nabaz-e-punjab.com

ਚੰਦੂਮਾਜਰਾ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਲੋਕ ਸਭਾ ਵਿੱਚ ਦਿੱਤਾ ਬਿਆਨ ਸਿਰਫ ਲੋਕ ਦਿਖਾਵਾ: ਫੂਲਕਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਪਰੈਲ:
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਲੋਕ ਸਭਾ ਵਿੱਚ ਅਕਾਲੀ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੁਆਰਾ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁਕਣ ਉਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਅਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਫੂਲਕਾ ਨੇ ਕਿਹਾ ਕਿ ਕੇਂਦਰ ਵਿਚ ਅਕਾਲੀ-ਭਾਜਪਾ ਭਾਈਵਾਲ ਸਰਕਾਰ ਹੋਣ ਦੇ ਬਾਵਜੂਦ ਵੀ 1984 ਦੇ ਸਿੱਖ ਕਤਲੇਆਮ ਪੀੜਿਤਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਅਜਿਹੇ ਸਮੇਂ ‘ਤੇ ਚੰਦੂਮਾਜਰਾ ਦੁਆਰਾ ਆਪਣੀ ਹੀ ਸਰਕਾਰ ਕੋਲੋਂ ਇਸ ਸੰਬੰਧੀ ਮੰਗ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਰਗਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਮਿਰਤ ਕੌਰ ਬਾਦਲ ਮੋਦੀ ਸਰਕਾਰ ਵਿਚ ਮੰਤਰੀ ਹੈ ਅਤੇ ਉਸਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਮੁੱਦਾ ਸਿੱਧੇ ਤੌਰ ਤੇ ਚੁਕਣਾ ਚਾਹੀਦਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਪਿਛਲੇ 32 ਸਾਲਾਂ ਤੋਂ ਇਸ ਸੰਬੰਧੀ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਭਵਿੱਖ ਵਿਚ ਵੀ ਪੀੜਿਤਾਂ ਨੂੰ ਇਨਸਾਫ ਦਿਵਾਉਣ ਲਈ ਯਤਨ ਕਰਦੇ ਰਹਿਣਗੇ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…