ਕਾਂਗਰਸੀ ਆਗੂਆਂ ਨੇ ਸਰਕਾਰੀ ਸਕੂਲਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਅਪਰੈਲ:
ਕਾਂਗਰਸੀ ਆਗੂਆਂ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋ-ਆਰਡੀਨੇਟਰ ਸੈਲ ਪੰਜਾਬ ਕਾਂਗਰਸ ਅਤੇ ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ ਨੇ ਸ਼ਹਿਰ ਦੇ ਪ੍ਰਾਇਮਰੀ ਸਕੂਲ ਨੰਬਰ 2 ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਮਲਜੀਤ ਚਾਵਲਾ ਅਤੇ ਨੰਦੀਪਾਲ ਬਾਂਸਲ ਨੇ ਸਕੂਲ ਵਿਚ ਪੜਦੇ ਵਿਦਿਆਰਥੀਆਂ ਦੀਆਂ ਕਾਪੀਆਂ ਚੈਕ ਕਰਦੇ ਹੋਏ ਉਨ੍ਹਾਂ ਨੂੰ ਸੁਆਲ ਜਵਾਬ ਕੀਤੇ ਜਿਨ੍ਹਾਂ ਦਾ ਵਿਦਿਆਰਥੀਆਂ ਨੇ ਬਾਖੂਬੀ ਜਵਾਬ ਦਿੱਤਾ। ਇਸ ਦੌਰਾਨ ਆਗੂਆਂ ਨੇ ਵਿਦਿਆਰਥੀਆਂ ਤੇ ਮਿਡ ਡੇਅ ਮੀਲ ਸਬੰਧੀ ਜਾਣਕਾਰੀ ਹਾਸਲ ਕੀਤੀ ਤੇ ਬੱਚਿਆਂ ਨੂੰ ਮਿਲ ਰਹੇ ਖਾਣੇ ਤੇ ਸੰਤੁਸ਼ਟੀ ਜਾਹਰ ਕੀਤੀ।
ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਬਲਵਿੰਦਰ ਕੌਰ ਨਾਲ ਕਾਂਗਰਸੀ ਆਗੂਆਂ ਨੇ ਗੱਲਬਾਤ ਕਰਦਿਆਂ ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਚਾਵਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਨੂੰ ਹੋਰ ਵਧੀਆ ਸਹੂਲਤਾਂ ਦੇਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਿੱਖਿਆ ਦਾ ਸਤਰ ਉਚਾ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਵਿਸ਼ੇਸ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਬਲਾਕ ਸਿਖਿਆ ਅਫਸਰ ਦੇ ਦਫਤਰ ਵਿਚ ਜਾ ਕੇ ਕਰਮਚਾਰੀਆਂ ਨਾਲ ਗਲਬਾਤ ਵੀ ਕੀਤੀ ਤੇ ਨਾਲ ਆਂਗਣਵਾੜੀ ਸੈਂਟਰ ਵਿਚ ਆਉਣ ਵਾਲੇ ਬੱਚਿਆਂ ਬਾਰੇ ਵੇਰਵੇ ਲੈਕੇ ਸ਼ਹਿਰ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਆਗਣਵਾੜੀ ਸੈਂਟਰ ਵਿਚ ਭੇਜਣ ਲਈ ਪ੍ਰੇਰਿਤ ਕਰਨ ਦੇ ਪ੍ਰਬੰਧ ਕਰਨ ਦਾ ਵਾਅਦਾ ਕੀਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…