ਰਾਣਾ ਕੁਸ਼ਲਪਾਲ ਵੱਲੋਂ ਸਪੀਕਰ ਕੇ.ਪੀ ਰਾਣਾ ਨਾਲ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 24 ਅਪਰੈਲ:
ਵਿਧਾਨ ਸਭਾ ਹਲਕਾ ਖਰੜ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਾਪਲ ਵੱਲੋਂ ਸਪੀਕਰ ਕੇ.ਪੀ ਰਾਣਾ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਰਾਜਪੂਤ ਭਾਈਚਾਰੇ ਨੂੰ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ। ਇਸ ਮੌਕੇ ਗਲਬਾਤ ਕਰਦਿਆਂ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਥੀ ਵਿਧਾਇਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰਾਜਪੂਤ ਭਾਈਚਾਰੇ ਨੂੰ ਮਾਣ ਦਿੰਦੇ ਹੋਏ ਕੇ.ਪੀ ਰਾਣਾ ਨੂੰ ਮੌਜੂਦਾ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਕੇ.ਪੀ ਰਾਣਾ ਨੂੰ ਸਪੀਕਰ ਬਣਾਉਣ ਨਾਲ ਰਾਜਪੂਤ ਭਾਈਚਾਰੇ ਦਾ ਪੂਰੇ ਦੇਸ਼ ਅੰਦਰ ਸਿਰ ਉਚਾ ਹੋਇਆ ਹੈ। ਸ੍ਰੀ ਕੁਸ਼ਲਪਾਲ ਨੇ ਕਿਹਾ ਕਿ ਸੂਬੇ ਵਿਚ ਕੈਪਟਨ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਸੂਬਾ ਵਿਕਾਸ ਦੀਆਂ ਲੀਹਾਂ ਤੇ ਮੁੜ ਪੈ ਜਾਵੇਗਾ ਅਤੇ ਸੂਬੇ ਵਿਚੋਂ ਨਸ਼ਾ ਖਤਮ ਕਰਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਇਸ ਮੌਕੇ ਰਾਣਾ ਕੁਸ਼ਲਪਾਲ ਤੇ ਸਾਥੀਆਂ ਵੱਲੋਂ ਕੇ.ਪੀ ਰਾਣਾ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਰਾਏ ਸਿੰਘ, ਰਵੀ ਰਾਠੌਰ, ਛੱਜੂ ਰਾਣਾ, ਹਰਮੇਸ਼ ਰਾਣਾ, ਬੱਬਲ ਰਾਣਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…