Share on Facebook Share on Twitter Share on Google+ Share on Pinterest Share on Linkedin ਐਸਸੀਐਸਟੀ ਕਮਿਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਸੁਣੀਆਂ ਵਾਲਮੀਕ ਭਾਈਚਾਰੇ ਦੀਆਂ ਸਮੱਸਿਆਵਾਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਮਈ: ਐਸ.ਸੀ.ਐਸ.ਟੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਸ਼ਹਿਰ ਦੇ ਅਸ਼ੋਕਾ ਮੈਗਾ ਮਾਲ ਵਿਚ ਕਾਂਗਰਸੀ ਆਗੂ ਰਾਜ ਪਾਲ ਬੇਗੜਾ ਅਤੇ ਦੀਪਕ ਬਾਂਸਲ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਦੌਰਾਨ ਰਾਜ ਪਾਲ ਬੇਗੜਾ ਨੇ ਰਾਜ ਕੁਮਾਰ ਵੇਰਕਾ ਨੂੰ ਵਾਲਮੀਕ ਭਾਈਚਾਰੇ ਨੂੰ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਵਾਲਮੀਕ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਸਬੰਧ ਵਿਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪੁਖਤਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਸ੍ਰੀ ਵੇਰਕਾ ਦਾ ਸਨਮਾਨ ਚਿੰਨ੍ਹ ਅਤੇ ਸ਼ਾਲ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਚਾਚਾ ਚੇਅਰਮੈਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਕੁਰਾਲੀ, ਲੱਕੀ ਰਾਮ, ਸਵਰਨ ਸਿੰਘ, ਬਸੇਸਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ