ਸਰਕਾਰੀ ਸਕੂਲ ਮਜਾਤ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਵਿਧਾ ਲਈ ਵਾਟਰ ਕੂਲਰ ਕੀਤਾ ਦਾਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਮਈ:
ਇੱਥੋਂ ਦੇ ਨੇੜਲੇ ਪਿੰਡ ਮਜਾਤ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਾਟਰ ਕੂਲਰ ਭੇਂਟ ਕੀਤਾ ਗਿਆ। ਪਿੰਡ ਧੜਾਕ ਦੇ ਮੰਗਤਾ ਸਿੰਘ ਅਤੇ ਸਾਬਕਾ ਪੰਚ ਹਾਕਮ ਸਿੰਘ ਤੋਂ ਇਲਾਵਾ ਕੁਝ ਹੋਰ ਦਾਨੀ ਸੱਜਣਾਂ ਨੇ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲੋੜ ਨੂੰ ਦੇਖਦਿਆਂ ਕੂਲਰ ਭੇਂਟ ਕੀਤਾ। ਇਸ ਦੌਰਾਨ ਪਿੰਡ ਧੜਾਕ ਕਲਾਂ ਦੇ ਸਰਪੰਚ ਗੁਰਮੀਤ ਸਿੰਘ ਅਤੇ ਸਕੂਲ ਦੇ ਅਧਿਆਪਕ ਅਤੇ ਅਧਿਆਪਕਾਵਾਂ ਮਜੂਦ ਰਹੇ। ਅਧਿਆਪਕਾਂ ਨੇ ਦੱਸਿਆ ਕਿ ਹਰ ਸਾਲ ਗਰਮੀਆਂ ਦੇ ਮੌਸਮ ਵਿਚ ਪੀਣ ਵਾਲੇ ਠੰਢੇ ਪਾਣੀ ਦੀ ਲੋੜ ਕਾਫ਼ੀ ਵੱਧ ਜਾਂਦੀ ਸੀ ਇਸ ਲਈ ਕੂਲਰ ਲੱਗਣ ਨਾਲ ਵਿਦਿਆਰਥੀਆ ਅਤੇ ਸਟਾਫ਼ ਨੂੰ ਕਾਫ਼ੀ ਲਾਭ ਹੋਵੇਗਾ। ਇਸ ਦੌਰਾਨ ਹਾਕਮ ਸਿੰਘ ਅਤੇ ਮੰਗਤਾ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿਚ ਕਰੀਬ 5 ਪਿੰਡਾਂ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਦੂਰ ਪਿੰਡਾਂ ਦੇ ਬਹੁਤੇ ਵਿਦਿਆਰਥੀ ਪੈਦਲ ਵਿਦਿਆ ਹਾਸਲ ਕਰਨ ਆਉਂਦੇ ਹਨ। ਖਾਸ ਕਰਕੇ ਗਰਮੀ ਦੇ ਮੌਸਮ ਵਿਚ ਤੁਰ ਕੇ ਜਾਣਾ ਅਤੇ ਕਰੀਬ 6 ਘੰਟੇ ਸਕੂਲ ਵਿਚ ਗੁਜ਼ਾਰਨ ਤੋਂ ਬਾਅਦ ਪਾਣੀ ਦੀ ਘਾਟ ਖਾਸੀ ਖਟਦੀ ਸੀ ਅਤੇ ਇਸ ਤੋਂ ਇਲਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਇਸ ਦੌਰਾਨ ਸਕੂਲ ਦੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਅਤੇ ਮਜਾਤ ਪਿੰਡ ਦੇ ਪਤਵੰਤ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…