Share on Facebook Share on Twitter Share on Google+ Share on Pinterest Share on Linkedin ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ: ਚੇਅਰਮੈਨ ਭੰਗੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਮਈ: ਸ਼੍ਰੋਮਣੀ ਅਕਾਲੀ ਦਲ ਨਸ਼ੀਲੇ ਪਦਾਰਥਾਂ ਦੇ ਮੁੱਦੇ ’ਤੇ ਘਟੀਆ ਸਿਆਸਤ ਖੇਡ ਰਿਹਾ ਹੈ। ਉਹ ਇਸ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਹਕੀਕਤ ਤਾਂ ਇਹ ਹੈ ਕਿ ਲਗਭਗ ਡੇਢ ਮਹੀਨੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਦਾ ਲੱਕ ਤੋੜ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਭੰਗੂ ਚੇਅਰਮੈਨ ਕਿਸਾਨ ਖੇਤ ਤੇ ਮਜਦੂਰ ਸੈਲ ਜਿਲ੍ਹਾ ਮੁਹਾਲੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਸੱਤਾ ਸੰਭਾਲਣ ਮਗਰੋਂ ਇਕ ਮਹੀਨੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿਚ ਲਗਭਗ 50 ਫੀਸਦੀ ਦਾ ਵਾਧਾ ਹੋਇਆ ਹੈ। ਇਸ ਸਮੇਂ ਵਿੱਚ ਨਸ਼ਾ ਰੋਕੂ ਐਕਟ ਤਹਿਤ ਲਗਭਗ 800 ਕੇਸ ਦਰਜ ਕੀਤੇ ਗਏ ਤੇ ਲਗਭਗ ਇੱਕ ਹਜ਼ਾਰ ਦੇ ਕਰੀਬ ਲੋਕ ਗ੍ਰਿਫਤਾਰ ਕੀਤੇ ਗਏ। ਭੰਗੂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਸਰਕਾਰ ਦੀ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨਾਲ ਕਥਿਤ ਤੌਰ ‘ਤੇ ਮਿਲੀਭੁਗਤ ਸੀ। ਇਸ ਕਰਕੇ ਪੂਰੇ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦਾ ਧੰਦਾ ਫੈਲ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਅੁਨਸਾਰ ਨਸ਼ਿਆਂ ਦਾ ਜਾਲ ਤੋੜਨ ਲਈ ਵਚਨਬੱਧ ਹੈ ਤੇ ਹੁਣ ਤੱਕ ਕੀਤੇ ਗਏ ਅਪਰੇਸ਼ਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਤੇ ਆਉਣ ਵਾਲੇ ਸਮੇਂ ਵਿਚ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ। ਭੰਗੂ ਨੇ ਨਸ਼ਿਆਂ ਦੇ ਮੱਕੜਜਾਲ ਨੂੰ ਖਤਮ ਕਰਨ ਆਮ ਲੋਕਾਂ ਤੋਂ ਕੈਪਟਨ ਸਰਕਾਰ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਵਿਚ ਤਬਾਹ ਹੋਣ ਤੋਂ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ