Share on Facebook Share on Twitter Share on Google+ Share on Pinterest Share on Linkedin ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ: ਡੀਸੀ ਸਮੂਹ ਸਰਕਾਰੀ ਦਫ਼ਤਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਸੀਨੀਅਰ ਨਾਗਰਿਕਾਂ ਲਈ ਵੱਖਰੇ ਕਾਊਂਟਰ ਖੋਲ੍ਹਣ ਦੇ ਹੁਕਮ ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਵਿਭਾਗਾਂ ਨੂੰ ਜਾਰੀ ਕੀਤੀਆਂ ਲਿਖਤੀ ਹਦਾਇਤਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਵੱਲੋਂ ਲਏ ਗਏ ਫੈਸਲੇ ਮੁਤਾਬਕ ਅਤੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਸਮੂਹ ਵਿਭਾਗਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਣ ਵਾਲੇ ਸੀਨੀਅਰ ਨਾਗਰਿਕਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ ਅਤੇ ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਸਿਟੀਜ਼ਨਾਂ ਦੀ ਖੱਜਲ ਖੁਆਰੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਅਧਿਕਾਰੀ ਦੀ ਕਥਿਤ ਅਣਦੇਖੀ ਦੇ ਚੱਲਦਿਆਂ ਸੀਨੀਅਰ ਸਿਟੀਜ਼ਨ ਨੂੰ ਆਪਣੇ ਕੰਮ ਲਈ ਗੇੜੇ ਤੇ ਗੇੜਾ ਮਾਰਨਾ ਪਿਆ ਤਾਂ ਸਬੰਧਤ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਨਾਗਰਿਕਾਂ ਦੀ ਸੁਵਿਧਾ ਲਈ ਵੱਖੋ ਵੱਖਰੇ ਕਾਊਂਟਰ ਸਥਾਪਿਤ ਕੀਤੇ ਜਾਣ ਤਾਂ ਜੋ ਉਹ ਆਪਣੇ ਕੰਮ ਬਿਨ੍ਹਾਂ ਕਿਸੇ ਦੇਰੀ ਤੋਂ ਕਰਵਾ ਸਕਣ ਅਤੇ ਉਨ੍ਹਾਂ ਵੱਲੋਂ ਦਿੱਤੀ ਦਰਖਾਸਤ ਦਾ ਨਿਪਟਾਰਾ ਵੀ ਪਹਿਲ ਦੇ ਅਧਾਰ ’ਤੇ ਕਰਨਾ ਯਕੀਨੀ ਬਣਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ