Share on Facebook Share on Twitter Share on Google+ Share on Pinterest Share on Linkedin ਵਪਾਰ ਮੰਡਲ ਮੁਹਾਲੀ ਵੱਲੋਂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਵਪਾਰ ਮੰਡਲ ਮੁਹਾਲੀ ਵਲੋੱ ਇਕ ਸਮਾਗਮ ਦੌਰਾਨ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਦੋਵੇੱ ਸੰਸਥਾਵਾਂ ਵਲੋੱ ਆਪਸੀ ਤਾਲਮੇਲ ਰਖਕੇ ਵਪਾਰੀਆਂ ਦੀ ਭਲਾਈ ਲਈ ਕੰਮ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ ਨੇ ਐਸੋਸੀਏਸਨ ਦੀ ਨਵੀਂ ਟੀਮ ਦਾ ਸਵਾਗਤ ਕੀਤਾ ਅਤੇ ਹਾਰ ਪਾ ਕੇ ਵਿਸੇਸ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਪਾਰ ਮੰਡਲ ਮੁਹਾਲੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸਨ ਦੀ ਨਵੀਂ ਟੀਮ ਨੇ ਜੋ ਕੰਮ ਸ਼ੁਰੂ ਕੀਤਾ ਹੈ, ਉਹ ਸ਼ਲਾਘਾ ਯੋਗ ਹੈ, ਇਸ ਟੀਮ ਨੇ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਕਲੈਕਟਰ ਰੇਟ ਵੀ ਘੱਟ ਕਰਵਾ ਲਏ ਹਨ। ਉਹਨਾਂ ਕਿਹਾ ਕਿ ਦੋਵਾਂ ਸੰਸਥਾਵਾਂ ਵਿੱਚ ਪੂਰਾ ਤਾਲਮੇਲ ਰੱਖਿਆ ਜਾਵੇਗਾ ਅਤੇ ਵਪਾਰੀ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਹਨਾਂ ਨੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੂੰ ਵਪਾਰ ਮੰਡਲ ਦਾ ਪ੍ਰੈਸ ਸਕੱਤਰ ਬਣਾਉਣ ਦਾ ਐਲਾਨ ਕੀਤਾ। ਐਸੋਸੀਏਸਨ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆਂ ਨੇ ਕਿਹਾ ਕਿ ਵਪਾਰੀ ਵਰਗ ਦੀ ਭਲਾਈ ਵਿਚ ਵਪਾਰ ਮੰਡਲ ਦਾ ਉਘਾ ਯੋਗਦਾਨ ਹੈ। ਪ੍ਰਾਪਰਟੀ ਦਾ ਕੰਮ ਵੀ ਵਪਾਰ ਨਾਲ ਹੀ ਜੁੜਿਆ ਹੋਇਆ ਹੈ, ਇਸ ਕੰਮ ਦੀ ਤਰੱਕੀ ਵਿਚ ਵੀ ਵਪਾਰ ਮੰਡਲ ਨੇ ਉਘਾ ਯੋਗਦਾਨ ਪਾਇਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸਨ ਦੇ ਚੇਅਰਮੈਨ ਹਰਜਿੰਦਰ ਸਿੰਘ ਧਵਨ ਨੇ ਕਿਹਾ ਕਿ ਵਪਾਰ ਮੰਡਲ ਮੁਹਾਲੀ ਅਤੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸਨ ਮਿਲਕੇ ਕੰਮ ਕਰਨਗੇ ਅਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਇਸ ਮੌਕੇ ਵਪਾਰ ਮੰਡਲ ਵਲੋੱ ਟੈਕਸ ਬਾਰ ਐਸੋਸੀਏਸਨ ਦੇ ਪ੍ਰਧਾਨ ਮੁਕੇਸ ਘਈ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਗੋਇਲ, ਜੁਆਂਇੰਟ ਸਕੱਤਰ ਫੌਜਾ ਸਿੰਘ, ਮੀਤ ਪ੍ਰਧਾਨ ਪ੍ਰੇਮ ਅਰੋੜਾ, ਮੀਤ ਪ੍ਰਧਾਨ ਪਰਮਜੀਤ ਸਿੰਘ ਜੌੜਾ,ਬਲਜੀਤ ਸਿੰਘ,ਤਰਨਜੀਤ ਸਿੰਘ,ਬਲਬੀਰ ਸਿੰਘ, ਗੁਰਮੀਤ ਸਿੰਘ, ਸ਼ੇਰ ਸਿੰਘ, ਬਲਜੀਤ ਸਿੰਘ, ਰਮਨ ਸਿੰਘ, ਟੈਕਸ ਬਾਰ ਐਸੋਸੀਏਸਨ ਦੇ ਜਨਰਲ ਸਕੱਤਰ ਰਾਮ ਬਾਂਸਲ, ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸਨ ਦੇ ਮੀਤ ਪ੍ਰਧਾਨ ਅਮਿਤ ਮਰਵਾਹਾ, ਪਲਵਿੰਦਰ ਸਿੰਘ ਪੱਪੀ, ਬਲਜੀਤ ਸਿੰਘ, ਕਮਲਪ੍ਰੀਤ ਸਿੰਘ ਜਿੰਮੀ, ਪਰਮਜੀਤ ਸਿੰਘ, ਅਮਿਤ ਉਬਰਾਏ, ਦਵਿੰਦਰ ਸਿੰਘ, ਚਰਨ ਕੰਵਲ ਸਿੰਘ, ਭੁਪਿੰਦਰ ਸਿੰਘ ਜੌਹਲ,ਦੀਪਕ ਕੁਮਾਰ, ਬਲਜੀਤ ਸਿੰਘ ਗੋਲਡੀ, ਪਲਵਿੰਦਰ ਸਿੰਘ ਗੀ੍ਰਨਲੈਂਡ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ