Share on Facebook Share on Twitter Share on Google+ Share on Pinterest Share on Linkedin ਆਸ਼ਮਾ ਇੰਟਰ ਨੈਸ਼ਨਲ ਸਕੂਲ ਵਿੱਚ ਮਨਾਇਆ ਮਾਂ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ: ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿੱਚ ਮਾਂ ਦੇ ਪਿਆਰ ਨੂੰ ਸਮਰਪਿਤ ਮਦਰ ਡੇ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਜਿਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਨੇ ਖੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਛੋਟੇ-ਛੋਟੇ ਬੱਚਿਆਂ ਨੇ ਮਾਤਰ ਦਿਵਸ ਨਾਲ ਸਬੰਧਿਤ ਗੀਤ ਨਾ ਹੋਈ ਇਸ ਤੋਂ ਅਤੇ ਡਾਂਸ ਪੇਸ਼ ਕੀਤਾ, ਜਿਨ੍ਹਾਂ ਦਾ ਉਨ੍ਹਾਂ ਦੇ ਮਾਪਿਆਂ ਨੇ ਖੂਬ ਆਨੰਦ ਮਾਣਿਆ। ਇਸ ਦੌਰਾਨ ਕਈ ਮਾਪੇ ਆਪਣੇ ਬੱਚਿਆਂ ਨਾਲ ਸਟੇਜ ਤੇ ਥਿਰਕਦੇ ਨਜ਼ਰ ਆਏ। ਇਸ ਦੇ ਨਾਲ ਹੀ ਛੋਟੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਸਕਿਪਿੰਗ ਰੇਸ, ਫਿੱਲ-ਅੱਪ ਥੋਟਸ ,ਸਾੜੀ ਲਗਾਉਣਾ,ਮਿਊਜ਼ਿਕ ਚੇਅਰ ਆਦਿ ਖੇਡਾਂ ਨੇ ਮਾਹੌਲ ਨੂੰ ਹੋਰ ਖ਼ੁਸ਼ਨੁਮਾ ਬਣਾ ਦਿਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੀਆਂ ਮਾਤਾਵਾਂ ਨੂੰ ਸਕੂਲ ‘ਚ ਆਪਣੇ ਹੱਥਾਂ ਨਾਲ ਬਣਾਏ ਕਾਰਡ ਅਤੇ ਤੋਹਫ਼ੇ ਭੇਟ ਕੀਤੇ ਗਏ। ਇਸ ਦੇ ਇਲਾਵਾ ਮਾਂਵਾਂ ਦੇ ਸਲਾਦ ਬਣਾਉਣ ਅਤੇ ਵੱਖ ਵੱਖ ਡਿਸ਼ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪਿੰ੍ਰਸੀਪਲ ਅਮਰਪ੍ਰੀਤ ਕੌਰ ਨੇ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਾਂ ਧਰਤੀ ਦੇ ਰੱਬ ਦਾ ਦੂਜਾ ਰੂਪ ਹੈ ਅਤੇ ਇਹ ਮਾਂ ਹੀ ਹੁੰਦੀ ਹੈ ਆਪਣੇ ਬੱਚੇ ਦੇ ਪਾਲਨ ਪੋਸ਼ਣ ਵਿੱਚ ਸਾਰੀ ਉਮਰ ਲਗਾ ਦਿੰਦੀ ਹੈ। ਉਨ੍ਹਾਂ ਨੌਕਰੀ ਪੇਸ਼ਾ ਮਾਵਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਕਿ ਬੇਸ਼ੱਕ ਅੱਜ ਸਮਾਂ ਕਾਫੀ ਬਦਲ ਚੁੱਕਾ ਹੈ ਅਤੇ ਸਮੇਂ ਦੇ ਹਾਣੀ ਬਣ ਕੇ ਅੱਜ ਅੌਰਤਾਂ ਨੂੰ ਵੀ ਨੌਕਰੀਆਂ ਕਰਨ ਕਰਕੇ ਵਿਅਸਤ ਹੋ ਜਾਂਦੀਆਂ ਹਨ ਪਰ ਉਨ੍ਹਾਂ ਨੂੰ ਵੀ ਇਹੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਬਣਦਾ ਵਕਤ ਦੇਣ। ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਸਾਰੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਮਾਪਿਆਂ ਦੇ ਨਾਲ ਨਾਲ ਦੇਸ਼ ਦਾ ਵੀ ਭਵਿਖ ਹੁੰਦੇ ਹਨ, ਉਨ੍ਹਾਂ ਦਾ ਖਿਆਲ ਰੱਖਣ ਲਈ ਵੀ ਮਾਪਿਆਂ ਨੂੰ ਪੂਰਾ ਧਿਆਨ ਅਤੇ ਸਮਾਂ ਦੇਣਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਹਾਜਿਰ ਮਾਪਿਆਂ ਨਾਲ ਸਕੂਲ ਦੌਰਾਨ ਬੱਚਿਆਂ ਨਾਲ ਹੋਣ ਵਾਲੇ ਤਜਰਬੇ ਵੀ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ