Share on Facebook Share on Twitter Share on Google+ Share on Pinterest Share on Linkedin ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ ਅਗਲੇ ਇੱਕ ਮਹੀਨੇ ਵਿੱਚ ਹੋਵੇਗਾ ਨਵੇਂ ਸਿਰਿਓਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਰਸਮੀ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਹੋਰ ਮਜਬੂਤ ਕਰਨ ਅਤੇ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਵਧੇਰੀ ਜਿੰਮੇਵਾਰੀ ਦੇਣ ਦੇ ਮਕਸਦ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰ ਗਠਨ ਕਰਨ ਦਾ ਫੈਸਲਾ ਲੈਂਦੇ ਹੋਏ ਪਹਿਲਾਂ ਤੋਂ ਮੌਜ਼ੂਦ ਸਾਰੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋੱ ਬਾਅਦ ਵੱਖ-ਵੱਖ ਪੱਧਰ ਤੇ ਵਿਚਾਰ ਵਟਾਂਦਰੇ ਤੋੱ ਬਾਅਦ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮਹਿਸੂਸ ਕੀਤਾ ਹੈ ਕਿ ਆਉਣ ਵਾਲੇ ਸਮੇ ਦੇ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਹਿਤ ਹੇਠਲੇ ਪੱਧਰ ਤੋੱ ਲੈ ਕੇ ਉਪਰ ਤੱਕ ਨਵੇੱ ਸਿਰੇ ਤੋੱ ਗਠਿਤ ਕੀਤਾ ਜਾਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਇਸ ਤਬਦੀਲੀ ਵਿੱਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿ ਪਾਰਟੀ ਦੇ ਪੁਰਾਣੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਨੂੰ ਹੋਰ ਵੱਧ ਸਨਮਾਨ ਦਿੱਤਾ ਜਾਵੇ ਅਤੇ ਇਸਦੇ ਨਾਲ ਨਾਲ ਨੌਂਜਵਾਨਾ, ਬੀਬੀਆਂ ਅਤੇ ਵੱਖ-ਵੱਖ ਵਰਗਾਂ ਦੇ ਆਗੂਆਂ, ਜਿਹਨਾਂ ਨੇ ਪਾਰਟੀ ਦੀ ਹਰ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਹੈ ਉਹਨਾਂ ਨੂੰ ਵੀ ਜਥੇਬੰਦੀ ਵਿੱਚ ਬਣਦੀ ਢੁਕਵੀਂ ਥਾਂ ਦਿੱਤੀ ਜਾਵੇਗੀ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਦੀਆਂ ਜੋਨ ਬਣਾ ਕੇ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਜੋ ਇੱਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਜਾ ਕੇ ਮੀਟਿੰਗਾਂ ਕਰਣਗੇ ਅਤੇ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਆਗੂਆਂ ਦੀਆਂ ਲਿਸਟਾਂ ਤਿਆਰ ਕਰਨਗੇ। ਇਸ ਦੌਰਾਨ ਉਨ੍ਹਾਂ ਆਗੂਆਂ ਦੀ ਵੀ ਜਾਂਚ ਕੀਤੀ ਜਾਵੇਗੀ ਜਿਹਨਾਂ ਦੇ ਸਬੰਧ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਵਿਰੋਧਤਾ ਕਰਨ ਦੀਆਂ ਸ਼ਿਕਾਇਤਾਂ ਪੁੱਜੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਦੇ ਕਿਸੇ ਵੀ ਉਸ ਆਗੂ ਨੂੰ ਪਾਰਟੀ ਦੀ ਜਥੇਬੰਦੀ ਵਿੱਚ ਕੋਈ ਵੀ ਥਾਂ ਨਹੀਂ ਦਿੱਤੀ ਜਾਵੇਗੀ ਜਿਸ ਵਲੋੱ ਕਿਸੇ ਵੀ ਪੱਧਰ ਤੇ ਪਾਰਟੀ ਦੀ ਮੁਖਾਲਫਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਿਹਨਾਂ ਸੀਨੀਅਰ ਆਗੂਆਂ ਦੀ ਜ਼ੋਨ ਵਾਈਜ਼ ਡਿਊਟੀ ਲਗਾਈ ਗਈ ਹੈ। ਉਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ ਨੂੰ ਜ਼ਿਲਾ ਲੁਧਿਆਣਾ ਸ਼ਹਿਰੀ ਅਤੇ ਦਿਹਾਤੀ ਅਤੇ ਕਪੂਰਥਲਾ, ਅਜੀਤ ਸਿੰਘ ਕੋਹਾੜ ਨੂੰ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ, ਡਾ. ਦਲਜੀਤ ਸਿੰਘ ਚੀਮਾ ਨੂੰ ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ, ਸ਼ਰਨਜੀਤ ਸਿੰਘ ਢਿੱਲੋਂ ਨੂੰ ਮੁਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਗਾ, ਗੁਲਜਾਰ ਸਿੰਘ ਰਾਣੀਕੇ ਨੂੰ ਬਠਿੰਡਾ ਅਤੇ ਸ਼੍ਰੀ ਮੁਕਤਸਰ ਸਾਹਿਬ, ਸਿਕੰਦਰ ਸਿੰਘ ਮਲੂਕਾ ਨੂੰ ਸੰਗਰੂਰ ਅਤੇ ਬਰਨਾਲਾ, ਪਰਮਿੰਦਰ ਸਿੰਘ ਢੀਂਡਸਾ ਨੂੰ ਪਟਿਆਲਾ ਅਤੇ ਮਾਨਸਾ, ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਫਿਰੋਜ਼ਪੁਰ, ਫਰੀਦਕੋਟ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੀ ਡਿਊਟੀ ਦਿੱਤੀ ਗਈ ਹੈ। ਉਪਰੋਕਤ ਸਾਰੇ ਆਗੂਆਂ ਦੇ ਨਾਲ ਦੋ-ਦੋ ਹੋਰ ਸੀਨੀਅਰ ਨੇਤਾਵਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਹ ਤਿੰਨ ਮੈਂਬਰੀ ਟੀਮ ਉਪਰੋਕਤ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਜਾ ਕੇ ਅਤੇ ਜਥੇਬੰਦੀ ਦੀਆਂ ਮੀਟਿੰਗਾਂ ਕਰਕੇ 30 ਮਈ ਤੱਕ ਆਪਣੀ ਰਿਪੋਰਟ ਸੌਂਪਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ