Share on Facebook Share on Twitter Share on Google+ Share on Pinterest Share on Linkedin ਆਈਟੀ ਸਿਟੀ ਮੁਹਾਲੀ ਵਿੱਚ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ, ਵਿਦਿਆਰਥੀ ਪੇ੍ਰਸ਼ਾਨ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਾਂਝਾ ਮਤਾ ਲਿਆਵਾਂਗੇ: ਮੇਅਰ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਬੁੱਕਲ ਵਿੱਚ ਵਸਦੇ ਆਈਟੀ ਸਿਟੀ ਮੁਹਾਲੀ ਵਿੱਚ ਸਥਿਤ ਸਰਕਾਰੀ ਸਕੂਲਾਂ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਅਧਿਆਪਕ ਅਤੇ ਵਿਦਿਆਰਥੀ ਕਾਫੀ ਅਰਸੇ ਤੋਂ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਲੇਕਿਨ ਪਹਿਲਾਂ ਅਕਾਲੀ ਭਾਜਪਾ ਸਰਕਾਰ ਅਤੇ ਹੁਣ ਨਵੀਂ ਬਣੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਵੱਲ ਬਹੁਤੀ ਤਵੱਜੋਂ ਨਹੀਂ ਦਿੱਤੀ ਜਾ ਰਹੀ ਹੈ। ਇਸ ਸਬੰਧੀ ਅੱਜ ਸ਼ਹਿਰ ਦੇ ਕਈ ਕੌਂਸਲਰ ਆਪੋ ਆਪਣੇ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਕਮਰਿਆਂ ਦੀ ਘਾਟ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਅਣਹੋਂਦ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਮਿਲੇ ਅਤੇ ਵਿਦਿਆਰਥੀਆਂ ਦੀ ਲੋੜ ਅਨੁਸਾਰ ਨਵੇਂ ਕਮਰੇ ਅਤੇ ਸਹੂਲਤਾਂ ਪ੍ਰਦਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਕੌਂਸਲਰਾਂ ਦੇ ਵਫ਼ਦ ਨੂੰ ਮੇਅਰ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਨਗਰ ਨਿਗਮ ਦੀ ਹਦੂਦ ਵਿੱਚ ਪੈਂਦੇ ਤਮਾਮ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਵਿਧਾ ਲਈ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ, ਪੁਰਾਣਿਆਂ ਦੀ ਮੁਰੰਮਤ ਕਰਨ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਨਗਰ ਨਿਗਮ ਦੀ ਆਉਣ ਵਾਲੀ ਮੀਟਿੰਗ ਵਿੱਚ ਸਾਂਝਾ ਮਤਾ ਲਿਆਂਦਾ ਜਾਵੇਗਾ। ਇਸ ਮੌਕੇ ਕਾਬਜ਼ ਧਿਰ ਦੇ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ (ਰਿਟਾਇਰਡ) ਨੇ ਦੱਸਿਆ ਕਿ ਫੇਜ਼-11 ਵਿੱਚ ਚਲ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਥਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਗਮਾਡਾ ਨੂੰ ਬੇਨਤੀ ਕੀਤੀ ਗਈ ਸੀ ਕਿ ਇਸ ਸਕੂਲ ਵਿੱਚ ਥਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਨਵੀਂ ਇਮਾਰਤ ਬਣਾਉਣ ਲੲ ਥਾਂ ਦਿੱਤੀ ਜਾਵੇ ਅਤੇ ਗਮਾਡਾ ਦੇ ਉੱਚ ਅਧਿਕਾਰੀਆਂ ਵਲੋੱ ਸਕੂਲ ਦਾ ਨਿਰੀਖਣ ਕਰਨ ਉਪਰੰਤ ਸਕੂਲ ਦੇ ਨੇੜੇ ਹੀ 2 ਏਕੜ ਥਾਂ ਦੇਣ ਦੀ ਲਈ ਸਹਿਮਤੀ ਦੇ ਦਿੱਤੀ ਹੈ। ਇਸਸਬੰਧੀ ਡੀਪੀਆਈ ਸੈਕੰਡਰੀ ਵਲੋੱ ਗਮਾਡਾ ਨੂੰ ਇਹ ਥਾਂ ਅਲਾਟ ਕਰਨ ਲਈ ਲਿਖਿਆ ਸੀ ਪਰੰਤੂ ਗਮਾਡਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋੱ ਪੱਤਰ ਦੀ ਲੋੜ ਹੈ ਜਿਸਤੇ ਉਹਨਾਂ ਸਿਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮਿਲ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਪ੍ਰਮੁੱਖ ਸਕੱਤਰ ਵਲੋੱ ਇਸ ਸਬੰਧੀ ਛੇਤੀ ਹੀ ਕਾਰਵਾਈ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸੇ ਦੌਰਾਨ ਇੱਥੋਂ ਦੇ ਸਰਕਾਰੀ ਹਾਈ ਸਕੂਲ ਕੁੰਭੜਾ ਵਿੱਚ ਕਮਰਿਆਂ ਦੀ ਘਾਟ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਕਾਫੀ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖਿਆ ਵਿਭਾਗ ਨੇ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਕੂਲ ਦੇ ਕਈ ਕਮਰਿਆਂ ਨੂੰ ਅਣਸੇਫ਼ ਕਰਾਰ ਦੇ ਕੇ ਢਾਹ ਦਿੱਤਾ ਸੀ ਲੇਕਿਨ ਨਵੇਂ ਕਮਰਿਆਂ ਦੀ ਉਸਾਰੀ ਲਈ ਕੋਈ ਗਰਾਂਟ ਨਹੀਂ ਦਿੱਤੀ। ਸਕੂਲ ਵਿੱਚ ਕਮਰਿਆਂ ਦੀ ਘਾਟ ਦੇ ਨਾਲ ਨਾਲ ਬੈਠਣ ਲਈ ਪੁਰੇ ਬੈਂਚ ਵੀ ਨਹੀਂ ਹਨ। ਜਿਸ ਕਾਰਨ ਰੁੱਖ ਦੀ ਛਾਵੇਂ ਬੱਚਿਆਂ ਦੀ ਕਲਾਸ ਲਗਾਉਣੀ ਪੈਂਦੀ ਹੈ। ਸਥਾਨਕ ਕੌਂਸਲਰ ਪਹਿਲਵਾਨ ਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਇੱਕ ਕਮਰੇ ਵਿੱਚ 3-3 ਕਲਾਸਾਂ ਦੇ ਬੱਚਿਆਂ ਨੂੰ ਬਿਠਾ ਕੇ ਪੜਾਉਣਾ ਪੈ ਰਿਹਾ ਹੈ। ਇਸ ਸਬੰਧੀ ਕਈ ਵਾਰ ਪਹਿਲੀ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਅੱਜ ਉਨ੍ਹਾਂ ਮੀਡੀਆ ਨੂੰ ਆਪਣੇ ਨਾਲ ਲਿਜਾ ਕੇ ਸਕੂਲ ਦਾ ਦੌਰਾ ਕਰਵਾਇਆ ਤਾਂ ਦੇਖਿਆ ਕਿ ਇੱਕ ਮਹਿਲਾ ਅਧਿਆਪਕ ਪਿੱਪਲ ਦੇ ਹੇਠ ਬੱਚਿਆਂ ਨੂੰ ਪੜਾ ਰਹੀ ਸੀ ਅਤੇ ਗਰਮੀ ਵਿੱਚ ਬੱਚਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਸੀ। ਹੁਣ ਉਨ੍ਹਾਂ ਨੇ ਸਾਰਿਆਂ ਪਾਸਿਓਂ ਤੋਂ ਥੱਕ ਹਾਰ ਕੇ ਮੇਅਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕੁੰਭੜਾ ਸਕੂਲ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ 6 ਕਮਰੇ ਬਣਾਏ ਜਾਣਗੇ। ਉਧਰ, ਕੌਂਸਲਰ ਹਰਪਾਲ ਸਿੰਘ ਚੰਨਾ ਨੇ ਦੱਸਿਆ ਕਿ ਮਟੌਰ ਵਿੱਚ ਦੋ ਸਰਕਾਰੀ ਸਕੂਲ ਹਨ। ਜਿਨ੍ਹਾਂ ਇੱਕ ਪ੍ਰਾਇਮਰੀ ਅਤੇ ਹਾਈ ਸਕੂਲ ਹੈ। ਇਨ੍ਹਾਂ ਦੋਵੇਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਕਮਰਿਆਂ ਦੀ ਭਾਰੀ ਘਾਟ ਹੈ। ਪ੍ਰਾਇਮਰੀ ਵਿੰਗ ਵਿੱਚ ਇੱਕ ਕਮਰੇ ਵਿੱਚ ਦੋ ਦੋ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਦੋਂ ਕਿ ਹਾਈ ਸਕੂਲ ਦੀ ਪਹਿਲੀ ਮੰਜ਼ਲ ’ਤੇ ਅੱਧੇ ਅਧੂਰੇ ਕਮਰਿਆਂ ਵਿੱਚ ਕਲਾਸਾਂ ਲਾਈਆਂ ਜਾ ਰਹੀਆਂ ਹਨ। ਮੇਅਰ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਇਨ੍ਹਾਂ ਸਕੂਲਾਂ ਵਿੱਚ ਵੀ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ