Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਆਵਾਰਾ ਪਸ਼ੂਆਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ ਨੇ ਸੜਕ ਹਾਦਸੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਸ਼ਹਿਰ ਵਿੱਚ ਮੁੱਖ ਸੜਕਾਂ ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸੱਮਸਿਆ ਕਾਰਣ ਆਮ ਲੋਕ ਕਾਫੀ ਪਰੇਸ਼ਾਨ ਹਨ ਪ੍ਰੰਤੂ ਸਥਾਨਕ ਪ੍ਰਸ਼ਾਸ਼ਨ ਇਸ ਸੱਮਸਿਆ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਿਹਾ ਹੈ। ਮੁੱਖ ਸੜਕਾਂ ਤੇ ਘੁੰਮਦੇ ਇਹ ਆਵਾਰਾ ਪਸ਼ੂ ਜਿਥੇ ਟ੍ਰੈਫਿਕ ਵਿਵਸਥਾ ਵਿੱਚ ਰੁਕਾਵਟ ਪੈਦਾ ਕਰਦੇ ਹਨ ਉਥੇ ਇਹਨਾਂ ਕਾਰਣ ਛੁਟਪੁਟ ਸੜਕ ਹਾਦਸੇ ਵੀ ਵਾਪਰਦੇ ਹਨ। ਨਗਰ ਨਿਗਮ ਵੱਲੋਂ ਭਾਵੇਂ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇੱਕ ਗਊਸ਼ਾਲਾ ਵੀ ਬਣਾਈ ਗਈ ਹੈ ਜਿਥੇ ਇਹਨਾਂ ਆਵਾਰਾ ਪਸ਼ੂਆਂ ਨੂੰ ਰੱਖਣ ਦਾ ਪ੍ਰਬੰਧ ਕੀਤਾ ਜਾਂਦਾ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਤੇ ਘੁੰਮਦੇ ਇਹ ਆਵਾਰਾ ਪਸ਼ੂ ਨਗਰ ਨਿਗਮ ਦੀ ਕਾਰਗੁਜਾਰੀ ਤੇ ਸਵਾਲ ਖੜ੍ਹੇ ਕਰਦੇ ਹਨ। ਇਹ ਆਵਾਰਾ ਪਸ਼ੂ ਜਿੱਥੇ ਥਾਂ-ਥਾਂ ਤੇ ਗੰਦਗੀ ਖਿਲਾਰਦੇ ਹਨ ਉੱਥੇ ਇਹ ਲੋਕਾਂ ਦੇ ਘਰਾਂ ਦੇ ਬਾਹਵਾਰ ਬਣੀਆਂ ਬਗੀਚੀਆਂ ਦਾ ਵੀ ਨੁਕਸਾਨ ਕਰਦੇ ਹਨ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਨਗਰ ਨਿਗਮ ਵੱਲੋੱ ਸ਼ਹਿਰ ਵਿੱਚ ਘੁੰਮਦੇ ਇਹਨਾਂ ਆਵਾਰਾ ਪਸ਼ੂਆਂ ਦੀ ਸੱਮਸਿਆਂ ਦੇ ਹਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸੰਬੰਧੀ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਇਸ ਸੱਮਸਿਆ ਤੋਂ ਛੁਟਕਾਰਾ ਹਾਸਲ ਹੋਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ