Share on Facebook Share on Twitter Share on Google+ Share on Pinterest Share on Linkedin ਪਿੰਡ ਰਤਨਗੜ੍ਹ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਮਈ ਨੇੜਲੇ ਪਿੰਡ ਰਤਨਗੜ੍ਹ ਸਿੰਬਲ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਕੌਂਸਲਰ ਦਵਿੰਦਰ ਠਾਕੁਰ, ਰਾਜਦੀਪ ਹੈਪੀ ਅਤੇ ਰਣਜੀਤ ਸਿੰਘ ਪਡਿਆਲਾ ਵੱਲੋਂ ਵਰਦੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੌਂਸਲਰ ਦਵਿੰਦਰ ਠਾਕੁਰ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਕੂਲੀ ਵਿਦਿਆਰਥੀਆਂ ਦੀ ਕੀਤੀ ਜਾਂਦੀ ਮੱਦਦ ਦੀ ਲੜੀ ਤਹਿਤ ਇਸ ਸਾਲ ਵੀ ਸਕੂਲੀ ਵਿਦਿਆਰਥੀਆਂ ਨੂੰ ਜਰੂਰਤ ਅਨੁਸਾਰ ਵਰਦੀਆਂ ਭੇਂਟ ਕੀਤੀਆਂ ਗਈਆਂ ਜਿਸ ਵਿਚ ਲੜਕੀਆਂ ਨੂੰ ਸਲਵਾਰ ਸੂਟ ਅਤੇ ਲੜਕਿਆਂ ਨੂੰ ਪੈਂਟ ਕਮੀਜ ਦਿੱਤੀ ਗਈ। ਕੌਂਸਲਰ ਠਾਕੁਰ ਅਤੇ ਕੌਂਸਲਰ ਹੈਪੀ ਨੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਵਿਦਿਆਰਥੀਆਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸਕੂਲ ਦੀ ਮੁਖ ਅਧਿਆਪਕਾ ਕੁਲਵੰਤ ਕੌਰ ਪਤਨੀ ਕੁਲਦੀਪ ਸਿੰਘ ਐਡੀਸ਼ਨਲ ਐਸ.ਡੀ.ਓ ਪਾਵਰਕਾਮ ਅਤੇ ਅਧਿਆਪਕਾ ਕੁਲਵੰਤ ਕੌਰ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ