ਸਾਬਕਾ ਮੰਤਰੀ ਜਗਮੋਹਨ ਕੰਗ ਨੇ ਖਿਜ਼ਰਾਬਾਦ ਦੇ ਲੋਕਾਂ ਨਾਲ ਕੀਤੀ ਅਹਿਮ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 11 ਮਈ:
ਬਲਾਕ ਮਾਜਰੀ ਦੇ ਨੇੜਲੇ ਪਿੰਡ ਖਿਜ਼ਰਾਬਾਦ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪਿੰਡ ਦੇ ਮੋਹਤਵਰ ਵਿਆਕਤੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਯੂਥ ਕਾਂਗਰਸ ਹਲਕਾ ਖਰੜ ਦੇ ਪ੍ਰਧਾਨ ਰਾਣਾ ਕੁਸਲਪਾਲ ਨੇ ਜਗਮੋਹਨ ਸਿੰਘ ਕੰਗ ਨੂੰ ਪਿੰਡ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਵਾਉਣ ਦੀ ਮੰਗ ਰੱਖੀ ਜਿਸ ਤੇ ਕੰਗ ਨੇ ਖੇਡ ਸਟੇਡੀਅਮ ਦੀ ਅਧੂਰੀ ਪਈ ਚਾਰ ਦੀਵਾਰੀ ਨੂੰ ਪੂਰਾ ਕਰਵਾਉਣ, ਸਟੇਡੀਅਮ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ, ਸ਼ਮਸ਼ਾਨਘਾਟ ਵਿਚ ਭਰਤ ਪਾਉਣ ਸਬੰਧੀ ਅਤੇ ਪਾਰਕ ਬਣਾਉਣ ਬਾਰੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਹੀ ਹਦਾਇਤਾਂ ਦਿੱਤੀਆਂ।
ਇਸ ਦੌਰਾਨ ਜਗਮੋਹਨ ਸਿੰਘ ਕੰਗ ਨੇ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡੀ. ਡੀ. ਪੀ. ਓ ਡੀ. ਕੇ. ਸਾਲਦੀ, ਬੀ. ਡੀ. ਪੀ. ਓ ਦਿਲਵਾਰ ਕੌਰ ਮਾਜਰੀ, ਸੈਕਟਰੀ ਉਮਕਾਰ ਸਿੰਘ, ਜੇ.ਈ ਅਮਰਜੀਤ ਸਿੰਘ, ਰਾਜਵਿੰਦਰ ਕੌਰ ਸਾਬਕਾ ਸਰਪੰਚ, ਰਾਏ ਸਿੰਘ, ਰਵੀ ਰਾਠੌਰ, ਵਿੱਕੀ ਰਾਣਾ, ਰਾਮ ਪਾਲ, ਚੰਨੀ ਖਿਜ਼ਰਬਾਦ, ਇੰਡੀ ਸਿਖਰ ਪੰਚ, ਸਤਨਾਮ ਸਿੰਘ, ਅਵਤਾਰ ਸਿੰਘ, ਕਿਰਪਾਲ ਸਿੰਘ, ਸੈਕਟਰੀ ਸੁਰਿੰਦਰਪਾਲ ਸਿੰਘ ਮਾਜਰੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…