ਯੂਗਾਡਾਂ ਦੇ ਪ੍ਰਤੀਨਿਧ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਸੇ ਸਪੀਕਾਰ ਨਾਲ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਪਰੈਲ:
ਭਾਰਤ ਦੋਰੇ ’ਤੇ ਆਏ ਹੋਏ ਅਫਰੀਕੀ ਮੁਲਕ ਯੂਗਾਡਾਂ ਦੇ ਅੱਠ ਮੈਂਬਰੀ ਪਾਰਲੀਮੈਟਰੀ ਡੈਲੀਗੇਸ਼ਨ ਵੱਲੋੋਂ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਬੜੀ ਗਰਮਜੋਸ਼ੀ ਨਾਲ ਵਿਦੇਸ਼ੀ ਪ੍ਰਤੀਨਿੱਧ ਮੰਡਲ ਦਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਵੱਖ-ਵੱਖ ਵਿਧਾਨਿਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ। ਪ੍ਰਤੀਨਿੱਧ ਮੰਡਲ ਵੱਲੋਂ ਭਾਰਤ ਅਤੇੇ ਯੁਗਾਂਡਾ ਦੇ ਆਪਸੀ ਸਬੰਧਾਂ ਨੂੰ ਮਜਬੂਤ ਕਰਨ ਲਈ ਗਤੀਵਿਧੀਆਂ ਹੋਰ ਤੇਜ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੀ ਸੰਵਿਧਾਨਿਕ, ਰਾਜਨਿਤਕ, ਆਰਥਿਕ ਅਤੇ ਸਮਾਜਿਕ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਦੋਨਾਂ ਦੇਸ਼ਾ ਦੇ ਸਬੰਧਾਂ ਨੂੰ ਹੋਰ ਮਜਬੂਤ ਅਤੇ ਸੁਖਾਲਾ ਬਣਾਉਣ ਲਈ ਲੋੜੀਂਦੇ ਕਾਰਜਾਂ ਤੇ ਵੀ ਚਰਚਾ ਕੀਤੀ ਗਈ। ਪ੍ਰਤੀਨਿੱਧ ਮੰਡਲ ਵੱਲੋਂ ਮਾਨਯੋਗ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੂੰ ਯੁਗਾਂਡਾ ਆਉਣ ਦਾ ਸੱਦਾ ਵੀ ਦਿੱਤਾ ਗਿਆ। ਜਿਸ ਨੂੰ ਸਪੀਕਰ ਵੱਲੋਂ ਪ੍ਰਵਾਨ ਕੀਤਾ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਵੀ ਸ਼ੁੱਭ ਇੱਸ਼ਾਵਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਅੱਠ ਮੈਂਬਰੀ ਪ੍ਰਤੀਨੱਧ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਵੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…