Share on Facebook Share on Twitter Share on Google+ Share on Pinterest Share on Linkedin ਅਧਿਆਪਕ ਦਲ ਪੰਜਾਬ ਵੱਲੋਂ ਮੁੱਖ ਅਧਿਆਪਕ ਜਸਬੀਰ ਕੌਰ ਦਾ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਅਪਰੈਲ: ਅਧਿਆਪਕ ਦਲ ਪੰਜਾਬ ਦੀ ਰੂਪਨਗਰ ਇਕਾਈ ਵੱਲੋਂ ਗੋਸਲਾਂ ਸਕੂਲ ਦੀ ਮੁੱਖ ਅਧਿਆਪਕ ਜਸਬੀਰ ਕੌਰ ਨੂੰ ਵਧੀਆ ਕਾਰਗੁਜਾਰੀ ਅਤੇ ਸਕੂਲ ਨੂੰ ਬੁਲੰਦੀਆਂ ਤੇ ਪਹੁੰਚਾਉਣ ਕਾਰਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਵਿੱਚ ਅਧਿਆਪਕ ਦਲ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਧਿਆਪਕ ਦਲ ਦੀ ਰੂਪਨਗਰ ਇਕਾਈ ਦੇ ਪ੍ਰਧਾਨ ਅਮਰਜੀਤ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ । ਉਨ੍ਹਾਂ ਵੱਲੋਂ ਸਕੂਲ ਦੀ ਮੁੱਖ ਅਧਿਆਪਕ ਜਸਬੀਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਕੂਲ ਨੂੰ ਨਗਦ ਰਾਸ਼ੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਇਹ ਸਕੂਲ ਹਰ ਖੇਤਰ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਅੱਗੇ ਹੈ। ਸਕੂਲ ਦਾ ਸਾਲਾਨਾ ਨਤੀਜ਼ਾ ਹਰ ਸਾਲ ਵਧੀਆ ਆਉਂਦਾ ਹੈ। ਇਸ ਸਕੂਲ ਦੀ ਵਿਦਿਆਰਥਣ ਨੇ ਦਸਵੀਂ ਜਮਾਤ ਵਿੱਚ 91 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਸਕੂਲ ਦਾ ਵਿਦਿਆਰਥੀ ਮਨਵੀਰ ਸਿੰਘ ਸਟੇਟ ਖੇਡ ਕੇ ਆਇਆ ਹੈ। ਸਕੂਲ ਨੇ ਬਲਾਕ ਪੱਧਰੀ ਖੇਡਾਂ ਵਿੱਚ 12 ਅਤੇ ਜਿਲ੍ਹਾ ਪੱਧਰੀ ਖੇਡਾਂ ਵਿੱਚ 4 ਸਥਾਨ ਪ੍ਰਾਪਤ ਕੀਤੇ ਹਨ। ਇਸ ਮੌਕੇ ਤੇ ਸਕੂਲ ਅਧਿਆਪਕ ਵਰਿੰਦਰ ਸ਼ਰਮਾ ਤੇ ਕਪਿਲ ਮੋਹਨ ਅਗਰਵਾਲ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰਦੀਪ ਸ਼ਰਮਾ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਕੁਲਬੀਰ ਸਿੰਘ, ਦਲੇਰ ਸਿੰਘ, ਨਾਇਬ ਸਿੰਘ, ਜਗਜੀਵਨ ਸਿੰਘ, ਕਪਿਲ ਮੋਹਨ ਅਗਰਵਾਲ, ਵਰਿੰਦਰ ਕੁਮਾਰ, ਜਸਬੀਰ ਕੌਰ, ਬਲਜੀਤ ਕੌਰ, ਮਿੰਨੀ ਸ਼ਰਮਾ, ਅਨੁਪਮਾ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ