ਗੱਤਕਾ ਅਖਾੜਾ ਕੁਰਾਲੀ ਦੀ ਟੀਮ ਨੇ ਜਿੱਤਿਆ ਗੋਲਡ ਮੈਡਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਅਪਰੈਲ:
ਖਾਲਸਾ ਅਕਾਲ ਪੁਰਖ ਫੌਜ ਗੱਤਕਾ ਅਖਾੜਾ ਕੁਰਾਲੀ ਦੀ ਟੀਮ ਨੇ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੀਰੀ ਪੀਰੀ ਗੱਤਕਾ ਅਖਾੜਾ ਛੀਨੀਵਾਲ ਕਲਾਂ ਅਤੇ ਜਿਲ੍ਹਾ ਗੱਤਕਾ ਐਸੋਸੀਏਸ਼ਨ ਬਰਨਾਲਾ ਦੇ ਸਹਿਯੋਗ ਨਾਲ ਪਿੰਡ ਛੀਨੀਵਾਲ ਕਲਾਂ ਵਿਖੇ ਕਰਵਾਏ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ ਵਿਚ ਪ੍ਰਧਾਨ ਭਾਈ ਜਗਦੀਸ਼ ਸਿੰਘ ਖਾਲਸਾ ਦੀ ਅਗਵਾਈ ਵਿਚ ਭਾਗ ਲੈਂਦਿਆਂ ਗੋਲਡ ਮੈਡਲ ਜਿੱਤਣ ਦਾ ਮਾਣ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖਾਲਸਾ ਅਕਾਲ ਪੁਰਖ ਫੌਜ ਗੱਤਕਾ ਅਖਾੜਾ ਕੁਰਾਲੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਖਾਲਸਾ ਨੇ ਦੱਸਿਆ ਕਿ ਬਰਨਾਲਾ ਜਿਲ੍ਹੇ ਵਿਚ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਈਆਂ 10 ਟੀਮਾਂ ਨੇ ਹਿੱਸਾ ਲਿਆ ਜਿਸ ਵਿਚ ਕੁਰਾਲੀ ਦੀ ਟੀਮ ਨੇ ਵਧੀਆ ਖੇਡ ਪ੍ਰਦਰਸ਼ਨ ਕਰਦੇ ਪਹਿਲਾ ਸਥਾਨ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਹਰਮਨਜੋਤ ਸਿੰਘ ਜੰਡਪੁਰ ਨੂੰ ਬੈਸਟ ਗੱਤਕਾ ਕੋਚ 2016-17 ਦਾ ਸਨਮਾਨ ਦਿੱਤਾ ਗਿਆ। ਇਸ ਮੌਕੇ ਗੱਤਕਾ ਅਖਾੜਾ ਕੁਰਾਲੀ ਦੇ ਚੇਅਰਮੈਨ ਗਿਆਨੀ ਸੀਤਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਮੀਤ ਪ੍ਰਧਾਨ ਰਘਵੀਰ ਸਿੰਘ, ਖਜਾਨਚੀ ਪਰਵਿੰਦਰ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਟੀਮ ਨੇ ਜਿੱਤ ਦਰਜ਼ ਕਰਕੇ ਇਲਾਕੇ ਦਾ ਨਾਮ ਪੂਰੇ ਸੂਬੇ ਵਿਚ ਰੌਸ਼ਨ ਕੀਤਾ ਜਿਸ ਲਈ ਪ੍ਰਧਾਨ ਭਾਈ ਜਗਦੀਸ਼ ਸਿੰਘ ਤੇ ਪੂਰੀ ਟੀਮ ਦੀ ਮਿਹਨਤ ਸਰਾਹੁਣਯੋਗ ਹੈ।

Load More Related Articles
Load More By Nabaz-e-Punjab
Load More In Entertainment

Check Also

ਅੱਵਲ ਫ਼ਿਲਮ ਫ਼ੈਸਟੀਵਲ ਵਿੱਚ ਪੰਜਾਬੀ ਫ਼ਿਲਮ ‘ਕਾਲ ਕੋਠੜੀ’ ਦਾ ਪੋਸਟਰ ਰਿਲੀਜ਼

ਅੱਵਲ ਫ਼ਿਲਮ ਫ਼ੈਸਟੀਵਲ ਵਿੱਚ ਪੰਜਾਬੀ ਫ਼ਿਲਮ ‘ਕਾਲ ਕੋਠੜੀ’ ਦਾ ਪੋਸਟਰ ਰਿਲੀਜ਼ ਨਵਾਂ ਵਿਸ਼ਾ ਤੇ ਚੰਗੇ ਅਨੁਭਵ ਪੰਜਾ…