Share on Facebook Share on Twitter Share on Google+ Share on Pinterest Share on Linkedin ਕੇਜਰੀਵਾਲ ਦਾ ਭ੍ਰਿਸ਼ਟ ਚਿਹਰਾ ਨੰਗਾ ਹੋਇਆ, ਤੁਰੰਤ ਅਸਤੀਫਾ ਦੇਵੇ: ਕੈਪਟਨ ਅਮਰਿੰਦਰ ਸਿੰਘ ਸੀਬੀਆਈ ਜਾਂਚ ਦੀ ਮੰਗ, ਦਿੱਲੀ ਦੇ ਲੈਫਟੀਨੈਂਟ ਗਵਰਨਰ ਕੋਲੋਂ ਆਪ ਸਰਕਾਰ ਦੇ ਖਿਲਾਫ਼ ਕਾਰਵਾਈ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਤਰਨਤਾਰਨ, 7 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਮੰਗਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਲਾਕਮਾਨ ਦਾ ਭ੍ਰਿਸ਼ਟ ਚਿਹਰਾ ਸਾਰਿਆਂ ਸਾਹਮਣੇ ਨੰਗਾ ਹੋ ਚੁੱਕਾ ਹੈ ਅਤੇ ਹੁਣ ਉਸ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ। ਪੱਤਰਕਾਰਾ ਨਾਲ ਗਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਚਿਰਾਂ ਤੋਂ ਇਹ ਕਹਿੰਦੀ ਆ ਰਹੀ ਸੀ ਕਿ ਕੇਜਰੀਵਾਲ ਇਕ ਲੁਟੇਰਾ ਹੈ ਜਿਸ ਦਾ ਇਕੋ-ਇਕ ਹਿੱਤ ਆਪਣੀਆਂ ਜੇਬਾਂ ਭਰਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਤੇ ਉਸ ਦੀ ਪਾਰਟੀ ਵਿਰੁੱਧ ਕੁਝ ਮਹੀਨਿਆਂ ਤੋਂ ਲੱਗ ਰਹੇ ਦੋਸ਼ਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਕੇਜਰੀਵਾਲ ਨੂੰ ਬਹੁਤ ਸਮਾਂ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਨਾਲ ਹੀ ਆਖਿਆ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਆਪ ਲੀਡਰ ਹੁਣ ਵੀ ਅਸਤੀਫਾ ਨਹੀਂ ਦੇਵੇਗਾ। ਸ਼ਹੀਦ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਤੋਂ ਬਾਅਦ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਕੇਜਰੀਵਾਲ ਵਿਰੁੱਧ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕੇਜਰੀਵਾਲ ਦੀ ਭਰੋਸੇਯੋਗਤਾ ਖੁੱਸਗਈ ਹੈ ਅਤੇ ਉਸ ਦੀ ਪਾਰਟੀ ਹੁਣ ਪਹਿਚਾਣ ਦੇ ਸੰਕਟ ਨਾਲ ਜੂਝ ਰਹੀ ਹੈ ਅਤੇ ਦਿੱਲੀ ਵਿਚ ਉਸ ਦੇ ਸ਼ਾਸਨ ’ਤੇ ਕੋਈ ਝਲਕ ਨਹੀਂ ਰਹੀ। ਉਨ੍ਹਾਂ ਆਖਿਆ ਕਿ ਆਪ ਨੂੰ ਕੌਮੀ ਰਾਜਧਾਨੀ ਵਿਚ ਨਵੇਂ ਸਿਰਿਓਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ ਕਿਉਂ ਜੋ ਦਿੱਲੀ ਦੇ ਲੋਕ ਈਮਾਨਦਾਰ ਅਤੇ ਸਾਫ ਸੁਥਰੀ ਸਰਕਾਰ ਦੇ ਹਾਮੀ ਹਨ। ਮੁੱਖ ਮੰਤਰੀ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਅਪੀਲ ਕੀਤੀ ਕਿ ਕੇਜਰੀਵਾਲ ਅਤੇ ਉਸ ਦੀ ਸਰਕਾਰ ਦੇ ਕੁਸਾਸ਼ਨ ਤੋਂ ਲੋਕਾਂ ਨੂੰ ਮੁਕਤ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕੇਜਰੀਵਾਲ ਨੇ ਦੋ ਸਾਲ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਨਾਅਰੇ ਦੀ ਆੜ ਵਿਚ ਦਿੱਲੀ ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕੀਤੀ ਸੀ ਪਰ ਉਹ ਸੱਚ ’ਤੇ ਲੰਮਾ ਸਮਾਂ ਪਰਦਾ ਨਹੀਂ ਪਾ ਸਕਿਆ। ਉਨ੍ਹਾਂ ਆਖਿਆ ਕਿ ਕੇਜਰੀਵਾਲ ਨੂੰ ਹੁਣ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ, ਇਸ ਤੋਂ ਪਹਿਲਾਂ ਕਿ ਪੰਜਾਬ ਵਿਚ ਹਾਲ ਹੀ ਵਿਚ ਦੋ ਮਹੀਨੇ ਪਹਿਲਾਂ ਹੋਈਆਂ ਚੋਣਾਂ ਵਾਂਗ ਦਿੱਲੀ ਦੇ ਲੋਕ ਵੀ ਉਸ ਦਾ ਉਹੀ ਹਸ਼ਰ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਦਿੱਲੀ ਦੇ ਸਾਬਕਾ ਜਲ ਮੰਤਰੀ ਕਪਿਲ ਮਿਸ਼ਰਾ ਵੱਲੋਂ ਕੇਜਰੀਵਾਲ ਵਿਰੁੱਧ ਲਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਉਹ ਸਿਆਸੀ ਤੂਫਾਨ ਦਾ ਕੇਂਦਰ ਬਣੇ ਹੋਏ ਹਨ। ਮਿਸ਼ਰਾ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਵੱਲੋਂ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਪਾਸੋਂ ਦੋ ਕਰੋੜ ਰੁਪਏ ਰਿਸ਼ਵਤ ਵਜੋਂ ਲੈਣ ਦਾ ਮੌਕਾ ਉਨ੍ਹਾਂ ਨੇ ਆਪਣੇ ਅੱਖੀਂ ਦੇਖਿਆ ਹੈ। ਇਸ ’ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੇ ਚਿਹਰੇ ਤੋਂ ਆਖਰ ਨਾਕਾਬ ਉਤਰ ਗਿਆ ਹੈ ਜਿਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਕੇਜਰੀਵਾਲ ਦੇ ਆਪਣੇ ਹੀ ਸੀਨੀਅਰ ਸਾਥੀਆਂ ਵੱਲੋਂ ਉਸ ਦੇ ਭ੍ਰਿਸ਼ਟਾਚਾਰ ਨੂੰ ਅੱਖੀਂ ਤੱਕਣ ਬਾਰੇ ਦਿੱਤੇ ਬਿਆਨ ਨਾਲ ਆਪ ਲੀਡਰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਲਈ ਆਪਣਾ ਨੈਤਿਕ ਆਧਾਰ ਗੁਆ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵਿੱਚ ਪਾਰਟੀ ਵਿੱਚ ਪੈਦਾ ਹੋ ਰਹੀ ਖਿੱਚੋਤਾਣ ਅਤੇ ਆਪ ਲੀਡਰਾਂ ਖਿਲਾਫ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀਆਂ ਵਾਪਰੀਆਂ ਘਟਨਾਵਾਂ ਨਾਲ ਉਨ੍ਹਾਂ ਦੇ ਉਸ ਸਟੈਂਡ ਦੀ ਪੁਸ਼ਟੀ ਹੋ ਗਈ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਹ ਝੂਠੇ ਤੇ ਧੋਖੇਬਾਜ਼ਾਂ ਦੀ ਪਾਰਟੀ ਹੈ ਜਿੱਥੇ ਨੈਤਿਕਤਾ ਤੇ ਦਿਆਨਤਦਾਰੀ ਦੀ ਕੋਈ ਵੁੱਕਤ ਨਹੀਂ ਹੈ। ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਤੇ ਉਸ ਦੀ ਪਾਰਟੀ ਦੇ ਲੀਡਰਾਂ ਵੱਲੋਂ ਚੋਣਾਂ ਦੌਰਾਨ ਮਾਰੇ ਝੂਠ ਸੁਣੇ ਅਤੇ ਬਹੁਤ ਸਿਆਣਪ ਵਰਤਦਿਆਂ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਪ ਦੇ ਆਪਣੇ ਲੀਡਰਾਂ ਤੇ ਵਰਕਰਾਂ ਨੇ ਪਾਰਟੀ ਵਿੱਚ ਨੈਤਿਕਤਾ ਦੀ ਘਾਟ ਦੇ ਪਾਜ ਉਘੇੜੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਾਇਦ ਹੀ ਕੋਈ ਆਪ ਲੀਡਰ ਭ੍ਰਿਸ਼ਟਾਚਾਰ, ਅਪਰਾਧਿਕ ਪਿਛੋਕੜ ਅਤੇ ਚਰਿੱਤਰ ਦੇ ਮਾਪਦੰਡਾਂ ’ਤੇ ਖਰਾ ਉਤਰਿਆ ਹੋਵੇ ਜਦਕਿ ਇਹ ਤਿੰਨੇ ਪੱਖ ਕਿਸੇ ਵੀ ਪਾਰਟੀ ਲਈ ਆਧਾਰ ਤੈਅ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਖੁਦ ਤਾਂ ਸਿਆਸੀ ਪਾਰਟੀਆਂ ਤੇ ਲੀਡਰਾਂ ਲਈ ਉਚ ਨੈਤਿਕਤਾ ਲਈ ਆਵਾਜ਼ ਉਠਾਉਂਦੇ ਰਹੇ ਹਨ ਪਰ ਰਿਸ਼ਵਤ ਲੈਣ ਦੇ ਦੋਸ਼ਾਂ ਨੇ ਉਨ੍ਹਾਂ ਦੇ ਸਿਆਸੀ ਕੈਰੀਅਰ ਦੀ ਨੀਂਵਾਣ ਨੂੰ ਛੂਹਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ