ਖਿਜਰਾਬਾਦ ਵਿੱਚ ਸਾਲਾਨਾ ਸਮਾਗਮ ਮੌਕੇ ਖੂਨਦਾਨ ਕੈਂਪ ਵਿੱਚ 75 ਲੋਕਾਂ ਵੱਲੋਂ ਖੂਨਦਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 4 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਖਿਜ਼ਰਾਬਾਦ ਵਿਖੇ ਬਾਗ ਬਾਬਾ ਨਾਂਗਾ ਜੀ ਸੰਪਰਦਾ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਸਲਾਨਾ ਸਮਾਗਮ ਬਾਬਾ ਗਜਿੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਿਧਾਂਤ ਸਾਂਗਰ ਗ੍ਰੰਥ ਜੀ ਦੇ ਸੰਪਟ ਪਾਠਾਂ ਦੇ ਭੋਗ ਉਪਰੰਤ ਖੁੱਲੇ ਦੀਵਾਨਾਂ ਵਿਚ ਭਾਈ ਸੁਖਦੇਵ ਸਿੰਘ ਪਟਕੜਕਲਾਂ, ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ, ਲੋਹੀਆ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਗੁਰਚਰਨ ਸਿੰਘ ਰਸੀਆ, ਗੁਰਪ੍ਰੀਤ ਸਿੰਘ ਘਟੌਰ ਦੇ ਰਾਗੀ, ਢਾਡੀ ਤੇ ਕਵਿਸਰੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਇਸ ਮੌਕੇ ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਕਰਾਕੋਰਡ ਕਨਸਲਟ ਕੰਪਨੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ 75 ਯੂਨਿਟਾਂ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਬਲਵੀਰ ਸਿੰਘ, ਜਸਵਿੰਦਰ ਸਿੰਘ, ਅਜੈਬ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਦੀਪ ਕੌਰ, ਸੋਨੂੰ ਕਜੋਲੀ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਸਰਬਜੀਤ ਕੌਰ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਸਮੂਹ ਸੇਵਾਦਾਰ ਹਾਜਰ ਸਨ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…