ਵਿਧਾਇਕ ਸਿੱਧੂ ਨੇ ਸਰਕਾਰੀ ਹਾਈ ਸਕੂਲ ਕੁਰੜੀ ਵਿੱਚ ਸ਼ੁਰੂ ਕਰਵਾਈ ਨਵੇਂ ਕਮਰਿਆਂ ਦੀ ਉਸਾਰੀ

ਪੰਜਾਬ ਸਰਕਾਰ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁਕਣ ਲਈ ਪੂਰੀ ਤਰ੍ਹਾਂ ਵਚਨਬੱਧ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਇੱਥੋਂ ਦੇ ਨਜ਼ਦੀਕੀ ਪਿੰਡ ਕੁਰੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਉਸਾਰੇ ਜਾਣ ਵਾਲੇ ਕਮਰੇ ਦਾ ਨਿਰਮਾਣ ਕਾਰਜ ਅੱਜ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਸ਼ੁਰੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਹਲਕਾ ਵਿਧਾਇਕ ਸ੍ਰ. ਸਿੱਧੂ ਇਸ ਤੋਂ ਪਹਿਲਾਂ ਵੀ ਪਿੰਡ ਦੇ ਪ੍ਰਾਇਮਰੀ ਸਕੂਲ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦੇ ਚੁਕੇ ਹਨ ਅਤੇ ਅੱਗੋਂ ਵੀ ਪਿੰਡ ਨਿਵਾਸੀਆਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਾ ਆਉਣ ਦੇਣ ਦਾ ਭਰੋਸਾ ਵੀ ਦਿੱਤਾ।
ਸਕੂਲ ਵਿਖੇ ਆਯੋਜਿਤ ਇਕ ਸਾਦੇ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਪੱਧਰ ਉੱਚਾ ਚੁਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਪੂਰੀ ਸਰਗਰਮੀ ਨਾਲ ਕਾਰਜ ਕੀਤਾ ਜਾ ਰਿਹਾ ਹੈ। ਸਾਡੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਚੰਗੀ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਕੈਪਟਨ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਅੰਦਰ ਪਾਈਆਂ ਜਾ ਰਹੀਆਂ ਖਾਮੀਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਵੀ ਅਧਿਆਪਕਾਂ ਦੀ ਘਾਟ ਹੋਵੇਗੀ, ਉਥੇ ਪੜ੍ਹੇ ਲਿਖੇ ਅਤੇ ਤਜ਼ਰਬੇਕਾਰ ਅਧਿਆਪਕ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੇ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਵੱਲੋਂ ਵੀ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ ਗਈ । ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਾਬਾ ਜੀ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਬਾਬਾ ਜੀ ਵੱਲੋਂ ਸਕੂਲ ਲਈ ਮਾਲੀ ਮਦਦ ਵੀ ਦਿੱਤੀ ।
ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਧਾਇਕ ਸ੍ਰ. ਸਿੱਧੂ ਨੂੰ ਸਕੂਲ ਵਿਚ ਕੰਪਿਊਟਰ ਨਾ ਹੋਣ ਦੀ ਗੱਲ ਤੋਂ ਜਾਣੂੰ ਕਰਵਾਇਆ, ਜਿਸ ਉਤੇ ਵਿਧਾਇਕ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਸਕੂਲ ਵਿਚ ਕੰਪਿਊਟਰਾਂ ਦਾ ਪ੍ਰਬੰਧ ਕਰਵਾ ਦੇਣਗੇ ਤਾਂ ਜੋ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਲੈਣ ਵਿਚ ਕੋਈ ਅੌਕੜ ਪੇਸ਼ ਨਾ ਆਵੇ। ਇਸ ਮੌਕੇ ਸਕੂਲ ਦੇ ਬੱਚਿਆਂ ਦੁਆਰਾ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਛੱਜਾ ਸਿੰਘ ਕੁਰੜੀ, ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ, ਗੁਰਮੀਤ ਸਿੰਘ ਢਿੱਲੋਂ, ਗੁਲਾਬ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਢਿੱਲੋਂ, ਗੁਰਨਾਮ ਸਿੰਘ ਢੋਲ, ਜਗਰੂਪ ਸਿੰਘ ਕੁਰੜੀ, ਅਵਤਾਰ ਸਿੰਘ ਪੰਚ, ਧਰਮ ਸਿੰਘ, ਬੱਗਾ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਸਕੂਲੀ ਅਧਿਆਪਕ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…