ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 3 ਮਈ
ਸਥਾਨਕ ਕਸਬਾ ਮਾਜਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਜਿਸ ਵਿੱਚ ਸਰਕਲ ਮਾਜਰੀ ਅਤੇ ਸਰਕਲ ਮੁੱਲਾਂਪੁਰ ਗਰੀਬਦਾਸ ਦੇ ਅਹੁਦੇਦਾਰਾਂ ਦੇ ਵਰਕਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਪੰਮਾ ਪ੍ਰਧਾਨ ਮਾਜਰੀ ਅਤੇ ਨਾਇਬ ਸਿੰਘ ਪ੍ਰਧਾਨ ਮੁੱਲਾਂਪੁਰ ਗਰੀਬਦਾਸ ਨੇ ਦੱਸਿਆ ਕਿ 12 ਮਈ ਨੂੰ ਚੱਪੜਚਿੜੀ ਵਿਖੇ ਮਨਾਏ ਜਾ ਰਹੇ ਫਤਿਹ ਦਿਵਸ ਸਬੰਧੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਮੁਹਾਲੀ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਵਰਕਰਾਂ ਅਤੇ ਅਹੁਦੇਦਾਰਾਂ ਦਾ ਮਨੋਬਲ ਉਚਾ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਥੱਲੇ ਇੱਕਜੁਟ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਹਰਦੀਪ ਸਿੰਘ ਖਿਜਰਾਬਾਦ ਜਨਰਲ ਸਕੱਤਰ ਜਿਲ੍ਹਾ ਮੁਹਾਲੀ, ਡਾਇਰੈਕਟਰ ਹਰਨੇਕ ਸਿੰਘ ਨੇਕੀ, ਡਾਇਰੈਕਟਰ ਗੁਰਮੀਤ ਸਿੰਘ ਸਾਂਟੂ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਐਸ.ਸੀ ਵਿੰਗ ਮੁਹਾਲੀ, ਸੰਜੇ ਕੁਮਾਰ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…