Share on Facebook Share on Twitter Share on Google+ Share on Pinterest Share on Linkedin ਸੈਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਵਿਖੇ ਸਥਾਪਨਾ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ 4 ਅਪ੍ਰੈਲ (ਕੁਲਜੀਤ ਸਿੰਘ ): ਅੱਜ ਸੇਂਟ ਸੋਲਜਰ ਏਲੀਟ ਕਾਨਵੈਂਟ ਸਕੂਲ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ।ਇਸ ਮੌਕੇ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਸਕੂਲੀ ਬੱਚਿਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਦਾ ਜੱਸ ਸੁਣਾ ਕੇ ਨਿਹਾਲ ਕੀਤਾ। ਤੱਪ ਅਸਥਾਨ ਬਾਬਾ ਹੁੰਦਾਲ ਦੇ ਸੰਚਾਲਕ ਸੰਤ ਬਾਬਾ ਪਰਮਾਨੰਦ ਨੇ ਵੀ ਸ਼ਿਰਕਤ ਕੀਤੀ ਅਤੇ ਸਕੂਲ ਵੱਲੋ ਪ੍ਰਾਪਤ ਕੀਤੀਆਂ ਗਈਆਂ ਉਪਲੱਬਧੀਆਂ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਸਹਿਜ ਪਾਠ ਸੇਵਾ ਸੋਸਾਇਟੀ ਵੱਲੋ ਬਚਿਆ ਨੂੰ ਗੁਰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਸਹਿਜ ਪਾਠ ਕਰਨ ਵਾਲੇ ਟੀਚਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਐਮ ਡੀ ਮੰਗਲ ਸਿੰਘ ਕਿਸ਼ਨਪੁਰੀ ,ਪ੍ਰਿੰਸੀਪਲ ਅਮਰਪ੍ਰੀਤ ਕੌਰ ,ਸਮੂਹ ਸਟਾਫ ,ਵਿਦਿਆਰਥੀ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ