Share on Facebook Share on Twitter Share on Google+ Share on Pinterest Share on Linkedin ਡੀਸੀ ਮੁਹਾਲੀ ਸ੍ਰੀਮਤੀ ਸਪਰਾ ਵੱਲੋਂ ਪਿੰਡ ਰਕੌਲੀ ਦੇ ਨਵੋਦਿਆ ਵਿਦਿਆਲੇ ਦਾ ਦੌਰਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਮਈ: ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਨੇੜਲੇ ਪਿੰਡ ਰਕੌਲੀ ਵਿੱਚ ਚੱਲ ਰਹੇ ਨਵੋਦਿਆ ਵਿਦਿਆਲੇ ਦਾ ਦੌਰਾ ਕੀਤਾ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨਾਲ ਕੀਤੇ ਇਸ ਦੌਰੇ ਦੌਰਾਨ ਉਨ੍ਹਾਂ ਵਿਦਿਆਲੇ ਦੇ ਪ੍ਰਬੰਧਾਂ, ਸਿੱਖਿਆ ਦੇ ਮਿਆਰ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸੰਸਥਾ ਦਾ ਦੌਰਾ ਕਰਦਿਆਂ ਜਮਾਤਾਂ ਦੇ ਕਮਰਿਆਂ, ਵਿਦਿਆਰਥੀਆਂ ਦੇ ਹੋਸਟਲਾਂ, ਰਹਿਣ-ਸਹਿਣ ਦੇ ਪ੍ਰਬੰਧ, ਮੈਸ ਅਤੇ ਹੋਰ ਪ੍ਰਬੰਧ ਦੇਖੇ ਤਾਂ ਜੋ ਭਵਿੱਖ ਵਿਚ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਪੜ੍ਹਾਈ ਦੇ ਮਿਆਰ ਤੇ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸੰਸਥਾ ਦੀ ਪ੍ਰਿੰਸੀਪਲ ਆਭਾ ਗੁਪਤਾ ਨੇ ਡੀ.ਸੀ ਨੂੰ ਸੰਸਥਾ ਦੀ ਕਾਰਗੁਜ਼ਾਰੀ ਸਬੰਧੀ ਜਾਣੂੰ ਕਰਵਾਇਆ। ਇਸੇ ਦੌਰਾਨ ਲੋਕਾਂ ਦੀ ਮੰਗ ਤੇ ਡਿਪਟੀ ਕਮਿਸ਼ਨਰ ਨੇ ਨਵੋਦਿਆ ਵਿਦਿਆਲੇ ਨੂੰ ਜਾਣ ਵਾਲੀ ਸੜਕ ਦੇ ਕੱਚੇ ਹਿੱਸੇ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ। ਡੀ.ਸੀ ਸ੍ਰੀਮਤੀ ਸਪਰਾ ਨੇ ਮੌਕੇ ਉਤੇ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੱਦ ਕੇ ਸੜਕ ਦੇ ਨਿਰਮਾਣ ਸਬੰਧੀ ਕਾਰਵਾਈ ਸ਼ੁਰੂ ਕਰਨ ਅਤੇ ਇਸ ਸਬੰਧੀ ਐਸਟੀਮੇਟ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਗੰਭੀਰ ਸਮਸਿਆ ਦਾ ਹਲ ਹੋ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਰਿੰਦਰ ਸਿੰਘ ਸਿੱਧੂ, ਸਰਪੰਚ ਕੁਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ