Share on Facebook Share on Twitter Share on Google+ Share on Pinterest Share on Linkedin ਰਿਆਤ ਬਾਹਰਾ ਕਾਲਜ ਵਿੱਚ ਖੂਨਦਾਨ ਕੈਂਪ ਵਿੱਚ 108 ਵਿਦਿਆਰਥੀਆਂ ਨੇ ਕੀਤਾ ਖੂਨਦਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਅਪਰੈਲ: ਰਿਆਤ-ਬਾਹਰਾ ਯੂਨੀਵਰਸਿਟੀ ਦੇ ਕਾਲਜ ਆਫ ਨਰਸਿੰਗ ਵਿਖੇ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਵਿਦਿਆਰਥੀਆਂ ਅਤੇ ਫ਼ੈਕਲਟੀ ਮੈਂਬਰਾਂ ਨੇ 108 ਯੂਨਿਟ ਖੂਨ ਦਾਨ ਕੀਤਾ। ਪੀ.ਜੀ.ਆਈ.ਚੰਡੀਗੜ੍ਹ ਦੇ ਟਰਾਂਸਫਿਊਜ਼ਨ ਮੈਡੀਸਿਨ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ ਪੀ.ਜੀ.ਆਈ. ਚੰਡੀਗੜ੍ਹ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਖੂਨ ਇੱਕਤਰ ਕੀਤਾ। ਇਸ ਕੈਂਪ ਦਾ ਉਦਘਾਟਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਯੂਨੀਵਰਸਿਟੀ ਸਕੂਲਜ਼ ਦੇ ਡੀਨ ਅਤੇ ਡਾਇਰੈਕਟਰ ਵੀ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰਾਜ ਸਿੰਘ ਨੇ ਕਿਹਾ ਕਿ ਖੂਨਦਾਨ ਕਰਨ ਦੇ ਨਾਲ ਨਾ ਸਿਰਫ਼ ਸਰੀਰ ਨਿਰੋਗ ਰਹਿੰਦਾ ਹੈ ਬਲਕਿ ਜਰੂਰਤਮੰਦ ਲੋਕਾਂ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਹੈ। ਇਸ ਲਈ ਹਰ ਇਨਸਾਨ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਸ ਕੈਂਪ ਦੌਰਾਨ ਕੈਂਪਸ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਫ਼ੈਕਲਟੀ ਮੈਂਬਰਾਂ ਨੇ ਖੂਨਦਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵਿੱਚ ਇਸ ਖੂਨਦਾਨ ਕੈਂਪ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਡਾ. ਰਾਜ ਸਿੰਘ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਦੀ ਸੱਚੀ ਸੁੱਚੀ ਭਾਵਨਾ ਨੂੰ ਦੇਖਦਿਆਂ, ਉਨ੍ਹਾਂ ਨੂੰ ਇਸ ਸ਼ਲਾਘਾਯੋਗ ਕਦਮ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਅਤੇ ਖੂਨਦਾਨੀਆਂ ਨੂੰ ਗਿਫ਼ਟ ਅਤੇ ਸਰਟੀਫਿਕੇਟ ਵੀ ਵੰਡੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ