ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਦਾ ਚੇਅਰਮੈਨ ਲਾਲ ਸਿੰਘ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ
ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਦਾ ਵਫਦ ਮੰਡੀ ਬੋਰਡ ਦੇ ਚੇਅਰਮੈਨ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦਿਤਾ ਗਿਆ। ਵਫਦ ਵਿੱਚ ਵੀਰਇੰਦਰਜੀਤ ਸਿੰਘ ਪੁਰੀ, ਬਲਵਿੰਦਰ ਸਿੰਘ ਵਿਸਾਖਾ, ਹਰਜੀਤ ਸਿੰਘ, ਰਾਮ ਸਿੰਘ, ਅਮਰ ਸਿੰਘ ਅਤੇ ਗੋਪਾਲ ਚੰਦ ਆਦ ਸਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਵਿਸਾਖਾ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਪਿਛਲੇ 25 ਸਾਲਾਂ ਤੋਂ ਿਂੲਕੋ ਪੋਸਟ ਤੇ ਮੁਢਲੇ ਪੇ ਸਕੇਲ ਵਿੱਚ ਕੰਮ ਕਰ ਰਹੇ ਹਨ ਇਸ ਲਈ 15 ਸਾਲ ਦੀ ਸਰਵਿਸ ਉਪਰੰਤ ਦਰਜਾ-3 ਅਤੇ ਦਰਜਾ 4 ਨੂੰ ਉਚ ਪੋਸਟ ਦਾ ਤਰੱਕੀ ਸਕੇਲ ਤੁਰੰਤ ਦਿਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿੰਗ ਵਿੱਚ ਕੰਮ ਕਰਦੇ ਇਲੈਕਟ੍ਰੀਸ਼ਨ ਨੂੰ ਪੰਜਾਬ ਸਰਕਾਰ ਦੇ ਪੱਤਰ ਅਨੁਸਾਰ ਟੈਕਨੀਅਸ਼ਨ ਮੰਨਕੇ 2400,2800 ਅਤੇ 3200 ਦਾ ਗਰੇਡ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਵਫ਼ਦ ਨੂੰ ਭਰੋੋਸਾ ਦਿੱਤਾ ਕਿ ਉਹ ਇਸ ਮਸਲੇ ਪੁਰੀ ਹਮਦਰਦੀ ਅਤੇ ਪਹਿਲ ਦੇ ਅਧਾਰ ’ਤੇ ਵਿਚਾਰ ਕੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਕਰਵਾਉਣ ਲਈ ਭਰਪੂਰ ਯਤਨ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…