Share on Facebook Share on Twitter Share on Google+ Share on Pinterest Share on Linkedin ਬੌਬੀ ਕੰਬੋਜ ਮਾਮਲਾ: ਭਾਜਪਾ ਦੇ ਮੀਤ ਪ੍ਰਧਾਨ ਤੋਂ ਬਾਅਦ ਹੁਣ ਜ਼ਿਲ੍ਹਾ ਸਕੱਤਰ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ: ਸੀਲੀਅਰ ਭਾਜਪਾ ਆਗੂ ਅਤੇ ਮਿਉਂਸਪਲ ਕਾਰਪੋਰੇਸ਼ਨ ਦੇ ਕੌਂਸਲਰ ਬੌਬੀ ਕੰਬੋਜ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਤੋਂ ਬਾਅਦ ਵੱਖ ਵੱਖ ਭਾਜਪਾ ਆਗੂਆਂ ਵੱਲੋਂ ਸ੍ਰੀ ਬੌਬੀ ਕੰਬੋਜ ਦੇ ਹੱਕ ਵਿੱਚ ਆਪਣੇ ਅਸਤੀਫੇ ਦਿੱਤੇ ਜਾ ਰਹੇ ਹਨ। ਅੱਜ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਗੁਰਵਿੰਦਰ ਸਿੰਘ ਲਾਡੀ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ੁਸੀਲ ਰਾਣਾ ਨੂੰ ਭੇਜੇ ਆਪਣੇ ਅਸਤੀਫੇ ਵਿੱਚ ਸ੍ਰੀ ਲਾਡੀ ਨੇ ਕਿਹਾ ਹੈ ਕਿ ਬੌਬੀ ਕੰਬੋਜ ਉਹ ਆਗੂ ਹਨ। ਜਿਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਨੇ ਇਸ ਪੱਤਰ ਵਿੱਚ ਸ੍ਰੀ ਸ਼ੁਸੀਲ ਰਾਣਾ ਉਪਰ ਧੜੇਬੰਦੀ ਅਤੇ ਗਰੁੱਪਬਾਜ਼ੀ ਪੈਦਾ ਕਰਨ ਦੇ ਵੀ ਦੋਸ਼ ਲਗਾਏ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਗੁੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸ੍ਰੀ ਗੁੱਜਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਕੌਂਸਲਰ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਨੂੰ ਪਾਰਟੀ ’ਚੋਂ ਕੱਢੇ ਜਾਣ ਦੇ ਰੋਸ ਵਜੌਂ ਉਹ ਆਪਣੇ ਅਹੁਦੇ ਤੋੱ ਅਸਤੀਫਾ ਦੇ ਰਹੇ ਹਨ। ਉਹਨਾਂ ਕਿਹਾ ਕਿ ਉਹ ਬੌਬੀ ਕੰਬੋਜ ਕਾਰਨ ਹੀ ਪਾਰਟੀ ਨਾਲ ਜੁੜੇ ਸਨ, ਇਸ ਕਰਕੇ ਬੌਬੀ ਕੰਬੋਜ ਨੂੰ ਪਾਰਟੀ ਵਿਚੋੱ ਕੱਢੇ ਜਾਣ ਤੋਂ ਬਾਅਦ ਉਹ ਆਪਣੇ ਆਪ ਨੂੰ ਪਾਰਟੀ ਵਿਚ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਇਸ ਕਾਰਨ ਆਪਣੇ ਅਹੁਦੇ ਤੋੱ ਅਸਤੀਫਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਲਈ ਸੂਬਾ ਇਕਾਈ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਸੀ ਕਿ ਸ੍ਰੀ ਵਿਜੇ ਸਾਂਪਲਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਪਾਰਟੀ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਜਾਵੇ। ਆਪਣੇ ਵਰਕਰ ਦੀ ਇਸ ਕਾਰਵਾਈ ਨੂੰ ਪਾਰਟੀ ਵਿਰੋਧੀ ਮੰਨਦਿਆਂ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਰਾਣਾ ਨੇ ਬੀਤੇ ਦਿਨੀਂ ਭਾਜਪਾ ਕੌਂਸਲਰ ਬੌਬੀ ਕੰਬੋਜ ਨੂੰ 6 ਸਾਲਾਂ ਲਈ ਪਾਰਟੀ ’ਚੋਂ ਕੱਢ ਦਿੱਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ