Share on Facebook Share on Twitter Share on Google+ Share on Pinterest Share on Linkedin ਚਿੰਤਗੜ੍ਹ ਵਿੱਚ ਸਪਾਰਕਿੰਗ ਹੋਣ ਕਾਰਨ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਅਪਰੈਲ: ਇੱਥੋਂ ਦੇ ਨੇੜਲੇ ਪਿੰਡ ਚਿੰਤਗੜ੍ਹ ਵਿਖੇ ਕਿਸਾਨ ਕਣਕ ਦੀ ਦੋ ਕਿੱਲੇ ਪੱਕੀ ਕਣਕ ਦੀ ਫਸਲ ਨੂੰ ਬਿਜਲੀ ਦੀ ਸਪਰਕਿੰਗ ਹੋਣ ਕਾਰਨ ਅੱਗ ਲੱਗ ਗਈ ਤੇ ਇਸ ਦੌਰਾਨ ਕਿਸਾਨ ਦੀ ਖੜੀ ਫਸ਼ਲ ਸੜਕੇ ਸੁਆਹ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਪੀੜਤ ਕਿਸਾਨ ਤਰਨਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਚਿੰਤਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੇ ਖੇਤ ਵਿਚੋਂ ਇੱਕ ਪ੍ਰਾਈਵੇਟ ਫੈਕਟਰੀ ਨੂੰ 24 ਘੰਟੇ ਬਿਜਲੀ ਦੀ ਸਪਲਾਈ ਦੀ ਲੈਣ ਗੁਜਰਦੀ ਹੈ ਜਿਸ ਦੀਆਂ ਤਾਰਨ ਵਿੱਚ ਸਪਰਕਿੰਗ ਹੋਣ ਕਾਰਨ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਤੇ ਉਨ੍ਹਾਂ ਦੀ ਖੜੀ ਲਗਭਗ ਦੋ ਕਿੱਲੇ ਕਣਕ ਦੀ ਫਸ਼ਲ ਸੜਕੇ ਸੁਆਹ ਹੋ ਗਈ। ਪੀੜਤ ਕਿਸਾਨ ਨੇ ਭਰੇ ਮਨ ਨਾਲ ਦੱਸਿਆ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਲਗਭਗ ਇੱਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਅੱਗ ਤੇ ਕਾਬੂ ਪਾਉਣ ਲਈ ਜਾਨ ਜੋਖਮ ਵਿਚ ਪਾ ਦਿੱਤੀ ਤੇ ਕਾਫ਼ੀ ਦੇਰ ਮਿਹਨਤ ਕਰਨ ਮਗਰੋਂ ਅੱਗ ਨੂੰ ਕਾਬੂ ਕਰ ਲਿਆ। ਅਗਰ ਪਿੰਡ ਵਾਸੀ ਘਟਨਾ ਸਥਾਨ ਤੇ ਮੌਕੇ ਤੇ ਪਹੁੰਚ ਕੇ ਅੱਗ ਨੂੰ ਕਾਬੂ ਨਾ ਕਰਦੇ ਤਾਂ ਅੱਗ ਨੇੜੇ ਪੱਕੀ ਖੜੀ ਕਣਕ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਸਕਦੀ ਸੀ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਇਲਾਕੇ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੀ ਮੁਰੰਮਤ ਪਹਿਲ ਦੇ ਅਧਾਰ ਤੇ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ