Share on Facebook Share on Twitter Share on Google+ Share on Pinterest Share on Linkedin Balbir Sidlhu, Congress candidate from Mohali assembly seat, relex and busy on mobile , on the eve of polling day at his residence , phase V11 in Mohali on Friday ਚੋਣ ਹਾਰੇ ਉਮੀਦਵਾਰਾਂ ਨੇ ਧਾਂਦਲੀ ਬਾਰੇ ਸ਼ਿਕਾਇਤ ’ਤੇ ਕਰਵਾਈ ਨਾ ਕਰਨ ਦਾ ਲਾਇਆ ਦੋਸ਼ ਸਮਾਜ ਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਸੂਚਨਾ ਦੇ ਅਧਿਕਾਰ ਤਹਿਤ ਮੰਗ ਜਾਣਕਾਰੀ ਮੰਗ ਕੇ ਪ੍ਰਸ਼ਾਸਨ ਦੀ ਨੀਂਦ ਉਡਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਜਨਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੋਰਾਨ ਮੁਹਾਲੀ ਵਿਧਾਨਸਭਾ ਹਲਕੇ ਤੋੱ ਚੋਣ ਲੜਣ ਵਾਲੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ, ਡੈਮੋਕ੍ਰੇਟਿਕ ਸਵਰਾਜ ਪਾਰਟੀ, ਪਰਮਜੀਤ ਸਿੰਘ ਪੱਡਾ, ਬੀਬੀ ਕਮਲਜੋਤ ਕੌਰ, ਸਰਬਜੀਤ ਸਿੰਘ, ਕਿਸ਼ੋਰ ਕੁਮਾਰ ਅਤੇ ਕੁਲਜੀਤ ਸਿੰਘ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕਾਂਪਲੈਕਸ ਵਿੱਚ ਇਕੱਤਰ ਹੋ ਕੇ ਇਸ ਗੱਲ ਤੇ ਰੋਸ ਜਾਹਿਰ ਕੀਤਾ ਗਿਆ ਕਿ ਉਹਨਾਂ ਵੱਲੋੱ ਬੀਤੀ 22 ਮਾਰਚ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਚੋਣ ਕਮਿਸ਼ਨ ਪੰਜਾਬ ਅਤੇ ਭਾਰਤ ਦੇ ਚੋਣ ਕਮਿਸ਼ਨਰ ਨੂੰ ਭੇਜੀਆਂ ਗਈਆਂ ਸਿਕਾਇਤਾਂ ਤੇ ਹੁਣ ਤੱਕ ਕੋਈ ਕਾਰਵਾਈ ਨਹੀੱ ਕੀਤੀ ਗਈ। ਇਸ ਸਬੰਧੀ ਬਲਵਿੰਦਰ ਸਿੰਘ ਕੁੰਭੜਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਦੀ ਮੰਗ ਕੀਤੀ ਹੈ ਕਿ ਉਹਨਾਂ ਵੱਲੋਂ ਦਿੱਤੀ ਗਈ ਉਕਤ ਸ਼ਿਕਇਤ ਦੇ ਮੌਜੂਦਾ ਸਟੇਟਸ ਬਾਰੇ ਜਾਣਕਾਰੀ ਦਿੱਤੀ ਜਾਵੇ। ਸ੍ਰੀ ਬਲਵਿੰਦਰ ਕੁੰਭੜਾ ਅਤੇ ਕਮਲਜੋਤ ਕੌਰ ਅਤੇ ਹੋਰਨਾਂ ਉਮੀਦਵਾਰਾਂ ਨੇ ਦੱਸਿਆ ਕਿ ਵਿਧਾਨਸਭਾ ਹਲਕਾ-53 (ਐਸਏਐਸ ਨਗਰ) ਵਿੱਚ ਚੋਣਾਂ ਲਈ ਕੁੱਲ 225 ਪੋਲਿੰਗ ਬੂਥ ਬਣਾਏ ਗਏ ਸੀ ਪ੍ਰੰਤੂ ਹੈਰਾਨੀ ਦੀ ਗੱਲ ਇਹ ਹੈ ਕਿ ਹਲਕਾ ਮੁਹਾਲੀ ਦੀ ਰਿਟਰਨਿੰਗ ਅਫਸਰ ਵੱਲੋੱ ਇਸ ਸੰਬੰਧੀ ਵੋਟਾਂ ਪੈਣ ਤੋੱ ਬਾਅਦ ਹਲਕੇ ਵਿੱਚ ਪਈਆਂ ਵੋਟਾਂ ਦੇ 270 ਬੂਥ ਅਤੇ ਇੰਨੀਆਂ ਹੀ ਮਸ਼ੀਨਾਂ ਹੋਣ ਦੀ ਗੱਲ ਲਿੱਖੀ ਗਈ ਸੀ। ਉਹਨਾਂ ਦੱਸਿਆ ਕਿ ਇਹ ਮਾਮਲਾ ਉਹਨਾਂ ਦੀ ਜਾਣਕਾਰੀ ਵਿੱਚ 11 ਮਾਰਚ ਨੂੰ ਚੋਣਾਂ ਦਾ ਨਤੀਜਾ ਐਲਾਨੇ ਜਾਣ ਤੋਂ ਬਾਅਦ ਉਜਾਗਰ ਹੋਇਆ ਸੀ ਜਿਸ ਸਬੰਧੀ ਉਹਨਾਂ ਸਮੇਤ 6 ਉਮੀਦਵਾਰਾਂ ਵੱਲੋੱ 22 ਮਾਰਚ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਚੋਣ ਕਮਿਸ਼ਨਰ ਪੰਜਾਬ ਅਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਕਰਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਸ ਸਬੰਧੀ ਕੋਈ ਕਾਰਵਾਈ ਨਾ ਹੋਣ ਤੇ ਉਹਨਾਂ ਵੱਲੋਂ ਬੀਤੀ 11 ਅਪ੍ਰੈਲ ਨੂੰ ਇਸ ਸੰਬੰਧੀ ਯਾਦ ਪੱਤਰ ਵੀ ਦਿੱਤਾ ਗਿਆ ਸੀ ਪਰੰਤੂ ਹੁਣ ਤੱਕ ਇਸ ਸੰਬੰਧੀ ਕਿਸੇ ਵੀ ਅਫਸਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਵਿੱਚ ਸੱਤਾ ਤੇ ਕਾਬਿਜ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਵੱਲੋੱ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਮਿੱਥੇ ਸਮੇੱ ਵਿੱਚ ਕੰਮ ਮੁਕੰਮਲ ਕਰਨ ਲਈ ਪਾਬੰਦ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਉਹਨਾਂ ਦੀ ਸ਼ਿਕਾਇਤ ਤੇ ਡੇਢ ਮਹੀਨੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਇਸ ਸੰਬੰਧੀ ਉਹਨਾ ਸਾਰਿਆ ਵੱਲੋੱ ਸੂਚਨਾ ਦੇ ਅਧਿਕਾਰ ਤਹਿਤ ਡਿਪਟੀ ਕਮਿਸ਼ਨਰ ਤੋੱ ਜਾਣਕਾਰੀ ਮੰਗੀ ਹੈ ਕਿ ਉਹਨਾਂ ਨੂੰ ਦੱਸਿਆ ਜਾਵੇ ਕਿ ਉਹਨਾਂ ਦੀ ਸ਼ਿਕਾਇਤ ਤੇ ਕੀ ਕਾਰਵਾਈ ਹੋਈ ਹੈ। ਉਕਤ ਉਮੀਦਵਾਰਾਂ ਨੇ ਕਿਹਾ ਕਿ ਜੇਕਰ ਹੁਣ ਵੀ ਉਹਨਾਂ ਨੂੰ ਮਿੱਥੇ ਸਮੇਂ ਤੇ ਲੋੜੀਂਦੀ ਜਾਣਕਾਰੀ ਮੁਹਈਆਂ ਨਾ ਕਰਵਾਈ ਗਈ ਤਾਂ ਉਹ ਇਸ ਸੰਬੰਧੀ ਅਦਾਲਤ ਦਾ ਦਰਵਾਜਾ ਖੜਾਕਾਉਣ ਲਈ ਮਜਬੂਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ