Share on Facebook Share on Twitter Share on Google+ Share on Pinterest Share on Linkedin ਕਾਂਗਰਸ ਆਗੂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਤੋਂ ਗੁਰੇਜ਼ ਕਰਨ: ਪ੍ਰੋ. ਚੰਦੂਮਾਜਰਾ ਸਿਆਸੀ ਬਦਲਾਖੋਰੀ ਤਹਿਤ ਪੁਲੀਸ ਵਧੀਕੀਆਂ ਰੋਕਣ ਲਈ ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਰਾ ਨੇ ਅੱਜ ਇਥੇ ਕਿਹਾ ਹੈ ਕਿ ਪੰਜਾਬ ਦੇ ਕਾਂਗਰਸੀ ਆਗੂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਤੋਂ ਗੁਰੇਜ਼ ਕਰਨ ਤਾਂ ਕਿ ਸੂਬੇ ਨੂੰ ਰਾਜਸੀ ਬਦਲਾਖੋਰੀ ਦੀ ਅੱਗ ਦੇ ਸੇਕ ਤੋਂ ਬਚਾਇਆ ਜਾ ਸਕੇ। ਪ੍ਰੋ. ਚੰਦੂਮਾਜਰਾ ਨੇ ਆਪਣੇ ਇੱਕ ਪ੍ਰੈਸ ਬਿਆਨ ਵਿਚ ਦਸਿਆ ਕਿ ਆਪਣੇ ਸਾਰੇ ਵਾਅਦਿਆਂ ਤੋਂ ਉਲਟ ਜਾ ਕੇ ਕਾਂਗਰਸੀਆਂ ਦੀ ਸ਼ਹਿ ਉੱਤੇ ਪਿੰਡ ਸਨੇਟਾ ਦੀ ਸਰਪੰਚ ਸੁਖਵਿੰਦਰ ਕੌਰ ਦੇ ਖਿਲਾਫ ਨਾਜਾਇਜ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਪੱਤੋਂ ਦੇ ਸਰਪੰਚ ਹਰਮਿੰਦਰ ਸਿੰਘ ਉੱਤੇ ਇੱਕ ਕੇਸ ਵਿਚ ਗਵਾਹੀ ਨਾ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਗਵਾਹੀ ਦੇਣ ਤੋਂ ਨਾ ਟਲਣ ਦੀ ਸੂਰਤ ਵਿਚ ਉਸ ਨੂੰ ਨਾਜਾਇਜ਼ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰਾਂ ਹੀ ਪਿੰਡ ਦਾਉਂ ਦੇ ਸਰਪੰਚ ਅਵਤਾਰ ਸਿੰਘ ਨੂੰ ਵੀ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਧੱਕੇਸ਼ਾਹੀਆਂ ਕਰਨੀਆਂ ਬੰਦ ਕੀਤੀਆਂ ਜਾਣ ਨਹੀਂ ਤਾਂ ਅਕਾਲੀ ਦਲ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਦਮਨ ਚੱਕਰ ਖਿਲਾਫ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੇ ਫਰਜ਼ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਰਾ ਕਰਨ ਅਤੇ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਨੱਥ ਪਾਉਣ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਇੱਕ ਮਹਿਲਾ ਅਧਿਕਾਰੀ ਨੂੰ ਧਮਕੀਆਂ ਦੇਣ ਅਤੇ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੇ ਸਾਹਮਣੇ ਆਏ ਮਾਮਲਿਆਂ ਉੱਤੇ ਟਿੱਪਣੀ ਕਰਦਿਆਂ, ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇੱਕ ਮਹੀਨੇ ਦੇ ਛੋਟੇ ਜਿਹੇ ਅਰਸੇ ਵਿਚ ਹੀ ਕਾਂਗਰਸੀਆਂ ਦੀ ਪੋਲ੍ਹ ਖੁੱਲ੍ਹ ਗਈ ਹੈ। ਉਹਨਾਂ ਦੋਸ਼ ਲਾਇਆ ਕਿ ਸਰਕਾਰ ਬਣਦਿਆਂ ਹੀ ਕਾਂਰਗਸੀਆਂ ਨੇ ਲੋਕਾਂ ਦੇ ਕਾਰੋਬਾਰਾਂ ’ਤੇ ਜਬਰਨ ਕਬਜ਼ੇ ਕਰਨੇ ਸ਼ੁਰੂੁ ਕਰ ਦਿੱਤੇ ਹਨ। ਲੋਕਾਂ ਦੇ ਚੁਣੇ ਹੋਏ ਨੁਮਇੰਦਿਆਂ ’ਤੇ ਨਾਜਾਇਜ਼ ਕੇਸ ਦਰਜ਼ ਕਰ ਕੇ ਉਹਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਆਉਂਦੇ ਹੀ ਪਿੰਡਾਂ ਦੇ ਵਿਕਾਸ ਲਈ ਦਿੱਤੇ ਗਏ ਪੈਸੇ ਵਾਪਸ ਮੰਗਵਾ ਲਏ ਅਤੇ ਹੁਣ ਸਰਪੰਚਾਂ ’ਤੇ ਨਾਜਾਇਜ਼ ਕੇਸ ਪਾਉਣ ਸ਼ੁਰੂ ਕਰ ਦਿੱਤੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ