Share on Facebook Share on Twitter Share on Google+ Share on Pinterest Share on Linkedin ਭਾਜਪਾ ਕੌਂਸਲਰ ਨੂੰ ਮਹਿੰਗੀ ਪਈ ਸੂਬਾ ਪ੍ਰਧਾਨ ਬਦਲਣ ਦੀ ਮੰਗ, ਛੇ ਸਾਲ ਲਈ ਪਾਰਟੀ ’ਚੋਂ ਕੱਢਿਆ ਪਾਰਟੀ ਦੀ ਭਲਾਈ ਲਈ ਕੀਤੀ ਸੀ ਮੰਗ, ਹਾਲੇ ਵੀ ਆਪਣੇ ਸਟੈਂਡ ਤੇ ਕਾਇਮ ਹਾਂ : ਬੌਬੀ ਕੰਬੋਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਨਗਰ ਨਿਗਮ ਦੇ ਕੌਂਸਲਰ ਸ੍ਰੀ ਬੌਬੀ ਕੰਬੋਜ ਵੱਲੋੱ ਬੀਤੇ ਕੱਲ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਹੋਈ ਪਾਰਟੀ ਦੀ ਹਾਰ ਲਈ ਸੂਬਾ ਇਕਾਈ ਦੇ ਆਗੂਆਂ ਨੂੰ ਜਿੰਮੇਵਾਰ ਠਹਿਰਾਉੱਦਿਆਂ ਪਾਰਟੀ ਦਾ ਪ੍ਰਧਾਨ ਬਦਲਣ ਅਤੇ ਸ੍ਰੀ ਖੁਸ਼ਵੰਤ ਰਾਏ ਗੀਗਾ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦੀ ਮੰਗ ਬੌਬੀ ਕੰਬੋਜ ਨੂੰ ਭਾਰੀ ਪਈ ਹੈ ਅਤੇ ਇਸ ਕਾਰਵਾਈ ਨੂੰ ਪਾਰਟੀ ਵਿਰੋਧੀ ਮੰਨਦਿਆਂ ਪਾਰਟੀ ਦੀ ਜਿਲ੍ਹਾ ਇਕਾਈ ਦੇ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ ਵਲੋੱ ਉਹਨਾਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਦੂਜੇ ਪਾਸੇ ਸ੍ਰੀ ਬੌਬੀ ਕੰਬੋਜ ਨੇ ਕਿਹਾ ਹੈ ਕਿ ਉਹ ਹੁਣੇ ਵੀ ਆਪਣੇ ਇਸ ਸਟੈਂਡ ਤੇ ਕਾਇਮ ਹਨ ਕਿ ਪਾਰਟੀ ਦੀ ਸੂਬਾ ਇਕਾਈ ਦੀ ਕਮਜੋਰੀ ਕਾਰਨ ਪੰਜਾਬ ਵਿੱਚ ਭਾਜਪਾ ਦੀ ਹਾਰ ਹੋਈ ਹੈ ਅਤੇ ਸੂਬਾ ਪ੍ਰਧਾਨ ਨੂੰ ਬਦਲ ਕੇ ਨਵੀਂ ਇਕਾਈ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਇੱਥੇ ਇਹ ਜਿਕਰਯੋਗ ਹੈ ਕਿ ਬੀਤੇ ਕੱਲ ਸ੍ਰੀ ਬੌਬੀ ਕੰਬੋਜ ਵੱਲੋਂ ਇੱਕ ਬਿਆਨ ਜਾਰੀ ਕਰਕੇ ਪਾਰਟੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਬਿਆਨ ਵਿੱਚ ਉਹਨਾਂ ਵੱਲੋਂ ਆਪਣੇ ਨਾਲ ਪਾਰਟੀ ਦੇ ਤਿੰਨ ਹੋਰ ਕੌਂਸਲਰਾਂ ਸ੍ਰੀ ਅਰੁਣ ਸ਼ਰਮਾ, ਸ੍ਰੀ ਅਸ਼ੋਕ ਝਾਅ ਅਤੇ ਸ੍ਰੀ ਹਰਦੀਪ ਸਿੰਘ ਸਰਾਓ ਅਤੇ ਕੁੱਝ ਹੋਰਨਾਂ ਆਗੂਆਂ ਦੇ ਵੀ ਇਸ ਮੰਗ ਨਾਲ ਸਹਿਮਤ ਹੋਣ ਦੀ ਗੱਲ ਕੀਤੀ ਗਈ ਸੀ। ਬੀਤੀ ਸ਼ਾਮ ਵਿੱਚ ਇਸ ਸੰਬੰਧੀ ਖਬਰ ਵੀ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਖਬਰ ਦੇ ਜਾਰੀ ਹੋਣ ਦੇ ਨਾਲ ਹੀ ਭਾਜਪਾ ਦੀ ਸਿਆਸਤ ਭਖ ਗਈ ਸੀ। ਇਸ ਦੌਰਾਨ ਜਿੱਥੇ ਇਸ ਬਿਆਨ ਵਿੱਚ ਸ਼ਾਮਿਲ ਕੀਤੇ ਗਏ ਕੌਂਸਲਰਾ ਵੱਲੋਂ ਸ੍ਰੀ ਬੌਬੀ ਕੰਬੋਜ ਤੇ ਇਲਜਾਮ ਲਗਾਇਆ ਗਿਆ ਕਿ ਉਹਨਾਂ ਵੱਲੋਂ ਜਾਣ ਬੁੱਝ ਕੇ ਬਾਕੀ ਕੌਂਸਲਰਾਂ ਦੇ ਨਾਮ ਵਰਤੇ ਗਏ ਹਨ ਜਦੋਂ ਕਿ ਇਸ ਸੰਬੰਧੀ ਸ੍ਰੀ ਕੰਬੋਜ ਦੀ ਕਿਸੇ ਕੌਂਸਲਰ ਨਾਲ ਚਰਚਾ ਨਹੀਂ ਹੋਈ। ਇਨ੍ਹਾਂ ਕੌਂਸਲਰਾਂ ਦਾ ਇਹ ਵੀ ਕਹਿਣਾ ਸੀ ਕਿ ਉਹ ਤਾਂ ਇੱਕ ਸ਼ਹਿਰ ਦੇ ਨਿਗਮ ਦੇ ਕੌਂਸਲਰ ਹੀ ਹਨ ਅਤੇ ਉਹਨਾਂ ਵਲੋੱ ਇਸ ਤਰੀਕੇ ਨਾਲ ਕੌਮੀ ਪ੍ਰਧਾਨ ਨੂੰ ਸੂਬਾ ਪ੍ਰਧਾਨ ਨੂੰ ਬਦਲਣ ਵਾਲਾ ਪੱਤਰ ਲਿਖਣ ਦੀ ਕੋਈ ਤੁਕ ਹੀ ਨਹੀਂ ਬਣਦੀ। ਇਸ ਸੰਬਧੀ ਅੱਜ ਪੰਜਾਬ ਭਾਜਪਾ ਦੇ ਸੀਨੀਅ ਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਰਾਣਾ, ਨੇ ਸਥਾਨਕ ਕੌਂਸਲਰਾਂ ਨਾਲ ਮੀਟਿੰਗ ਕਰਕੇ ਇਸ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਹਾਜ਼ਰ ਕੌਂਸਲਰਾਂ ਸ੍ਰੀ ਅਸ਼ੋਕ ਝਾਅ, ਅਰੁਣ ਸ਼ਰਮਾ ਅਤ ਹਰਦੀਪ ਸਿੰਘ ਸਰਾਓ ਨੇ ਪਾਰਟੀ ਆਗੂਆਂ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸ੍ਰੀ ਬੌਬੀ ਕੰਬੋਜ ਵਲੋੱ ਉਹਨਾਂ ਦਾ ਝੂਠਾ ਨਾਮ ਵਰਤਿਆ ਗਿਆ ਹੈ। ਇਸ ਮੌਕੇ ਪਾਰਟੀ ਆਗੂਆਂ ਨੇ ਵਿਚਾਰ ਵਟਾਂਦਰਾਂ ਕਰਨ ਉਪਰੰਤ ਸ੍ਰੀ ਬੌਬੀ ਕੰਬੋਜ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਅੰਜਾਮ ਦੇਣ ਅਤੇ ਪਾਰਟੀ ਨੂੰ ਅਕਸ ਨੂੰ ਢਾਅ ਲਾਉਣ ਦੇ ਦੋਸ਼ ਹੇਠ ਪਾਰਟੀ ਤੋਂ ਛੇ ਸਾਲ ਲਈ ਕੱਢਣ ਦਾ ਫੈਸਲਾ ਕਰ ਲਿਆ। ਇਸ ਸੰਬੰਧੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ ਨੇ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਜਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਸ੍ਰੀ ਆਸ਼ੂ ਖੰਨਾ, ਕੌਂਸਲਰ ਸ੍ਰੀ ਸੈਹਬੀ ਆਨੰਦ ਅਤੇ ਹੋਰ ਆਗੂ ਵੀ ਹਾਜ਼ਰ ਸਨ। ਉਧਰ, ਦੂਜੇ ਪਾਸੇ ਸੀ ਬੌਬੀ ਕੰਬੋਜ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਦੋਂ ਕਿ ਉਨ੍ਹਾਂ ਵੱਲੋਂ ਤਾਂ ਪਾਰਟੀ ਦੀ ਭਲਾਈ ਲਈ ਹੀ ਇਹ ਮੰਗ ਕੀਤੀ ਗਈ ਸੀ। ਉਹਨਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਗਰੇਵਾਲ ਵਲੋੱ ਚੋਣਾਂ ਦੌਰਾਨ ਉਹਨਾਂ ਨੂੰ ਰਾਜਪੁਰਾ ਵਿੱਚ ਪ੍ਰਚਾਰ ਲਈ ਕਿਹਾ ਸੀ ਪਰੰਤੂ ਪਾਰਟੀ ਵੱਲੋਂ ਉਨ੍ਹਾਂ ਦੀ ਡਿਊਟੀ ਫਾਜਿਲਕਾ ਲੱਗੀ ਹੋਣ ਕਾਰਨ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਅੱਜ ਦੀ ਕਾਰਵਾਈ ਦੌਰਾਨ ਸ੍ਰੀ ਗਰੇਵਾਲ ਨੇ ਉਹਨਾਂ ਪ੍ਰਤੀ ਨਿੱਜੀ ਕਿੜ ਕੱਢੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ