Share on Facebook Share on Twitter Share on Google+ Share on Pinterest Share on Linkedin ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਸਿੱਧੂ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਬੀਤੇ 16 ਵਰ੍ਹਿਆਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਠੇਕਾ ਪ੍ਰਣਾਲੀ ਅਧੀਨ ਨਿਗੂਣੇ ਮਿਹਨਤਾਨੇ ‘ਤੇ ਕੰਮ ਕਰ ਰਹੇ ਕਾਮਿਆਂ ਨੇ ਪੱਕੇ ਹੋਣ ਦੀ ਮੰਗ ਕਰਦਾ ਮੰਗ-ਪੱਤਰ ਮੁੱਖ-ਮੰਤਰੀ ਤੱਕ ਪੁੱਜਦਾ ਕਰਨ ਲਈ ਪਸਸਫ਼ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਉਹਨਾਂ ਦੇ ਗ੍ਰਹਿ ਵਿਖੇ ਸੌਂਪਿਆ। ਪਸਸਫ਼ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਠੇਕਾ ਪ੍ਰਣਾਲੀ ਅਧੀਨ ਪੰਪ ਓਪਰੇਟਰ, ਡਾਟਾ ਐਂਟਰੀ ਓਪਰੇਟਰ, ਬਿੱਲ ਡਿਸਟ੍ਰੀਬਿਊਟਰ, ਮੀਟਰ ਰੀਡਰ, ਪਲੰਬਰ, ਸੀਵਰਮੈਨ, ਇਲੈਕਟ੍ਰੀਸ਼ੀਅਨ, ਮਾਲੀ, ਚੌਕੀਦਾਰ, ਫ਼ਿਟਰ, ਹੈਲਪਰ, ਕੀ-ਮੈਨ, ਵ੍ਹੀਕਲ ਡਰਾਈਵਰ ਆਦਿ ਅਹੁਦਿਆਂ ਤੇ ਪੱਕੇ ਹੋਣ ਦੀ ਆਸ ਵਿੱਚ ਕੰਮ ਕਰ ਰਹੇ ਇਹਨਾਂ ਕਾਮਿਆਂ ਦੀ ਉਜ਼ਰਤ ਦਾ ਸ਼ੋਸ਼ਣ ਹੋ ਰਿਹਾ ਹੈ, ਜੋਕਿ ਸੰਵਿਧਾਨ ਵਿਰੁੱਧ ਹੈ ਅਤੇ ਸਰਕਾਰ ਅਤੇ ਸਮਾਜ ਵੱਲੋਂ ਕੀਤਾ ਜਾ ਰਿਹਾ ਕੋਝਾ ਮਜ਼ਾਕ ਹੈ। ਉਹਨਾਂ ਕਿਹਾ ਕਿ ਅਤਿ ਦੀ ਮਹਿੰਗਾਈ ਦੇ ਇਸ ਦੌਰ ਵਿੱਚ ਇਹਨਾਂ ਕਾਮਿਆਂ ਨੂੰ ਮਿਲਦਾ ਨਿਗੂਣਾ ਮਿਹਨਤਾਨਾ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਕਿਹਾ ਜਾ ਸਕਦਾ। ਪੀ.ਡਬਲਿੳ.ੂਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਕੰਟਰੈਕਟ ਵਿੰਗ ਦੇ ਪ੍ਰਧਾਨ ਵਿਜੇ ਕੁਮਾਰ ਲਾਹੌਰੀਆ, ਜਰਲ ਸਕੱਤਰ ਅਮਰਜੀਤ ਸਿੰਘ, ਚੇਅਰਮੈਨ ਦਵਿੰਦਰ ਸਿੰਘ, ਕੈਸ਼ੀਅਰ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਕਾਮਿਆਂ ਨੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇ ਨਿਰਦੇਸ਼ ਅਨੁਸਾਰ ਕੱਚੇ ਕਾਮਿਆਂ ਨੂੰ ਵੀ ਬਰਾਬਰ ਕੰਮ ਕਰਦੇ ਰੈਗੂਲਰ ਕਰਮਚਾਰੀਆਂ ਵਾਂਗ ਬਰਾਬਰ ਉਜ਼ਰਤ ਦਿੱਤੀ ਜਾਵੇ। ਉਹਨਾਂ ਵਿਧਾਇਕ ਨੂੰਚੇਤਾ ਕਰਵਾਇਆ ਕਿ ਮੌਜੂਦਾ ਸੱਤਾਧਾਰੀ ਪਾਰਟੀ ਦੇ ਚੋਣ ਮੈਨੀਫ਼ੈਸਟੋ ਵਿੱਚ ਵੀ ਹਰ ਤਰ੍ਹਾਂ ਦੇ ਕੱਚੇ ਕਾਮਿਆਂ ਨੂੰ ਸੱਤਾ ਵਿੱਚ ਆਉਂਦਿਆਂ ਹੀ ਪੱਕਿਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ।ਵਫ਼ਦ ਵਿੱਚ ਸ਼ਾਮਲ ਕਰਮਚਾਰੀਆਂ ਨੇ ਵਿਧਾਨ ਕਾਰ ਬਲਬੀਰ ਸਿੰਘ ਸਿੱਧੂ ਨੂੰ ਬੇਨਤੀ ਕੀਤੀ ਕਿ ਉਹ ਮੁੱਖ-ਮੰਤਰੀ ਨਾਲ਼ ਆਪਣੀ ਨਿੱਜੀ ਨੇੜਤਾ ਸਦਕਾ ਇਹ ਮੰਗ-ਪੱਤਰ ਉਹਨਾਂ ਤੱਕ ਪੁੱਜਦਾ ਕਰਕੇ ਇਹਨਾਂ ਕਰਮਚਾਰੀਆਂ ਨੂੰ ਪੱਕਾ ਕਰਨਾ ਯਕੀਨੀ ਬਣਾਉਣ। ਵਿਧਾਨਕਾਰ ਨੇ ਵਫ਼ਦ ਦੀ ਮੰਗ ਨਾਲ਼ ਸਹਿਮਤ ਹੁੰਦਿਆਂ ਮੁੱਖ ਮੰਤਰੀ ਨਾਲ਼ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਦੇ ਇਸ ਵਫ਼ਦ ਵਿੱਚ ਜਥੇਬੰਦੀ ਦੇ ਰੈਗੂਲਰ ਵਿੰਗ ਦੇ ਮੁਲਾਜ਼ਮ ਦਰਸ਼ਨ ਸਿੰਘ, ਕਰਮਾਪੁਰੀ, ਗੁਰਬਿੰਦਰ ਸਿੰਘ, ਅਜਮੇਰ ਸਿੰਘ ਲੌਂਗੀਆ, ਸਵਰਨ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ ਤੋਂ ਬਿਨਾਂ ਬਲਵਿੰਦਰ ਸਿੰਘ, ਸਤਪਾਲ, ਹਰਕੇਸ਼ਰਾਣਾ, ਰਿਸ਼ੀਪਾਲ, ਕੁਲਦੀਪ ਸਿੰਘ, ਅਮਰਜੀਤ ਸਿੰਘ, ਸੇਵਾ ਸਿੰਘ, ਸਤਿੰਦਰ ਯਾਦਵ, ਰਾਮ ਕੁਮਾਰ, ਤਰਲੋਚਨ ਸਿੰਘ, ਹਰਮੇਸ਼ ਕੁਮਾਰ, ਪਾਰਸ ਨਾਥ, ਹਰਪਾਲ ਸਿੰਘ, ਗੁਰਦੇਵ ਸਿੰਘ, ਵਦੇਸ਼ ਕੁਮਾਰ, ਸਰਬਜੀਤ ਸਿੰਘ, ਪਵਨ ਕੁਮਾਰ, ਮੋਹਨ ਸਿੰਘ, ਰਾਕੇਸ਼ ਕੁਮਾਰ, ਹਰਵਿੰਦਰ ਸਿੰਘ, ਹਰਦੀਪ ਸਿੰਘ, ਗੁਰਜੰਟ ਸਿੰਘ, ਜੌਨੀ ਅਤੇ ਹੋਰ ਕਰਮਚਾਰੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ