Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟਸ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਪਾਸ ਆਊਟ ਹੋ ਰਹੇ ਆਪਣੇ ਸੀਨੀਅਰਜ਼ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਸ਼ਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾ ਕੇ ਕੀਤੀ। ਜਿਸ ਤੋਂ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਜਿਨ੍ਹਾਂ ਦਾ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨੰਦ ਮਾਣਿਆ। ਸੰਸਥਾ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉੱਚ ਵਿਦਿਆ ਹਾਸਿਲ ਕਰਨ ਤੋਂ ਬਾਅਦ ਇਕ ਚੈਲੇਜ਼ ਭਰੀ ਜ਼ਿੰਦਗੀ ਸਭ ਦਾ ਇੰਤਜ਼ਾਰ ਕਰ ਰਹੀ ਹੁੰਦੀ ਹੈ ਜੋ ਕਿ ਸਖ਼ਤ ਮਿਹਨਤ ਤੋਂ ਬਾਅਦ ਸਫਲਤਾ ਦੀਆਂ ਪੌੜੀਆਂ ਦੀ ਮੰਜ਼ਿਲ ਤੇ ਪਹੁੰਚਾਉਂਦੀ ਹੈ। ਇਸ ਮੌਕੇ ਤੇ ਚੇਅਰਮੈਨ ਬੇਦੀ ਨੇ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਵੀ ਨਿਵਾਜਿਆ। ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ‘ਚ ਜੂਨੀਅਰ ਵਿਦਿਆਰਥੀਆਂ ਦੇ ਨਾਲ ਨਾਲ ਸੀਨੀਅਰ ਵਿਦਿਆਰਥੀਆਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ। ਇਸ ਦੌਰਾਨ ਮਿਸਟਰ ਐਂਡ ਮਿਸ ਗਿਆਨ ਜੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਕਈ ਤਰਾਂ ਦੇ ਸਵਾਲਾਂ ਜਵਾਬਾਂ,ਕੈਟ ਵਾਕ ਅਤੇ ਹੋਰ ਕਈ ਸਖ਼ਤ ਮੁਕਾਬਲਿਆਂ ਤੋਂ ਬਾਅਦ ਯੋਗਤਾ ਨੂੰ ਮਿਸ ਫਿਅਰਵੈਲ ਅਤੇ ਕੈਵਿਨ ਇਬਾਰਹਿਮ ਨੂੰ ਮਿਸਟਰ ਫਿਅਰਵੈਲ ਦਾ ਖ਼ਿਤਾਬ ਦਿਤਾ ਗਿਆ। ਜਦ ਕਿ ਮਿਸਟਰ ਅਤੇ ਮਿਸ ਈਵ ਦਾ ਖ਼ਿਤਾਬ ਪੂਨਮ ਵਰਮਾ ਅਤੇ ਉਮਰ ਫ਼ਾਰੂਕ ਦੀ ਝੋਲੀ ਪਿਆ। ਚੇਅਰਮੈਨ ਜੇ ਐੱਸ ਬੇਦੀ ਨੇ ਇਸ ਮੌਕੇ ਤੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਦਿਤੀ ਕਿ ਨਵੀਂ ਪੀੜੀ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ ਤੇ ਲਿਜਾ ਸਕਦੀ ਹੈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਕਈ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਰੋਹ ਦੇ ਅੰਤ ਵਿੱਚ ਡੀਨ ਅਤੇ ਆਫੀਸ਼ੇਟ ਡਾਇਰੈਕਟਰ ਨੀਰਜ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ੈਨੇਜਮੈਂਟ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ