਣ ਅਤੇ ਮੈਂ ਤੁਹਾਨੂੰ ਪੂਰਾ ਸਹਿਯੋਗ ਦੇਵਾਂਗਾ।’’ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਹ ਵੀ ਕਿਹਾ ਕਿ ਜੋ ਵੀ ਪ੍ਰਾਜੈਕਟ ਜਾਂ ਵਿਕਾਸ ਕੰਮ ਸ਼ੁਰੂ ਹੁੰਦਾ ਹੈ, ਸਭ ਤੋਂ ਪਹਿਲਾਂ ਉਸ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਕੰਮ ਦੇ ਵਿਸਥਾਰ ਜਾਣਕਾਰੀ ਵਾਲਾ ਬੋਰਡ ਉਸੇ ਜਗ੍ਹਾਂ ’ਤੇ ਲਗਾਇਆ ਜਾਵੇ ਜਿੱਥੇ ਸਪੈਸੀਫਿਕੇਸ਼ਨਜ਼ ਅਤੇ ਠੇਕੇਦਾਰ ਦਾ ਨਾਂ ਲਿਖਿਆ ਜਾਵੇ। ਕੰਮ ਸ਼ੁਰੂ ਕਰਨ ਅਤੇ ਕੰਮ ਮੁਕੰਮਲ ਕਰਨ ਦਾ ਸਮਾਂ ਅਤੇ ਕੁੱਲ ਖਰਚ ਕਰਨ ਵਾਲੀ ਰਾਸ਼ੀ ਲਿਖੀ ਜਾਵੇ। ਇਸ ਉਪਰੰਤ ਖੁਦ ਲੋਕਾਂ ਵੱਲੋਂ ਇਸ ਦਾ ਆਡਿਟ ਹੋਵੇਗਾ ਅਤੇ ਕਿਸੇ ਕਿਸਮ ਦੀ ਬੇਨਿਯਮੀ ਜਾਂ ਊਣਤਾਈ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਲੋੋਕਾਂ ਵੱਲੋਂ ਨਕਸ਼ੇ ਪਾਸ ਕਰਨ ਦੀ ਆ ਰਹੀ ਦਿੱਕਤ ਦੇ ਉਠਾਏ ਗਏ ਮੁੱਦਿਆਂ ’ਤੇ ਗੱਲ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਭਰੋਸਾ ਦਿਵਾਇਆ ਕਿ ਨਕਸ਼ਿਆਂ ਦੀ ਫੀਸ ਘਟਾਈ ਜਾਵੇਗੀ। ਮੋਬਾਈਲ ਟਾਵਰਾਂ ਨੂੰ ਹਟਾਉਣ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਵਿੱਚ ਇਕ ਸਾਰ ਨੀਤੀ ਬਣਾ ਕੇ ਲਾਗੂ ਕੀਤਾ ਜਾਵੇਗਾ ਅਤੇ ਨਿਯਮਾਂ ਅਤੇ ਨੀਤੀ ਦੀ ਉਲੰਘਣਾ ਕਰ ਕੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਫਾਇਦਾ ਪਹੁੰਚਾਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਐਸ.ਟੀ.ਪੀ. ਦੀ ਤਜਵੀਜ਼ਤ ਜਗ੍ਹਾਂ ਰਿਹਾਇਸ਼ੀ ਖੇਤਰ ਨੇੜੇ ਹੋਣ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਮੌਕੇ ’ਤੇ ਸਬੰਧਤ ਜਗ੍ਹਾਂ ’ਤੇ ਪਹੁੰਚ ਕੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਰਿਹਾਇਸ਼ੀ ਖੇਤਰ ਹੋਣ ਕਾਰਨ ਉਨ੍ਹਾਂ ਈ.ਓ. ਨੂੰ ਤੁਰੰਤ ਇਸ ਸਬੰਧੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਐਸ.ਟੀ.ਪੀ. ਦੀ ਤਜਵੀਜ਼ਤ ਜਗ੍ਹਾਂ ਬਦਲਣ ਲਈ ਯੋਜਨਾ ਉਲੀਕੀ ਜਾਵੇ ਅਤੇ ਇਸ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਲਈ ਸਥਾਨਕ ਲੋਕਾਂ ਦੀ ਪੂਰੀ ਸਹਿਮਤੀ ਹੋਵੇ। ਨਵੀਂ ਤਜਵੀਜ਼ ਨੂੰ ਲਿਖਤੀ ਰੂਪ ਵਿੱਚ ਵਿਭਾਗ ਨੂੰ ਭੇਜਿਆ ਜਾਵੇ ਅਤੇ ਫੇਰ ਇਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਥਾਨਕ ਸਰਕਾਰਾਂ ਵਿਭਾਗ ਦੀ ਵਧੀਕ ਸਕੱਤਰ ਹਰਗੁਣਜੀਤ ਕੌਰ, ਖਰੜ ਦੀ ਐਸਡੀਐਮ ਅਮਨਿੰਦਰ ਕੌਰ ਬਰਾੜ ਤੇ ਡਿਪਟੀ ਡਾਇਰੈਕਟਰ ਗੁਰਪਾਲ ਸਿੰਘ ਚਹਿਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ