Share on Facebook Share on Twitter Share on Google+ Share on Pinterest Share on Linkedin ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਘਰ ’ਚ ਵੜਿਆ ਪੀੜਤ ਪਰਿਵਾਰ ਨੇ ਨਗਰ ਕੌਂਸਲ ਦੀ ਪ੍ਰਧਾਨ ’ਤੇ ਲਾਇਆ ਪੱਖਪਾਤ ਕਰਨ ਦਾ ਦੋਸ਼ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਅਪਰੈਲ: ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਸਥਿਤ ਵਾਰਡ ਨੰਬਰ 11 ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਘਰ ਅੰਦਰ ਵਡੇ ਗੰਦੇ ਪਾਣੀ ਨੇ ਇੱਕ ਪਰਿਵਾਰ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ। ਇਸ ਸਬੰਧੀ ਮੌਕੇ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਬਲਜਿੰਦਰ ਕੌਰ ਪਤਨੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਵਾਲੀ ਨਾਲੀ ਨੂੰ ਗੁਆਂਢੀ ਵੱਲੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਬਰਦਸਤੀ ਬੰਦ ਕਰ ਦਿੱਤਾ ਗਿਆ ਸੀ ਜਿਸ ਬਾਰੇ ਉਨ੍ਹਾਂ ਨਗਰ ਕੌਂਸਲ ਨੂੰ ਲਿਖਤ ਸ਼ਿਕਾਇਤ ਵੀ ਦਿੱਤੀ ਤੇ ਵਾਰ ਵਾਰ ਜਾ ਕੇ ਉਕਤ ਸਮਸਿਆ ਦੇ ਹੱਲ ਦੀ ਦੁਹਾਈ ਦਿੱਤੀ ਪਰ ਕੋਈ ਹੱਲ ਨਹੀਂ ਹੋ ਸਕਿਆ। ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਗੁਆਂਢੀ ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਦੀ ਸਹਿ ’ਤੇ ਉਨ੍ਹਾਂ ਦੇ ਘਰ ਅੱਗੇ ਨਾਲੀ ਨਹੀਂ ਬਣਨ ਦੇ ਰਹੇ ਜਦੋਂ ਕਿ ਉਨ੍ਹਾਂ ਨੇ ਸੀਵਰੇਜ ਦੇ ਕੁਨੈਕਸ਼ਨ ਲਈ ਵੀ ਅਪਲਾਈ ਕੀਤਾ ਹੈ ਤੇ ਉਨ੍ਹਾਂ ਨੂੰ ਕੁਨੈਕਸ਼ਨ ਲਈ ਦੂਰ ਤੋਂ ਪਾਈਪ ਪਾਊਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਸਭ ਦੇ ਬਾਵਜੂਦ ਉਨ੍ਹਾਂ ਨੂੰ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਘਰ ਅੰਦਰ ਖੜਨ ਵਾਲੇ ਗੰਦੇ ਪਾਣੀ ਨੂੰ ਉਹ ਬਾਲਟੀ ਨਾਲ ਬਾਹਰ ਕੱਢਦੇ ਹਨ ਜਿਸ ਕਾਰਨ ਉਨ੍ਹਾਂ ਦੇ ਹੱਥਾਂ ਨੂੰ ਬਿਮਾਰੀ ਲੱਗ ਗਈ ਹੈ ਤੇ ਆਉਣ ਵਾਲੇ ਸਮੇਂ ਵਿੱਚ ਅਗਰ ਹੱਲ ਨਾ ਹੋਇਆ ਤਾਂ ਘਰ ਵਿਚ ਉੱਠ ਰਹੀ ਬਦਬੂ ਕਾਰਨ ਕੋਈ ਭਿਆਨਕ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਘਰ ਦੇ ਦੋਨਾਂ ਪਾਸਿਆਂ ਤੋਂ ਨਾਲੀਆਂ ਬੰਦ ਕਰਕੇ ਪਾਣੀ ਦੀ ਨਿਕਾਸੀ ਠੱਪ ਕੀਤੀ ਗਈ ਹੈ। ਜਿਸ ਦੀ ਫਰਿਆਦ ਕਰਕੇ ਉਹ ਥੱਕ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਘਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਕੀ ਕਹਿਣਾ ਕੌਂਸਲ ਪ੍ਰਧਾਨ ਦਾ ਇਸ ਸਬੰਧੀ ਸੰਪਰਕ ਕਰਨ ਤੇ ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ ਅਗਰ ਅਜਿਹਾ ਕੁਝ ਹੈ ਤਾਂ ਉਸਦਾ ਜਲਦ ਹੱਲ ਕੀਤਾ ਜਾਵੇਗਾ। ਕੀ ਕਹਿਣਾ ਕਾਰਜ ਸਾਧਕ ਅਫਸਰ ਦਾ ਇਸ ਸਬੰਧੀ ਸੰਪਰਕ ਕਰਨ ’ਤੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਨੇ ਕਿਹਾ ਕਿ ਅਜਿਹਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਅਗਰ ਅਜਿਹਾ ਕੁਝ ਹੈ ਤਾਂ ਉਹ ਮੰਗਲਵਾਰ ਨੂੰ ਖ਼ੁਦ ਮੌਕਾ ਦੇਖ ਕੇ ਉਸ ਸਮੱਸਿਆ ਦਾ ਹੱਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ